ਮਰਹੂਮ ਸਿੱਧੂ ਮੂਸੇਵਾਲਾ ਦੇ ਘਰ ਪੁੱਜੇ DGP ਗੌਰਵ ਯਾਦਵ, ਦੁੱਖ ਸਾਂਝਾ ਕਰਦਿਆਂ ਪਰਿਵਾਰ ਨੂੰ ਦਿੱਤਾ ਇਹ ਭਰੋਸਾ
Thursday, Jul 14, 2022 - 05:31 PM (IST)
ਮਾਨਸਾ (ਬਿਊਰੋ) - ਪੰਜਾਬ ਦੇ ਨਵੇਂ ਬਣੇ ਡੀ.ਜੀ.ਪੀ ਗੌਰਵ ਯਾਦਵ ਅੱਜ ਮਾਨਸਾ ਦੇ ਪਿੰਡ ਮੂਸਾ ਵਿਖੇ ਪਹੁੰਚੇ। ਡੀ.ਜੀ.ਪੀ ਗੌਰਵ ਯਾਦਵ ਨੇ ਪਿੰਡ ਮੂਸਾ ਵਿਖੇ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕੀਤਾ। ਡੀ.ਜੀ.ਪੀ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਹ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਨਿਰਪੱਖ ਅਤੇ ਜਲਦੀ ਜਾਂਚ ਕਰਨਗੇ। ਇਸ ਮਾਮਲੇ ਨੂੰ ਲੈ ਕੇ ਜੋ ਵੀ ਕਾਰਵਾਈ ਕਰਨੀ ਪਈ, ਉਹ ਜ਼ਰੂਰ ਕਰਨਗੇ।
ਪੜ੍ਹੋ ਇਹ ਵੀ ਖ਼ਬਰ: ਮੰਦਬੁੱਧੀ ਭਰਾ ਦਾ ਸਿਰ ’ਚ ਬਾਲਾ ਮਾਰ ਕੇ ਕਤਲ, ਖੁਰਦ-ਬੁਰਦ ਕਰਨ ਲਈ ਨਹਿਰ ’ਚ ਸੁੱਟੀ ਲਾਸ਼
ਦੱਸ ਦੇਈਏ ਕਿ ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿਚ ਹਥਿਆਰਬੰਦ ਸ਼ੂਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਪੰਜਾਬ ਪੁਲਸ ਨੇ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲੇ ਸੰਦੀਪ ਕੇਕੜਾ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮਾਮਲੇ ਵਿਚ ਪੰਜਾਬ ਵਿਚੋਂ ਸ਼ਾਰਪ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਕੁੱਸਾ ਅਜੇ ਤਕ ਪੁਲਸ ਦੀ ਗ੍ਰਿਫਤ ’ਚੋਂ ਬਾਹਰ ਹਨ ਪਰ ਪੁਲਸ ਨੇ ਗੈਂਗਸਟਰਾਂ ਅਤੇ ਇਸ ਕਤਲ ਮਾਮਲੇ ਵਿਚ ਨਾਲ ਸਬੰਧਤ ਹੋਰ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਤਲ ਦਾ ਮੇਨ ਸਾਜ਼ਿਸ਼ਘਾੜਾ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦਾ ਗਿਆ ਹੈ, ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼