ਸਿੱਧੂ ਮੂਸੇਵਾਲਾ ਕਤਲ ਕਾਂਡ : ਗੈਂਗਸਟਰ ਸੇਰਸਾ ਅਤੇ ਚੌਧਰੀ 8 ਦਿਨਾਂ ਪੁਲਸ ਰਿਮਾਂਡ ’ਤੇ

Friday, Jul 15, 2022 - 06:16 PM (IST)

ਮਾਨਸਾ (ਜੱਸਲ) : ਸਿੱਧੂ ਮੂਸੇਵਾਲਾ ਕਤਲ ਮਾਮਲੇ ਮਾਨਸਾ ਪੁਲਸ ਵਲੋਂ ਦਿੱਲੀ ਤੋਂ ਟਰਾਂਜ਼ਿਟ ਰਿਮਾਂਡ ’ਤੇ ਲਿਆਂਦੇ ਅੰਕਿਤ ਸੇਰਸਾ ਅਤੇ ਸਚਿਨ ਚੌਧਰੀ ਦਾ ਮਾਨਸਾ ਦੇ ਹਸਪਤਾਲ ਵਿਚ ਮੈਡੀਕਲ ਕਰਵਾਉਣ ਤੋਂ ਬਾਅਦ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ 8 ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ। ਜਿਨ੍ਹਾਂ ਨੂੰ ਮੁੜ 23 ਜੁਲਾਈ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵੀ ਮਾਨਸਾ ਵਿਚ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਅਤੇ ਹੋਰ ਗੈਂਗਸਟਰਾਂ ਨੂੰ ਦਿੱਲੀ ਤੋਂ ਲਿਆ ਕੇ ਪੁਲਸ ਪੁੱਛਗਿੱਛ ਕਰ ਚੁੱਕੀ ਹੈ। ਹਾਲੇ ਤੱਕ ਪੁੱਛਗਿੱਛ ਦੌਰਾਨ ਇਹੀ ਪਤਾ ਲੱਗ ਸਕਿਆ ਹੈ ਕਿ ਗੈਂਗਸਟਰਾਂ ਵਲੋਂ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਏ.ਕੇ 47 ਤੋਂ ਇਲਾਵਾ ਹੋਰ ਹਥਿਆਰਾਂ ਦਾ ਇਸਤੇਮਾਲ ਕੀਤਾ ਹੈ ਅਤੇ ਇਸ ਘਟਨਾ ਨੂੰ ਕੈਨੇਡਾ ਬੈਠੇ ਗੋਲਡੀ ਬਰਾੜ ਨੇ ਕਥਿਤ ਤੌਰ ’ਤੇ ਅੰਜਾਮ ਦਿੱਤਾ ਹੈ। 

ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ : ਗੋਲਡੀ ਬਰਾੜ ਆਇਆ ਮੀਡੀਆ ਸਾਹਮਣੇ, ਵੀਡੀਓ ’ਚ ਦੇਖੋ ਸਨਸਨੀਖੇਜ਼ ਖੁਲਾਸੇ

ਪੁਲਸ ਨੂੰ ਅਜੇ ਤੱਕ ਗੈਂਗਸਟਰਾਂ ਪਾਸੋਂ ਹਥਿਆਰਾਂ ਦੀ ਕੋਈ ਵੀ ਬਰਾਮਦਗੀ ਨਹੀਂ ਹੋਈ ਹੈ। ਐੱਸ.ਐੱਸ.ਪੀ ਗੌਰਵ ਤੂਰਾ ਨੇ ਦੱਸਿਆ ਕਿ ਪੁਲਸ ਨੂੰ ਸਿੱਧੂ ਕਤਲ ਮਾਮਲੇ ਵਿਚ ਬਹੁਤ ਕੁੱਝ ਮਿਲਣ ਦੀ ਆਸ ਹੈ ਅਤੇ ਗੈਂਗਸਟਰਾਂ ਪਾਸੋਂ ਪੁੱਛਗਿੱਛ ਦੌਰਾਨ ਕਾਫ਼ੀ ਕੁੱਝ ਪਤਾ ਲੱਗ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅੰਕਿਤ ਸੇਰਸਾ ਅਤੇ ਸਚਿਨ ਚੌਧਰੀ ਨੂੰ 23 ਜੁਲਾਈ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਮੁੱਖ ਸ਼ੂਟਰ ਪ੍ਰਿਯਵਰਤ ਫੌਜੀ ਨੇ ਚੱਕਰਾਂ ’ਚ ਪਾਈ ਪੁਲਸ, ਲੱਭ ਰਹੀ ਇਸ ਸਵਾਲ ਦਾ ਜਵਾਬ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News