ਸਿੱਧੂ ਕਾਂਗਰਸ ਪਾਰਟੀ ਪ੍ਰਤੀ ਵਫਾਦਾਰ ਨਹੀਂ : ਮੰਨਾ

09/23/2017 9:43:57 AM

ਅੰਮ੍ਰਿਤਸਰ (ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਬੁਲਾਰਾ ਮਨਦੀਪ ਸਿੰਘ ਮੰਨਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਸਟਾਰ ਪ੍ਰਚਾਰਕ ਅਤੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਹਾਈਕਮਾਂਡ ਗੁਰਦਾਸਪੁਰ ਲੋਕ ਸਭਾ ਉਪ ਚੋਣ ਵਿਚ ਸਟਾਰ ਉਪਦੇਸ਼ਕ ਤਾਇਨਾਤ ਕਰੇ ਤਾਂ ਕਿ ਹਾਈਕਮਾਂਡ ਅਤੇ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਸਕੇ ਕਿ ਸਿੱਧੂ ਭਾਜਪਾ ਦੀਆਂ ਵਿਅਕਤੀ ਵਿਰੋਧੀ ਨੀਤੀਆਂ ਨੂੰ ਕਿੰਨੀ ਮਜ਼ਬੂਤੀ ਨਾਲ ਆਮ ਲੋਕਾਂ ਵਿਚ ਲਿਜਾ ਕੇ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਨੂੰ ਜੇਤੂ ਬਣਵਾ ਸਕਦਾ ਹੈ। ਇਸ ਨਾਲ ਪਾਰਟੀ ਹਾਈਕਮਾਂਡ ਨੂੰ ਇਹ ਵੀ ਸਪੱਸ਼ਟ ਹੋ ਜਾਵੇਗਾ ਕਿ ਸਿੱਧੂ ਕਾਂਗਰਸ ਪ੍ਰਤੀ ਕਿੰਨਾ ਵਫਾਦਾਰ ਹੈ, ਜਦੋਂ ਕਿ ਪੰਜਾਬ ਦੇ ਲੋਕਾਂ ਨੇ ਹੁਣ ਖੁੱਲ੍ਹੇ ਤੌਰ 'ਤੇ ਕਹਿਣਾ ਸ਼ੁਰੂ ਕਰ ਦਿੱਤਾ ਹੈ ਕਿ ਸਿੱਧੂ ਕਿਸੇ ਸਮੇਂ ਵੀ ਭਾਜਪਾ ਵਿਚ ਦੁਬਾਰਾ ਸ਼ਾਮਿਲ ਹੋ ਸਕਦਾ ਹੈ। ਇਹੀ ਕਾਰਨ ਹੈ ਕਿ ਸਿੱਧੂ ਭਾਜਪਾ ਦੀਆਂ ਵਿਅਕਤੀ ਵਿਰੋਧੀ ਨੀਤੀਆਂ ਖਿਲਾਫ ਬੋਲਣ ਦੀ ਹਿੰਮਤ ਨਹੀਂ ਜੁਟਾ ਰਿਹਾ।
ਮੰਨਾ ਨੇ ਕਿਹਾ ਕਿ ਸਿੱਧੂ ਅਤੇ ਉਸ ਦੇ ਪਰਿਵਾਰ ਨੂੰ ਬਿਨਾਂ ਮੰਗੇ ਹੀ ਕਾਂਗਰਸ ਹਾਈਕਮਾਂਡ ਨੇ ਪਾਰਟੀ ਵਿਚ ਆਉਂਦੇ ਹੀ ਬਹੁਤ ਸਨਮਾਨ ਦਿੱਤਾ ਹੈ, ਹੁਣ ਸਿੱਧੂ ਦੀ ਜ਼ਿੰਮੇਵਾਰੀ ਹੈ ਕਿ ਉਹ ਪਾਰਟੀ ਪ੍ਰਤੀ ਆਪਣੀ ਵਫਾਦਾਰੀ ਅਤੇ ਜ਼ਿੰਮੇਵਾਰੀ ਨੂੰ ਪੇਸ਼ ਕਰਦੇ ਹੋਏ ਗੁਰਦਾਸਪੁਰ ਦੀ ਚੋਣ ਪ੍ਰਚਾਰ ਮੁਹਿੰਮ ਦੀ ਆਪਣੇ-ਆਪ ਜ਼ਿੰਮੇਵਾਰੀ ਹਾਈਕਮਾਂਡ ਤੋਂ ਮੰਗੇ ਅਤੇ ਸੁਨੀਲ ਜਾਖੜ ਨੂੰ ਜੇਤੂ ਬਣਾਉਂਦੇ ਹੋਏ ਭਵਿੱਖ ਵਿਚ ਹੋਣ ਵਾਲੀਆਂ ਜਨਰਲ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਵਾਅਦਾ ਦਿਵਾਉਂਦੇ ਹੋਏ ਰਾਹੁਲ ਗਾਂਧੀ ਲਈ ਪ੍ਰਧਾਨ ਮੰਤਰੀ ਬਣਨ ਦਾ ਰਸਤਾ ਤਿਆਰ ਕਰੇ।
 


Related News