SSP ਦਫ਼ਤਰ ਬਾਹਰ ਰੋ ਪਏ ਮੂਸੇਵਾਲਾ ਦੇ ਮਾਪੇ, ਫ਼ਰਸ਼ 'ਤੇ ਬੈਠ ਮੰਗਿਆ ਇਨਸਾਫ਼, ਸ਼੍ਰੀ ਬਰਾੜ ਨੇ ਸਰਕਾਰ ਨੂੰ ਰਗੜਿਆ!
Thursday, Feb 12, 2026 - 12:55 PM (IST)
ਐਂਟਰਟੇਨਮੈਂਟ ਡੈਸਕ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਇੱਕ ਵਾਰ ਫਿਰ ਸੰਘਰਸ਼ ਦਾ ਰਾਹ ਚੁਣਿਆ ਗਿਆ ਹੈ। ਬੁੱਧਵਾਰ ਨੂੰ ਮਾਨਸਾ ਦੇ ਸੀਨੀਅਰ ਪੁਲਸ ਸੁਪਰਡੈਂਟ (SSP) ਦਫ਼ਤਰ ਦੇ ਬਾਹਰ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਆਪਣੇ ਛੋਟੇ ਪੁੱਤਰ ਸਮੇਤ ਜ਼ਮੀਨ 'ਤੇ ਬੈਠ ਗਏ। ਉਨ੍ਹਾਂ ਦਾ ਦੋਸ਼ ਹੈ ਕਿ ਮਿਊਜ਼ਿਕ ਪ੍ਰੋਡਿਊਸਰ ਬੰਟੀ ਬੈਂਸ ਅਤੇ ਦੋ ਹੋਰਾਂ ਵਿਰੁੱਧ ਵਿੱਤੀ ਬੇਨਿਯਮੀਆਂ ਦੀ ਸ਼ਿਕਾਇਤ ਦੇਣ ਦੇ ਬਾਵਜੂਦ ਪੁਲਸ ਵੱਲੋਂ FIR ਦਰਜ ਨਹੀਂ ਕੀਤੀ ਜਾ ਰਹੀ।
ਇਹ ਵੀ ਪੜ੍ਹੋ: ਜੇਲ੍ਹ ਗਏ ਮਸ਼ਹੂਰ ਕਾਮੇਡੀ ਅਦਾਕਾਰ ਰਾਜਪਾਲ ਯਾਦਵ ਦੀ ਪਤਨੀ ਦਾ ਸਾਹਮਣੇ ਆਇਆ ਪਹਿਲਾ ਬਿਆਨ
ਸ਼੍ਰੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਕੱਢੀ ਭੜਾਸ
ਇਸ ਘਟਨਾ ਤੋਂ ਬਾਅਦ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਇੱਕ ਭਾਵੁਕ ਪੋਸਟ ਸਾਂਝੀ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਬਰਾੜ ਨੇ ਆਪਣੀ ਪੋਸਟ ਵਿੱਚ ਲਿਖਿਆ, "ਅੱਜ ਸਿੱਧੂ ਮੂਸੇਵਾਲਾ ਵੀਰ ਦੇ ਮਾਤਾ-ਪਿਤਾ ਨੂੰ ਵੀ ਜ਼ਮੀਨ 'ਤੇ ਹਾਰ ਕੇ ਬੈਠ ਕੇ ਲੜਾਈ ਲੜਨੀ ਪੈ ਰਹੀ ਹੈ, ਜੋ ਕਿ ਬਹੁਤ ਦੁਖਦਾਈ ਹੈ। ਅਸੀਂ 4 ਸਾਲਾਂ ਤੋਂ ਇਸ ਲੜਾਈ ਨੂੰ ਲੜ ਰਹੇ ਹਾਂ। ਪੰਜਾਬ ਸਰਕਾਰ ਤੇ ਪੰਜਾਬ ਪੁਲਸ ਨੂੰ ਇਸ ਮੁੱਦੇ ਨੂੰ ਸਮਝਣਾ ਪਵੇਗਾ।"
ਇਹ ਵੀ ਪੜ੍ਹੋ: ਰਾਜਪਾਲ ਯਾਦਵ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਗਾਇਕ, 'ਸਾਈਨ' ਕਰ ਭੇਜ'ਤੀ 'ਐਡਵਾਂਸ ਪੇਮੈਂਟ'

ਡਿਜੀਟਲ ਰਾਈਟਸ ਅਤੇ ਧੋਖਾਧੜੀ ਦਾ ਮੁੱਦਾ
ਸ਼੍ਰੀ ਬਰਾੜ ਨੇ ਅੱਗੇ ਲਿਖਿਆ ਕਿ ਜਿੰਨੀ ਦੇਰ ਤੱਕ ਪੁਲਸ ਇਨ੍ਹਾਂ 'ਡਿਜੀਟਲ ਮੁੱਦਿਆਂ' 'ਤੇ ਸਖ਼ਤ ਕਾਰਵਾਈ ਨਹੀਂ ਕਰਦੀ, ਉਦੋਂ ਤੱਕ ਨਾ ਜਾਣੇ ਕਿੰਨੀਆਂ ਮਾਵਾਂ ਦੇ ਪੁੱਤ ਬਰਬਾਦ ਹੁੰਦੇ ਰਹਿਣਗੇ। ਉਨ੍ਹਾਂ ਇਸ ਨੂੰ ਇੱਕ 'ਵੱਡਾ ਜੰਗਲ' ਕਰਾਰ ਦਿੰਦਿਆਂ ਪੰਜਾਬ ਪੁਲਸ ਨੂੰ ਅਪੀਲ ਕੀਤੀ ਕਿ ਅਜਿਹੇ ਗੰਭੀਰ ਮਸਲਿਆਂ ਨੂੰ ਹਲਕੇ ਵਿੱਚ ਨਾ ਲਿਆ ਜਾਵੇ।
ਇਹ ਵੀ ਪੜ੍ਹੋ: ਜੇਲ੍ਹ ਗਏ ਰਾਜਪਾਲ ਯਾਦਵ ਦੀ ਮਦਦ ਲਈ ਅੱਗੇ ਆਏ ਮੀਕਾ ਸਿੰਘ, 11 ਲੱਖ ਰੁਪਏ ਦੇਣ ਦਾ ਕੀਤਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
