ਟਿਕਰੀ ਬਾਰਡਰ ਪੁੱਜੇ ਸਿੱਧੂ ਮੂਸੇ ਵਾਲਾ ਨੇ ਖਾਲਸਾ ਏਡ ਨਾਲ ਮਿਲ ਕੇ ਕੀਤੀ ਸੇਵਾ (ਦੇਖੋ ਤਸਵੀਰਾਂ)

Monday, Dec 21, 2020 - 06:23 PM (IST)

ਟਿਕਰੀ ਬਾਰਡਰ ਪੁੱਜੇ ਸਿੱਧੂ ਮੂਸੇ ਵਾਲਾ ਨੇ ਖਾਲਸਾ ਏਡ ਨਾਲ ਮਿਲ ਕੇ ਕੀਤੀ ਸੇਵਾ (ਦੇਖੋ ਤਸਵੀਰਾਂ)

ਨਵੀਂ ਦਿੱਲੀ (ਬਿਊਰੋ)– ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਅੱਜ ਟਿਕਰੀ ਬਾਰਡਰ ਪਹੁੰਚਿਆ। ਇਸ ਦੌਰਾਨ ਸਿੱਧੂ ਨੇ ਖਾਲਸਾ ਏਡ ਨਾਲ ਮਿਲ ਕੇ ਸੇਵਾ ’ਚ ਹੱਥ ਵੰਡਾਇਆ। ਸਿੱਧੂ ਮੂਸੇ ਵਾਲਾ ਦੀਆਂ ਸੇਵਾ ਕਰਦੇ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਉਸ ਦੇ ਪ੍ਰਸ਼ੰਸਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

PunjabKesari

ਸਿੱਧੂ ਮੂਸੇ ਵਾਲਾ ਇਸ ਦੌਰਾਨ ਆਪਣੀ ਫ਼ਿਲਮ ‘ਮੂਸਾ ਜੱਟ’ ਨਾਲ ਪਹੁੰਚਿਆ ਹੈ। ਤਸਵੀਰਾਂ ’ਚ ਗੀਤਕਾਰ ਤੇ ਫਿਲਮ ਲੇਖਕ ਗਿੱਲ ਰੌਂਤਾ ਵੀ ਨਜ਼ਰ ਆ ਰਹੇ ਹਨ।

PunjabKesari

ਦੱਸਣਯੋਗ ਹੈ ਕਿ ਸਿੱਧੂ ਮੂਸੇ ਵਾਲਾ ਕਿਸਾਨ ਅੰਦੋਲਨ ਨੂੰ ਆਪਣਾ ਸਮਰਥਨ ਪਹਿਲਾਂ ਵੀ ਦੇ ਚੁੱਕਾ ਹੈ। ਕੁਝ ਦਿਨ ਪਹਿਲਾਂ ਵੀ ਸਿੱਧੂ ਮੂਸੇ ਵਾਲਾ ਨੇ ਦਿੱਲੀ ਪਹੁੰਚ ਕੇ ਕਿਸਾਨਾਂ ਦੀ ਹਾਂ ’ਚ ਹਾਂ ਮਿਲਾਈ ਸੀ।

PunjabKesari

ਉਥੇ ਸਿੱਧੂ ਮੂਸੇ ਵਾਲਾ ਵਲੋਂ ਬਾਲੀਵੁੱਡ ਅਦਾਕਾਰਾ ਪਾਇਲ ਰੋਹਤਗੀ ਨੂੰ ਵੀ ਕਰਾਰਾ ਜਵਾਬ ਦਿੱਤਾ ਗਿਆ। ਪਾਇਲ ਨੇ ਦਿਲਜੀਤ ਦੋਸਾਂਝ ਤੇ ਕਿਸਾਨੀ ਅੰਦੋਲਨ ’ਤੇ ਗਲਤ ਸ਼ਬਦਾਵਲੀ ਵਰਤੀ ਸੀ, ਜਿਸ ਦਾ ਸਿੱਧੂ ਵਲੋਂ ਸਖਤ ਵਿਰੋਧ ਕੀਤਾ ਗਿਆ ਤੇ ਰੱਜ ਕੇ ਝਾੜ ਪਾਈ ਗਈ।

PunjabKesari

ਸਿੱਧੂ ਮੂਸੇ ਵਾਲਾ ਦੀਆਂ ਫ਼ਿਲਮਾਂ ਦੀ ਗੱਲ ਕੀਤੀ ਜਾਵੇ ਤਾਂ ਇਨ੍ਹੀਂ ਦਿਨੀਂ ਉਹ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਰਿਹਾ ਹੈ। ਫ਼ਿਲਮ ’ਚ ਰਾਜ ਬਰਾੜ ਦੀ ਧੀ ਸਵੀਤਾਜ ਬਰਾੜ ਸਿੱਧੂ ਮੂਸੇ ਵਾਲਾ ਨਾਲ ਮੁੱਖ ਭੂਮਿਕਾ ’ਚ ਨਜ਼ਰ ਆਵੇਗੀ।

PunjabKesari

ਨੋਟ– ਸਿੱਧੂ ਮੂਸੇ ਵਾਲਾ ਦੀ ਇਸ ਖ਼ਬਰ ’ਤੇ ਆਪਣੀ ਰਾਏ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News