ਸਿੱਧੂ ਮੂਸੇਵਾਲਾ ਕਤਲ ਕਾਂਡ: ਹਥਿਆਰ ਸਪਲਾਈ ਕਰਨ ਵਾਲਾ ਸਤਵੀਰ ਸਿੰਘ ਫਾਰਚੂਨਰ ਕਾਰ ਸਣੇ ਗ੍ਰਿਫ਼ਤਾਰ

Thursday, Jun 30, 2022 - 12:00 PM (IST)

ਸਿੱਧੂ ਮੂਸੇਵਾਲਾ ਕਤਲ ਕਾਂਡ: ਹਥਿਆਰ ਸਪਲਾਈ ਕਰਨ ਵਾਲਾ ਸਤਵੀਰ ਸਿੰਘ ਫਾਰਚੂਨਰ ਕਾਰ ਸਣੇ ਗ੍ਰਿਫ਼ਤਾਰ

ਲੁਧਿਆਣਾ (ਰਜਿ.) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ 'ਚ ਲੁਧਿਆਣਾ ਦੀ ਪੁਲਸ ਨੇ ਅੱਜ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਹਥਿਆਰ ਸਪਲਾਈ ਕਰਨ ਵਾਲੇ ਵਿਅਕਤੀ ਨੂੰ ਫਾਰਚੂਨਰ ਕਾਰ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਸਤਵੀਰ ਸਿੰਘ ਵਜੋਂ ਹੋਈ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਤਾਸ਼ ਖੇਡਦੇ ਸਮੇਂ ਦੋਸਤ ਨੇ ਇੱਟਾਂ ਮਾਰ ਕੀਤਾ ਦੋਸਤ ਦਾ ਕਤਲ (ਤਸਵੀਰਾਂ)

ਦੱਸ ਦੇਈਏ ਕਿ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੈਟਰੋਲ ਪੰਪ 'ਤੇ ਫਾਰਚੂਨਰ ਗੱਡੀ 'ਚ ਪੈਟਰੋਲ ਪਵਾਉਣ ਦੀ ਇਕ ਸੀ.ਸੀ.ਟੀ.ਵੀ. ਫੁਟੇਜ਼ ਵਾਇਰਲ ਹੋਈ ਸੀ। ਵਾਇਰਲ ਫੁਟੇਜ਼ ’ਚ ਸਤਵੀਰ ਸਿੰਘ ਸ਼ਾਮਲ ਸੀ। ਫਿਲਹਾਲ ਪੁਲਸ ਦਾ ਕਹਿਣਾ ਹੈ ਕਿ ਬਾਕੀ ਦੋਸ਼ੀਆਂ ਦੀ ਭਾਲ ਉਨ੍ਹਾਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਦੇ ਸਬੰਧ ’ਚ ਪੁਲਸ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ ਅਤੇ ਮੁਲਜ਼ਮਾਂ ਬਾਰੇ ਹੋਰ ਖੁਲਾਸੇ ਕੀਤੇ ਜਾਣਗੇ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਵਿਜੀਲੈਂਸ ਵਿਭਾਗ ਦੀ ਟੀਮ ਨੇ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ GNDU ਤੋਂ ਕੀਤਾ ਗ੍ਰਿਫ਼ਤਾਰ

ਨੋਟ - ਸਿੱਧੂ ਮੂਸੇਵਾਲਾ ਦੀ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਜਾ ਕੇ ਦਿਓ ਆਪਣਾ ਜਵਾਬ


author

rajwinder kaur

Content Editor

Related News