ਵਿਧਾਨ ਸਭਾ ਚੋਣਾਂ ਦੌਰਾਨ 'ਸਿੱਧੂ ਮੂਸੇਵਾਲਾ' 'ਤੇ ਦਾਅ ਲਾਉਣ ਦੀ ਤਿਆਰੀ 'ਚ ਕਾਂਗਰਸ

Tuesday, Nov 30, 2021 - 04:03 PM (IST)

ਵਿਧਾਨ ਸਭਾ ਚੋਣਾਂ ਦੌਰਾਨ 'ਸਿੱਧੂ ਮੂਸੇਵਾਲਾ' 'ਤੇ ਦਾਅ ਲਾਉਣ ਦੀ ਤਿਆਰੀ 'ਚ ਕਾਂਗਰਸ

ਲੁਧਿਆਣਾ (ਹਿਤੇਸ਼) : ਚੋਣਾਂ ਦੌਰਾਨ ਗਾਇਕਾਂ, ਕਲਾਕਾਰਾਂ ਦੇ ਬਲਬੂਤੇ 'ਤੇ ਜਿੱਤ ਹਾਸਲ ਕਰਨ ਦੀ ਕੋਸ਼ਿਸ਼ 'ਚ ਲੱਗੀਆਂ ਪਾਰਟੀਆਂ ਦੀ ਸੂਚੀ 'ਚ ਭਾਜਪਾ ਅਤੇ ਆਮ ਆਦਮੀ ਪਾਰਟੀ ਤੋਂ ਬਾਅਦ ਕਾਂਗਰਸ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਕਾਂਗਰਸ ਵੀ ਹੁਣ ਵਿਧਾਨ ਸਭਾ ਚੋਣਾਂ ਦੌਰਾਨ ਗਾਇਕ ਸਿੱਧੂ ਮੂਸੇਵਾਲਾ 'ਤੇ ਦਾਅ ਲਾਉਣ ਦੀ ਤਿਆਰੀ 'ਚ ਹੈ। ਇੱਥੇ ਦੱਸਣਾ ਉਚਿਤ ਹੋਵੇਗਾ ਕਿ ਭਾਜਪਾ ਵੱਲੋਂ ਗੁਰਦਾਸਪੁਰ ਸੀਟ 'ਤੇ ਵਿਨੋਦ ਖੰਨਾ ਅਤੇ ਸੰਨੀ ਦਿਓਲ ਦੇ ਦਮ 'ਤੇ 2 ਵਾਰ ਜਿੱਤ ਹਾਸਲ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਪਹਿਲਾਂ ਨਾਲੋਂ ਜ਼ਿਆਦਾ ਵਧੇਗੀ ਠੰਡ, ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ

ਇਸੇ ਤਰ੍ਹਾਂ ਕਲਾਕਾਰ ਜਾਂ ਗਾਇਕਾਂ 'ਚੋਂ ਆ ਕੇ ਆਮ ਆਦਮੀ ਪਾਰਟੀ ਦੇ ਨੇਤਾ ਬਣਨ ਵਾਲਿਆਂ 'ਚ ਭਗਵੰਤ ਮਾਨ, ਗੁਰਪ੍ਰੀਤ ਘੁੱਗੀ, ਜੱਸੀ ਜਸਰਾਜ, ਅਨਮੋਲ ਗਗਨ ਮਾਨ ਦੇ ਨਾਂ ਸ਼ਾਮਲ ਹਨ। ਹਾਲਾਂਕਿ ਕਾਂਗਰਸ ਦੇ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਾਦਿਕ ਵੀ ਪੁਰਾਣੇ ਗਾਇਕ ਹਨ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਾਹਨੇਵਾਲ ਤੋਂ ਕਾਂਗਰਸ ਵੱਲੋਂ ਗਾਇਕਾ ਸਤਵਿੰਦਰ ਬਿੱਟੀ ਨੂੰ ਉਮੀਦਵਾਰ ਬਣਾਇਆ ਗਿਆ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ 'ਲੰਗਰ ਬਾਬਾ' ਨੇ ਦੁਨੀਆ ਨੂੰ ਕਿਹਾ ਅਲਵਿਦਾ, 21 ਸਾਲਾਂ ਤੋਂ PGI ਬਾਹਰ ਲਾ ਰਹੇ ਸਨ ਲੰਗਰ (ਤਸਵੀਰਾਂ)

ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ 'ਤੇ ਦਾਅ ਲਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਚਰਚਾ ਹੈ ਕਿ ਮੂਸੇਵਾਲਾ ਨੂੰ ਮਾਨਸਾ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਇੱਥੇ ਨਾਲ ਲੱਗਦੇ ਇਲਾਕੇ 'ਚ ਸਿੱਧੂ ਦਾ ਚੰਗਾ ਪ੍ਰਭਾਵ ਹੈ ਅਤੇ ਉਨ੍ਹਾਂ ਦੇ ਨੌਜਵਾਨਾਂ 'ਚ ਕਰੇਜ਼ ਦਾ ਪੰਜਾਬ ਦੇ ਬਾਕੀ ਹਿੱਸਿਆਂ 'ਚ ਵੀ ਕਾਂਗਰਸ ਨੂੰ ਫ਼ਾਇਦਾ ਮਿਲ ਸਕਦਾ ਹੈ।
ਇਹ ਵੀ ਪੜ੍ਹੋ : ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, ਇਸ ਹਾਈਵੇਅ 'ਤੇ ਲੱਗਾ ਹੈ ਲੰਬਾ ਜਾਮ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News