ਗੋਇੰਦਵਾਲ ਸਾਹਿਬ ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਦਾ ਨਵਾਂ ਕਾਰਨਾਮਾ ਆਇਆ ਸਾਹਮਣੇ

Monday, Sep 25, 2023 - 06:27 PM (IST)

ਗੋਇੰਦਵਾਲ ਸਾਹਿਬ ਜੇਲ੍ਹ ’ਚ ਬੰਦ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਦਾ ਨਵਾਂ ਕਾਰਨਾਮਾ ਆਇਆ ਸਾਹਮਣੇ

ਤਰਨਤਾਰਨ (ਰਮਨ) : ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਚ ਬੰਦ ਸ਼ੁੱਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਸਬੰਧਤ ਹਵਾਲਾਤੀ ਅਰਸ਼ਦ ਖਾਨ ਪਾਸੋਂ ਮੁੜ ਤੋਂ ਮੋਬਾਇਲ ਫੋਨ ਸਮੇਤ ਸਿਮ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜੇਲ੍ਹ ਵਿਚ ਬੰਦ ਖਤਰਨਾਕ ਗੈਂਗਸਟਰਾਂ ਕੋਲੋ ਮੋਬਾਇਲ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ,ਜਿਸ ਨੂੰ ਰੋਕਣ ਵਿਚ ਜੇਲ੍ਹ ਅਧਿਕਾਰੀ ਲਗਾਤਾਰ ਅਸਫਲ ਸਾਬਤ ਹੋ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ’ਚ ਦਿਲ ਕੰਬਾਊ ਵਾਰਦਾਤ, ਅੰਮ੍ਰਿਤਧਾਰੀ ਸਿੱਖ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਨਾਮਜ਼ਦ ਮੁਲਜ਼ਮ ਅਰਸ਼ਦ ਖਾਨ ਪੁੱਤਰ ਰਜ਼ਾਕ ਖਾਨ ਪਾਸੋਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਕ੍ਰਿਪਾਲ ਸਿੰਘ ਵੱਲੋਂ ਇਕ ਮੋਬਾਇਲ ਫੋਨ ਸਮੇਤ ਸਿਮ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੁਲਸ ਵਲੋਂ ਮੋਬਾਇਲ ਨੂੰ ਕਬਜ਼ੇ ਵਿਚ ਲੈਣ ਉਪਰੰਤ ਅਰਸ਼ਦ ਖਾਨ ਖ਼ਿਲਾਫ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਵਾਸੀਆਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News