ਸਿੱਧੂ ਨੇ ਇਮਰਾਨ ਖਾਨ ਦੇ ਸਹੁੰ ਚੁੱਕ ਪ੍ਰੋਗਰਾਮ 'ਚ ਸ਼ਾਮਲ ਹੋਣ ਲਈ ਸਰਕਾਰ ਤੋਂ ਮੰਗੀ ਮਨਜ਼ੂਰੀ
Tuesday, Aug 14, 2018 - 11:05 AM (IST)
ਨਵੀਂ ਦਿੱਲੀ— ਪਾਕਿਸਤਾਨ 'ਚ ਇਮਰਾਨ ਖਾਨ ਦੇ ਸਹੁੰ ਚੁੱਕ ਪ੍ਰੋਗਰਾਮ 'ਚ ਸ਼ਾਮਲ ਹੋਣ ਲਈ ਨਵਜੋਤ ਸਿੰਘ ਸਿੱਧੂ ਨੇ ਵੀਜ਼ੇ ਲਈ ਅਪਲਾਈ ਕਰ ਦਿੱਤਾ ਹੈ। ਹੁਣ ਫੈਸਲਾ ਭਾਰਤ ਸਰਕਾਰ ਨੂੰ ਲੈਣਾ ਹੈ ਕਿ ਉਨ੍ਹਾਂ ਨੂੰ ਸਹੁੰ ਚੁੱਕ ਪ੍ਰੋਗਰਾਮ 'ਚ ਜਾਣ ਦਿੱਤਾ ਜਾਵੇਗਾ ਜਾਂ ਨਹੀਂ। ਕ੍ਰਿਕਟਰ ਤੋਂ ਨੇਤਾ ਬਣੇ ਸਿੱਧੂ ਨੂੰ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ ਨੇ ਸਹੁੰ ਚੁੱਕ ਪ੍ਰੋਗਰਾਮ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ। ਸਹੁੰ ਚੁੱਕ ਪ੍ਰੋਗਰਾਮ 18 ਅਗਸਤ ਨੂੰ ਹੋਣਾ ਹੈ। ਇਸ ਸੰਬੰਧ 'ਚ ਸਿੱਧੂ ਸੋਮਵਾਰ ਨੂੰ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਗਏ ਅਤੇ ਉਨ੍ਹਾਂ ਨੇ ਇਸ ਯਾਤਰਾ ਨੂੰ ਲੈ ਕੇ ਕੁਝ ਜ਼ਰੂਰੀ ਕਾਰਵਾਈ ਪੂਰੀ ਕੀਤੀ। ਉਨ੍ਹਾਂ ਨੇ ਕਿਹਾ ਕਿ ਮੈਂ ਸਰਕਾਰ ਤੋਂ ਮਨਜ਼ੂਰੀ ਲਈ ਬੇਨਤੀ ਕੀਤੀ ਹੈ। ਹੁਣ ਸਭ ਕੁਝ ਭਾਰਤ ਸਰਕਾਰ ਦੀ ਮਨਜ਼ੂਰੀ 'ਤੇ ਨਿਰਭਰ ਕਰਦਾ ਹੈ।
There are some formalities for which I am here, I have applied for govt permission. Everything depends on India govt's permission now: Navjot Singh Sidhu after leaving from Pakistan High Commission.He has been invited for Pakistan PM designate Imran Khan's oath taking ceremony. pic.twitter.com/9GOJkrG3dZ
— ANI (@ANI) August 13, 2018
ਗਾਵਸਕਰ ਨੇ ਦੱਸਿਆ ਕਿ ਉਹ ਸਹੁੰ ਚੁੱਕ ਪ੍ਰੋਗਰਾਮ 'ਚ ਸ਼ਾਮਲ ਨਹੀਂ ਹੋ ਸਕਦੇ। ਉਨ੍ਹਾਂ ਨੇ ਭਵਿੱਖ 'ਚ ਮੁਲਾਕਾਤ ਲਈ ਉਮੀਦ ਜਤਾਈ ਹੈ। ਇਮਰਾਨ ਖਾਨ ਨੇ 1983 'ਚ ਵਰਲਡ ਕੱਪ ਜਿੱਤਣ ਵਾਲੇ ਭਾਰਤੀ ਕ੍ਰਿਕਟਰ ਟੀਮ ਦੇ ਕਪਤਾਨ ਕਪਿਲ ਦੇਵ ਅਤੇ ਸਿੱਧੂ ਨੂੰ ਸੱਦਾ ਭਜਿਆ ਸੀ, ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ।