ਮੂਸੇਵਾਲਾ ਕਤਲ ਮਾਮਲੇ 'ਚ ਪਟਿਆਲਾ ਤੋਂ ਕਾਬੂ ਕੀਤੇ 2 ਸ਼ੱਕੀਆਂ ਬਾਰੇ SSP ਦਾ ਬਿਆਨ ਆਇਆ ਸਾਹਮਣੇ

Monday, May 30, 2022 - 12:41 PM (IST)

ਪਟਿਆਲਾ (ਪਰਮੀਤ) : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਪਟਿਆਲਾ ਤੋਂ 2 ਸ਼ੱਕੀ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਸਾਹਮਣੇ ਆ ਰਹੀ ਹੈ। ਹਾਲਾਂਕਿ ਪਟਿਆਲਾ ਦੇ ਐੱਸ. ਐੱਸ. ਪੀ. ਦੀਪਕ ਪਾਰਕ ਨੇ ਸਪੱਸ਼ਟ ਕੀਤਾ ਹੈ ਕਿ ਪਟਿਆਲਾ ਪੁਲਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ 'ਚ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ।

ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ : ਸੋਮਵਾਰ ਨੂੰ ਜਾਰੀ ਹੋਵੇਗਾ ਨੋਟੀਫਿਕੇਸ਼ਨ, 6 ਜੂਨ ਤੱਕ ਭਰੀਆਂ ਜਾ ਸਕਣਗੀਆਂ ਨਾਮਜ਼ਦਗੀਆਂ

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਹੋਰ ਟੀਮ ਨੇ ਕੋਈ ਗ੍ਰਿਫ਼ਤਾਰੀ ਕੀਤੀ ਹੋਵੇ ਤਾਂ ਸਾਡੇ ਨਾਲ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਪਰ ਪ‌ਟਿਆਲਾ ਪੁਲਸ ਨੇ ਕੋਈ ਗ੍ਰਿਫ਼ਤਾਰੀ ਇਸ ਮਾਮਲੇ 'ਚ ਨਹੀਂ ਕੀਤੀ। ਇਸ ਤੋਂ ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਉਕਤ ਸ਼ੱਕੀਆਂ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਮਾਨਸਾ 'ਚ ਗੋਲੀਆਂ ਮਾਰ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਕੱਚੇ ਅਧਿਆਪਕਾਂ ਨੇ ਕੀਤਾ ਅਹਿਮ ਐਲਾਨ, ਇਸ ਤਾਰੀਖ਼ ਤੋਂ ਚੰਡੀਗੜ੍ਹ 'ਚ ਲਾਉਣਗੇ ਪੱਕਾ ਧਰਨਾ

ਇਸ ਮਾਮਲੇ 'ਤੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਇਸ ਕਤਲਕਾਂਡ ਦੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ 'ਚ ਬਖ਼ਸ਼ਿਆ ਨਹੀਂ ਜਾਵੇਗਾ। ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਪੁਲਸ ਪ੍ਰਸ਼ਾਸਨ ਦੀ ਚਿੰਤਾ ਲਗਾਤਾਰ ਵੱਧ ਰਹੀ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News