ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੀ ਹਵੇਲੀ 'ਚ ਗੂੰਜੀਆਂ ਕਿਲਕਾਰੀਆਂ, ਮਾਤਾ ਚਰਨ ਕੌਰ ਨੇ ਦਿੱਤਾ ਬੇਟੇ ਨੂੰ ਜਨਮ (ਵੀਡੀਓ)

03/17/2024 2:11:03 PM

ਜਲੰਧਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਮਾਤਾ ਚਰਨ ਕੌਰ ਨੇ ਇਕ ਬੇਟੇ ਨੂੰ ਜਨਮ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਇਹ ਵੱਡੀ ਖ਼ੁਸ਼ਖ਼ਬਰੀ ਸਾਂਝੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ AAP ਸਰਕਾਰ ਦੇ 2 ਸਾਲ ਪੂਰੇ, CM ਮਾਨ ਗੁਰਦੁਆਰਾ ਸਾਹਿਬ ਵਿਖੇ ਟੇਕਣਗੇ ਮੱਥਾ

ਮੂਸੇਵਾਲਾ ਦੇ ਪਿਤਾ ਵਲੋਂ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਨਵਜੰਮੇ ਪੁੱਤਰ ਨਾਲ ਪੋਸਟ ਸ਼ਾਂਝੀ ਕਰਕੇ ਫੈਨਜ਼ ਨੂੰ ਖ਼ੁਸ਼ਖ਼ਬਰੀ ਦਿੱਤੀ ਗਈ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਲਿਖਿਆ ਹੈ ਕਿ ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ-ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ 'ਚ ਸ਼ੁਭ ਦਾ ਛੋਟਾ ਭਰਾ ਪਾਇਆ ਹੈ।

PunjabKesari

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ, ਜਾਣੋ ਪੰਜਾਬ 'ਚ ਕਦੋਂ ਪੈਣਗੀਆਂ ਵੋਟਾਂ (ਵੀਡੀਓ)

ਵਾਹਿਗੁਰੂ ਦੀਆਂ ਬਖ਼ਸ਼ੀਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News