ਸਿੱਧੂ ਮੂਸੇਵਾਲਾ ਦੇ ਜਨਮ ਦਿਨ ’ਤੇ ਰਾਜਾ ਵੜਿੰਗ ਨੇ ਸਾਂਝੀ ਕੀਤੀ ਪੋਸਟ, ਕਿਹਾ-ਤੇਰੀ ਮੌਤ ਦਾ ਇਨਸਾਫ਼ ਦਵਾ ਕੇ ਰਹਾਂਗਾ

06/11/2022 1:01:29 PM

ਚੰਡੀਗੜ੍ਹ - ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। ਮੂਸੇਵਾਲਾ ਦੇ ਜਨਮ ਦਿਨ ’ਤੇ ਸਾਰੇ ਕਲਾਕਾਰਾਂ, ਗਾਇਕਾਂ ਅਤੇ ਲੋਕ ਸਿੱਧੂ ਨੂੰ ਯਾਦ ਕਰਦੇ ਹੋਏ ਪੋਸਟ ਸਾਂਝੀਆਂ ਕਰ ਰਹੇ ਹਨ। ਸਿੱਧੂ ਮੂਸੇਵਾਲਾ ਦੇ ਜਨਮ ਦਿਨ ਦੇ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਆਪਣੀ ਫੇਸਬੁੱਕ ’ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ’ਚ ਉਹ ਸਿੱਧੂ ਨੂੰ ਯਾਦ ਕਰ ਭਾਵੁਕ ਹੋਏ ਹਨ।

ਪੜ੍ਹੋ ਇਹ ਵੀ ਖ਼ਬਰ: ਅਹਿਮ ਖ਼ਬਰ: ਜਥੇਦਾਰ ਹਰਪ੍ਰੀਤ ਸਿੰਘ ਦੀ Z ਸੁਰੱਖਿਆ ’ਚ ਸਿੱਖ ਕਮਾਂਡੋ ਸ਼ਾਮਲ

ਰਾਜਾ ਵੜਿੰਗ ਨੇ ਪਾਈ ਹੋਈ ਪੋਸਟ ’ਚ ਲਿਖਿਆ ਕਿ, ‘‘ਅੱਜ ਮੇਰੇ ਭਰਾ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਜਨਮਦਿਨ ਹੈ। ਅੱਜ ਸਿੱਧੂ ਨੇ 29 ਸਾਲ ਦਾ ਹੋ ਜਾਣਾ ਸੀ ਪਰ ਅਕਾਲ ਪੁਰਖ ਨੂੰ ਸ਼ਾਇਦ ਕੁੱਝ ਹੋਰ ਹੀ ਮਨਜ਼ੂਰ ਸੀ।’’ ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਲਿਖਿਆ ਕਿ, ‘‘ਤੈਨੂੰ ਯਾਦ ਕਰਦਿਆ ਹੀ ਅੱਖਾਂ ਭਰ ਆਈਆਂ, ਭਾਵੇਂ ਯਾਰਾਂ ਤੂੰ ਇਸ ਦੁਨੀਆਂ ਤੋਂ ਚਲਾ ਗਿਆ ਪਰ ਮੇਰੇ ਦਿਲ ‘ਚ ਹਮੇਸ਼ਾ ਜਿੰਦਾ ਰਹੇਂਗਾ। ਤੇਰੀ ਮੌਤ ਦਾ ਇਨਸਾਫ਼ ਦਵਾ ਕੇ ਰਹਾਂਗਾ।’’ #legendsneverdie। 

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ’ਤੇ ਭਾਵੁਕ ਹੋਈ ਮਾਤਾ, ਕਿਹਾ-29 ਮਈ ਸਾਡੇ ਲਈ ਕਾਲਾ ਦਿਨ ਚੜ੍ਹਿਆ

ਦੱਸ ਦੇਈਏ ਕਿ ਮਰਹੂਮ ਗਾਇਰ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਦਿਨ-ਦਿਹਾੜੇ ਗੈਂਗਸਟਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਹਰ ਪੰਜਾਬੀ ਦੁਖੀ ਅਤੇ ਸਦਮੇ ’ਚ ਹੈ। ਪੰਜਾਬ ’ਚ ਇੰਨੀ ਵੱਡੀ ਘਟਨਾ ਹੋਣਾ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਮੂਸੇਵਾਲਾ ਦੇ ਜਾਣ ਨਾਲ ਉਸ ਦੇ ਮਾਤਾ-ਪਿਤਾ ਸਦਕੇ ’ਚ ਹਨ, ਜੋ ਆਪਣੇ ਪੁੱਤਰ ਨੂੰ ਯਾਦ ਕਰ ਰੋ ਰਹੇ ਹਨ। ਸਿੱਧੂ ਦੇ ਪ੍ਰਸ਼ੰਸਕਾਂ ਨੂੰ ਅਜੇ ਵੀ ਯਕੀਨ ਨਹੀਂ ਹੋ ਰਿਹਾ ਕਿ ਉਹ ਹੁਣ ਇਸ ਦੁਨੀਆ ’ਚ ਹੁਣ ਨਹੀਂ ਰਿਹਾ। ਬੇਸ਼ੱਕ ਸਿੱਧੂ ਮੂਸੇਵਾਲਾ ਨੂੰ ਕਤਲ ਕਰਕੇ ਮਾਰ ਦਿੱਤਾ ਗਿਆ ਹੈ ਪਰ ਉਸ ਦੇ ਗੀਤਾਂ ਰਾਹੀਂ ਉਹ ਰਹਿੰਦੀ ਦੁਨੀਆ ਤਕ ਯਾਦ ਰਹੇਗਾ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਗੈਂਗਸਟਰ ਗੋਲਡੀ ਬਰਾੜ ਅਤੇ ਰਿੰਦਾ ਵਿਰੁੱਧ ਇੰਟਰਪੋਲ ਵਲੋਂ ਰੈੱਡ ਕਾਰਨਰ ਨੋਟਿਸ ਜਾਰੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

rajwinder kaur

This news is Content Editor rajwinder kaur