ਸਿੱਧੂ ਨੇ ਲਖੀਮਪੁਰ ਖੀਰੀ ’ਚ ਸ਼ੁਰੂ ਕੀਤਾ ‘ਮੌਨ ਵਰਤ ਤੇ ਭੁੱਖ ਹੜਤਾਲ’
Friday, Oct 08, 2021 - 07:45 PM (IST)
ਨੈਸ਼ਨਲ ਡੈਸਕ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਲਖੀਮਪੁਰ ਖੀਰੀ ਜ਼ਿਲ੍ਹੇ ’ਚ ਵਾਪਰੀ ਹਿੰਸਕ ਘਟਨਾ ’ਚ ਮਾਰੇ ਗਏ ਪੱਤਰਕਾਰ ਰਮਨ ਕਸ਼ਯਪ ਦੇ ਘਰ ‘ਮੌਨ ਵਰਤ ਤੇ ਭੁੱਖ ਹੜਤਾਲ’ ’ਤੇ ਬੈਠ ਗਏ ਹਨ। ਸਿੱਧੂ ਨੇ ਮਰਹੂਮ ਪੱਤਰਕਾਰ ਦੇ ਘਰ ਜਾ ਕੇ ਕਿਹਾ ਕਿ ਉਹ ਉਦੋਂ ਤੱਕ ਮੌਨ ਵਰਤ ਤੇ ਭੁੱਖ ਹੜਤਾਲ ’ਤੇ ਬੈਠੇ ਰਹਿਣਗੇ, ਜਦੋਂ ਤਕ ਦੋਸ਼ੀਆਂ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ। ਇਸ ਤੋਂ ਪਹਿਲਾਂ ਸਿੱਧੂ ਮੰਤਰੀਆਂ ਸਮੇਤ ਲਖੀਮਪੁਰ ਖੀਰੀ ਪਹੁੰਚ ਕੇ ਪੀੜਤ ਕਿਸਾਨ ਪਰਿਵਾਰਾਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਦੁੱਖ ਵੰਡਾਇਆ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਮੰਤਰੀਆਂ ਸਮੇਤ ਪਹੁੰਚੇ ਲਖੀਮਪੁਰ ਖੀਰੀ, ਪੀੜਤ ਕਿਸਾਨ ਪਰਿਵਾਰਾਂ ਨਾਲ ਵੰਡਾਇਆ ਦੁੱਖ
ਜ਼ਿਕਰਯੋਗ ਹੈ ਕਿ ਬੀਤੇ ਕੱਲ ਨਵਜੋਤ ਸਿੱਧੂ ਦੀ ਅਗਵਾਈ ’ਚ ਕਾਂਗਰਸੀ ਵਰਕਰਾਂ ਤੇ ਮੰਤਰੀਆਂ ਦੇ ਵੱਡੇ ਕਾਫ਼ਿਲੇ ਨੂੰ ਹਰਿਆਣਾ-ਯੂ. ਪੀ. ਬਾਰਡਰ ’ਤੇ ਰੋਕ ਦਿੱਤਾ ਗਿਆ ਸੀ। ਇਸ ਦੌਰਾਨ ਸਿੱਧੂ ਤੇ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਨੂੰ ਹਿਰਾਸਤ ’ਚ ਲੈ ਕੇ ਸਹਾਰਨਪੁਰ ਦੇ ਸਰਸਾਵਾ ਥਾਣੇ ’ਚ ਲਿਜਾਇਆ ਗਿਆ ਸੀ, ਜਿਥੇ ਪੁਲਸ ਤੇ ਸਿੱਧੂ ਦਰਮਿਆਨ ਹੋਈ ਗੱਲਬਾਤ ਤੋਂ ਬਾਅਦ ਕੁਝ ਵਿਅਕਤੀਆਂ ਨੂੰ ਹੀ ਲਖੀਮਪੁਰ ਜਾਣ ਦੀ ਇਜਾਜ਼ਤ ਦਿੱਤੀ ਗਈ।