ਭਾਜਪਾ ’ਚ ਜਾਣ ਦੀਆਂ ਅਟਕਲਾਂ ’ਤੇ ਨਵਜੋਤ ਸਿੱਧੂ ਨੇ ਤੋੜੀ ਚੁੱਪੀ, ਦੋ ਟੁੱਕ ’ਚ ਦਿੱਤਾ ਜਵਾਬ
Sunday, Feb 18, 2024 - 06:38 PM (IST)
ਪਟਿਆਲਾ : ਭਾਜਪਾ ’ਚ ਜਾਣ ਦੀਆਂ ਅਟਕਲਾਂ ਵਿਚਾਲੇ ਨਵਜੋਤ ਸਿੱਧੂ ਨੇ ਦੋ ਟੁੱਕ ਵਿਚ ਸਿੱਧਾ ਜਵਾਬ ਦਿੱਤਾ ਹੈ। ਸਿੱਧੂ ਨੇ ਆਖਿਆ ਹੈ ਕਿ ਕਾਂਗਰਸ ਤੋਂ ਇਲਾਵਾ ਉਹ ਕਿਤੇ ਨਹੀਂ ਜਾ ਸਕਦੇ। ਭਾਜਪਾ ਜਾਣ ਦੀਆਂ ਖ਼ਬਰਾਂ ’ਤੇ ਗੱਲਾਂ-ਗੱਲਾਂ ਵਿਚ ਸਿੱਧੂ ਨੇ ਕਿਹਾ ਕਿ ਇਨ੍ਹਾਂ ਅਟਕਲਾਂ ਦਾ ਜਵਾਬ ਉਹ ਟਵਿੱਟਰ ’ਤੇ ਦੇ ਚੁੱਕੇ ਹਨ, ਇਹ ਗੱਲ ਇਕ ਵਾਰ ਨਹੀਂ ਸਗੋਂ ਹਜ਼ਾਰ ਵਾਰ ਖ਼ਤਮ ਕਰ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸਿਵਾਏ ਕਮਿਊਨਿਸਟ ਪਾਰਟੀ ਆਫ ਇੰਡੀਆ ਦੇ ਮੈਨੂੰ ਸਾਰੀਆਂ ਥਾਵਾਂ ’ਤੇ ਭੇਜ ਚੁੱਕੇ ਹਨ ਪਰ ਮੈਂ ਅੜੀਅਲ ਹਾਂ, ਮੇਰੇ ਗੁਰੂ ਨੇ ਆਖਿਆ ਹੈ ‘ਬਾਂਹ ਜਿਨ੍ਹਾਂ ਦੀ ਪਕੜੀਏ ਸਿਰ ਦੀਜੀਏ ਬਾਂਹ ਨਾ ਛੱਡੀਏ’। ਸਿੱਧੂ 25 ਸਾਲ ਦੀ ਸਿਆਸਤ ਕਦੇ ਵੀ ਜ਼ੁਬਾਨ ਦੇ ਕੇ ਨਹੀਂ ਫਿਰਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕਿਸਾਨ ਅੰਦੋਲਨ ਦੇ ਚੱਲਦੇ ਪੰਜਾਬ ਵਿਚ ਇੰਟਰਨੈੱਟ ਸੇਵਾਵਾਂ ਬੰਦ
ਕੀ ਕਿਹਾ ਸੀ ਟਵਿੱਟਰ ’ਤੇ
ਬੀਤੇ ਦਿਨੀਂ ਆਪਣੇ ਐਕਸ ਅਕਾਊਂਟ (ਪਹਿਲਾਂ ਟਵਿੱਟਰ) ’ਤੇ ਸਿੱਧੂ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਇਕ ਤਸਵੀਰ ਸਾਂਝੀ ਕੀਤੀ ਸੀ। ਜਿਸ ਵਿਚ ਉਨ੍ਹਾਂ ਨੇ ਲਿਖਿਆ ਸੀ ਕਿ ਤੁਸੀਂ ਮੈਨੂੰ ਜੇਲ੍ਹ ਭੇਜ ਸਕਦੇ ਹੋ, ਮੈਨੂੰ ਡਰਾ-ਧਮਕਾ ਸਕਦੇ ਹੋ, ਮੇਰੇ ਸਾਰੇ ਵਿੱਤੀ ਖਾਤੇ ਬਲੌਕ ਕਰ ਸਕਦੇ ਹੋ ਪਰ ਪੰਜਾਬ ਅਤੇ ਮੇਰੇ ਲੀਡਰਾਂ ਲਈ ਮੇਰੀ ਵਚਨਬੱਧਤਾ ਨਾ ਤਾਂ ਇਕ ਇੰਚ ਵੀ ਪਿੱਛੇ ਹਟੀ ਹੈ ਅਤੇ ਨਾ ਹੀ ਪਿੱਛੇ ਹਟੇਗੀ। ਇਸ ਤੋਂ ਸਾਫ ਹੋ ਜਾਂਦਾ ਹੈ ਕਿ ਸਿੱਧੂ ਨੇ ਭਾਜਪਾ ’ਚ ਜਾਣ ਦੀਆਂ ਅਟਕਲਾਂ ’ਤੇ ਪੂਰੀ ਤਰ੍ਹਾਂ ਵਿਰਾਮ ਲਗਾ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਇਕ ਹੋਰ ਵੱਡਾ ਐਨਕਾਊਂਟਰ, ਮਾਰਿਆ ਗਿਆ ਚੋਟੀ ਦਾ ਗੈਂਗਸਟਰ
ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੇ ਸੰਘਰਸ਼ ਦਾ ਪੂਰਨ ਸੰਘਰਸ਼ ਕਰਦਿਆਂ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਦੀ ਦੱਬ ਕੇ ਆਲੋਚਨਾ ਕੀਤੀ। ਉਨ੍ਹਾਂ ਇਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਜਪਾ ਵਿਚ ਜਾਣ ਦੀਆਂ ਸਾਰੀਆਂ ਚਰਚਾਵਾਂ ਨੂੰ ਮਹਿਜ਼ ਚਰਚਾਵਾਂ ਹੀ ਦੱਸਿਆ ਅਤੇ ਇਨ੍ਹਾਂ ਦਾ ਖੰਡਨ ਕੀਤਾ। ਉਨ੍ਹਾਂ ਇਸ ਵੇਲੇ ਕਿਸਾਨ ਸੰਘਰਸ਼ ਵਿਚ ਲਗਦੇ ਖ਼ਾਲਿਸਤਾਨ ਦੇ ਨਾਅਰਿਆਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਦੇ ਫ਼ਲਸਫ਼ੇ ਅਨੁਸਾਰ ਚੱਲਣ ਵਾਲਾ ਸਿੱਖ ਰਾਜ ਇਕ ਦਿਨ ਜ਼ਰੂਰ ਆ ਕੇ ਰਹੇਗਾ। ਸਾਡੇ ਪੰਜਾਬ ਦੇ ਇਨ੍ਹਾਂ ਨੇ 9 ਟੁਕੜੇ ਕਰ ਦਿੱਤੇ ਪਰ ਅੱਜ ਵੀ ਇਹ ਪੰਜਾਬ ਨੂੰ ਟਿਕਣ ਨਹੀਂ ਦੇ ਰਹੇ। ਆਜ਼ਾਦੀ ਵਿਚ ਕੁਰਬਾਨੀਆਂ ਪੰਜਾਬੀਆਂ ਦੀਆਂ ਸਭ ਤੋਂ ਜ਼ਿਆਦਾ, ਅਨਾਜ ਭੰਡਾਰ ਵਿਚ ਸਭ ਤੋਂ ਵੱਧ ਹਿੱਸਾ ਪੰਜਾਬੀਆਂ ਦਾ ਤੇ ਅੱਜ ਇਹ ਕਿਸਾਨਾਂ ਤੇ ਹੀ ਜ਼ੁਲਮ ਕਰਨ ਲੱਗੇ ਹਨ।
ਇਹ ਵੀ ਪੜ੍ਹੋ : ਕਾਂਗਰਸੀ ਐੱਮ. ਪੀ. ਮਨੀਸ਼ ਤਿਵਾੜੀ ਦੇ ਭਾਜਪਾ ’ਚ ਸ਼ਾਮਲ ਹੋਣ ਦੀਆਂ ਖ਼ਬਰਾਂ ਦਾ ਜਾਣੋ ਕੀ ਹੈ ਸੱਚ
ਸਿੱਧੂ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਭਾਜਪਾ ‘ਤੇ ਹਮਲਾ ਬੋਲਿਆ ਹੈ। ਇਸ ਨੂੰ ਦੁਨੀਆ ਦਾ ਸਭ ਤੋਂ ਵੱਡਾ ਝੂਠ ਕਿਹਾ। ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਚੋਲਾ ਦੱਸਦਿਆਂ ਉਨ੍ਹਾਂ ਕੇਂਦਰੀ ਮੰਤਰੀਆਂ ਨਾਲ ਮਿਲੀਭੁਗਤ ਦੇ ਦੋਸ਼ ਵੀ ਲਾਏ। ਸਿੱਧੂ ਨੇ ਕਿਹਾ ਕਿ ਅੱਜ ਕਿਸਾਨ ਆਪਣੇ ਜ਼ੁਲਮ ਨੂੰ ਸੜਕਾਂ ‘ਤੇ ਲੈ ਆਏ ਹਨ। ਇਸ ਵੇਲੇ ਸਿੱਧੂ ਨੇ ਅਡਾਨੀ ’ਤੇ ਵੀ ਹਮਲਾ ਬੋਲਿਆ ਤੇ ਦੋਸ਼ ਲਾਇਆ ਕਿ ਐੱਫਸੀਆਈ ਨੂੰ ਦੀਵਾਲੀਆ ਕਰਨ ਤੋਂ ਬਾਅਦ ਕੇਂਦਰ ਨੇ ਸਟੋਰੇਜ ਅਡਾਨੀ ਕਾਰਪੋਰੇਟ ਨੂੰ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਵੀ. ਆਈ. ਪੀ. ਸੁਰੱਖਿਆ ’ਚ ਤਾਇਨਾਤ ਇੰਸਪੈਕਟਰ ਜੋੜੇ ਨੂੰ ਲੈ ਕੇ ਸਨਸਨੀਖੇਜ਼ ਖ਼ੁਲਾਸਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8