ਚੋਣ ਹਾਰਨ ਮਗਰੋਂ ਸਿੱਧੂ ਮੂਸੇ ਵਾਲਾ ਦਾ ਪਹਿਲਾ ਬਿਆਨ ਆਇਆ ਸਾਹਮਣੇ

03/10/2022 3:50:50 PM

ਮਾਨਸਾ (ਬਿਊਰੋ)– ਸਿੱਧੂ ਮੂਸੇ ਵਾਲਾ ਮਾਨਸਾ ਤੋਂ ਵਿਧਾਨ ਸਭਾ ਚੋਣ ਹਾਰ ਗਏ ਹਨ। 63323 ਵੋਟਾਂ ਦੀ ਲੀਡ ਨਾਲ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਡਾ. ਵਿਜੇ ਸਿੰਗਲਾ ਨੇ ਜਿੱਤ ਹਾਸਲ ਕੀਤੀ ਹੈ।

ਸਿੱਧੂ ਮੂਸੇ ਵਾਲਾ ਵੋਟਾਂ ਦੀ ਗਿਣਤੀ ਦੇ ਪਹਿਲੇ ਗੇੜ ਤੋਂ ਹੀ ਪਿੱਛੇ ਚੱਲ ਰਹੇ ਸਨ। ਹੁਣ ਸਿੱਧੂ ਮੂਸੇ ਵਾਲਾ ਦਾ ਚੋਣ ਹਾਰਨ ਮਗਰੋਂ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸਿੱਧੂ ਮੂਸੇ ਵਾਲਾ ਨੇ ਇੰਸਟਾਗ੍ਰਾਮ ’ਤੇ ਦੋ ਸਟੋਰੀਜ਼ ਸਾਂਝੀਆਂ ਕੀਤੀਆਂ ਹਨ।

PunjabKesari

ਪਹਿਲੀ ਸਟੋਰੀ ’ਚ ਸਿੱਧੂ ਮੂਸੇ ਵਾਲਾ ਲਿਖਦੇ ਹਨ, ‘ਵਾਹਿਗੁਰੂ ਤੇਰਾ ਸ਼ੁਕਰ।’ ਇਸ ਤੋਂ ਬਾਅਦ ਸਿੱਧੂ ਨੇ ਦੂਜੀ ਸਟੋਰੀ ਸਾਂਝੀ ਕੀਤੀ ਹੈ ਲਿਖਿਆ, ‘ਧੰਨਵਾਦ ਮਾਨਸਾ ਵਾਲਿਓ, ਤੁਹਾਡੇ ਪਿਆਰ, ਸਤਿਕਾਰ ਤੇ ਸਾਥ ਲਈ। ਅੱਜ ਤੱਕ ਮੈਂ ਆਪਣੇ ਇਲਾਕੇ ਨੂੰ ਜਿਤਾਉਣ ਲਈ ਹੀ ਮਿਹਨਤ ਕੀਤੀ।’

PunjabKesari

ਸਿੱਧੂ ਨੇ ਅੱਗੇ ਲਿਖਿਆ, ‘ਵਾਹਿਗੁਰੂ ਨੇ ਹਿੰਮਤ ਬਖ਼ਸ਼ੀ ਤੇ ਅੱਗੇ ਵੀ ਕਰਦਾ ਰਹੂ। ਉਮੀਦ ਕਰਦਾ ਤੁਹਾਡੇ ਅਗਲੇ ਐੱਮ. ਐੱਲ. ਏ. ਤੁਹਾਡੀ ਬਿਹਤਰੀ ਲਈ ਚੰਗੇ ਕੰਮ ਕਰੂ। ਜਿੱਤ ਮੁਬਾਰਕ।’

PunjabKesari

ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ਤੋਂ ਵਿਧਾਨ ਸਭਾ ਚੋਣਾਂ ਲੜੇ। ਸਿੱਧੂ ਨੇ ਆਪਣੇ ਕਰੀਅਰ ਦੀਆਂ ਬੁਲੰਦੀਆਂ ਸਮੇਂ ਰਾਜਨੀਤੀ ’ਚ ਆਉਣ ਦਾ ਫ਼ੈਸਲਾ ਲਿਆ ਪਰ ਉਨ੍ਹਾਂ ਨੂੰ ਲੋਕਾਂ ਦਾ ਸਾਥ ਨਹੀਂ ਮਿਲ ਸਕਿਆ।

ਨੋਟ– ਸਿੱਧੂ ਮੂਸੇ ਵਾਲਾ ਦੇ ਇਸ ਬਿਆਨ ’ਤੇ ਤੁਹਾਡੀ ਕੀ ਰਾਏ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News