ਕਾਂਗਰਸ ''ਚ ਸ਼ਾਮਲ ਹੋਣ ਮਗਰੋਂ ਸਿੱਧੂ ਮੂਸੇਵਾਲਾ Live, ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ
Saturday, Dec 04, 2021 - 10:01 AM (IST)
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਦਾ ਹੱਥ ਫੜ੍ਹ ਲਿਆ, ਜਿਸ ਤੋਂ ਬਾਅਦ ਲਗਾਤਾਰ ਉਨ੍ਹਾਂ ਦੇ ਕਾਂਗਰਸ 'ਚ ਸ਼ਾਮਲ ਹੋਣ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਸ਼ਨੀਵਾਰ ਨੂੰ ਸਿੱਧੂ ਮੂਸੇਵਾਲਾ ਨੇ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਆਪਣਾ ਪੱਖ ਰੱਖਿਆ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਜੇਕਰ ਉਹ ਕਾਂਗਰਸ ਛੱਡ ਕੇ ਦੂਜੀ ਪਾਰਟੀ 'ਚ ਜਾਂਦੇ ਤਾਂ ਲੋਕਾਂ ਨੇ ਕਹਿਣਾ ਸੀ ਕਿ ਤੁਸੀਂ ਬੇਅਦਬੀ ਵਾਲਿਆਂ ਨਾਲ ਮਿਲੇ ਫਿਰਦੇ ਹੋ। ਉਨ੍ਹਾਂ ਕਿਹਾ ਕਿ ਜੇਕਰ ਉਹ ਭਾਜਪਾ 'ਚ ਜਾਂਦੇ ਤਾਂ ਲੋਕਾਂ ਨੇ ਕਹਿਣਾ ਸੀ ਕਿ ਇਹ ਕਿਸਾਨਾਂ ਦੀ ਵਿਰੋਧੀ ਪਾਰਟੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਮੈਂ ਆਜ਼ਾਦ ਖੜ੍ਹਾ ਹੋ ਜਾਂਦਾ ਹੈ ਤਾਂ ਵੀ ਲੋਕਾਂ ਨੇ ਸਵਾਲ ਚੁੱਕਣੇ ਸੀ। ਉਨ੍ਹਾਂ ਨੇ ਸਵਾਲ ਚੁੱਕਣ ਵਾਲਿਆਂ ਨੂੰ ਕਿਹਾ ਕਿ ਉਹ ਮੈਨੂੰ ਦੱਸ ਦੇਣ ਕਿ ਮੇਰੇ ਲਈ ਕੀ ਸਹੀ ਹੈ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕੋਈ ਕਦਮ ਚੁੱਕ ਰਿਹਾ ਹੈ ਤਾਂ ਉਹ ਬੇਵਕੂਫ਼ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਘਰ ਬੈਠਿਆਂ 3 ਸਾਲਾਂ 'ਚ ਮੇਰੇ 'ਤੇ 6 ਪਰਚੇ ਹੋ ਚੁੱਕੇ ਹਨ ਅਤੇ ਜੇਕਰ ਮੇਰੇ ਨਾਲ ਇਹ ਸਭ ਕੁੱਝ ਹੋ ਰਿਹਾ ਹੈ ਤਾਂ ਫਿਰ ਆਮ ਲੋਕਾਂ ਨਾਲ ਕੀ ਹੁੰਦਾ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਜੋ ਕੁੱਝ ਵੀ ਕੀਤਾ ਹੈ, ਸਹੀ ਕੀਤਾ ਹੈ ਅਤੇ ਉਨ੍ਹਾਂ ਨੂੰ ਸਿਰਫ ਆਪਣੇ ਪਰਿਵਾਰ ਨਾਲ ਹੀ ਕੋਈ ਫ਼ਰਕ ਪੈਂਦਾ ਹੈ ਅਤੇ ਪਰਿਵਾਰ ਲਈ ਉਨ੍ਹਾਂ ਵੱਲੋਂ ਹਰ ਚੀਜ਼ ਨੂੰ ਕਲੀਅਰ ਕਰਨਾ ਬਣਦਾ ਹੈ।
ਇਹ ਵੀ ਪੜ੍ਹੋ : ਹਵਸ ਦੇ ਪੁਜਾਰੀ ਨੇ ਨੌਕਰੀ ਲੈਣ ਆਈ ਕੁੜੀ ਦੀ ਕੋਲਡ ਡਰਿੰਕ 'ਚ ਮਿਲਾਇਆ ਨਸ਼ਾ, ਬੇਹੋਸ਼ ਕਰਕੇ ਲੁੱਟੀ ਇੱਜ਼ਤ
ਉਨ੍ਹਾਂ ਕਿਹਾ ਕਿ ਆਪਣੇ ਖ਼ਿਲਾਫ਼ ਬੋਲਣ ਵਾਲੇ ਲੋਕਾਂ ਦੇ ਸਰਟੀਫਿਕੇਟ ਦੀ ਉਨ੍ਹਾਂ ਨੂੰ ਕੋਈ ਪਰਵਾਹ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਹਿੰਮਤ ਰੱਖਦਾ ਹਾਂ ਅਤੇ ਜੋ ਗੱਲ ਕਹੀ ਹੈ, ਉਸ 'ਤੇ ਕਾਇਮ ਰਹਾਂਗਾ। ਸਿੱਧੂ ਮੂਸੇਵਾਲਾ ਨੇ ਕਿਹਾ ਕਿ ਜਿਹੜੀ ਗੱਲ ਗਲਤ ਹੈ, ਉਸ ਨੂੰ ਠੋਕ ਕੇ ਗਲਤ ਕਹਾਂਗਾ। ਉਨ੍ਹਾਂ ਕਿਹਾ ਕਿ ਜੇਕਰ ਚੁੱਪ ਹੀ ਕਰਨਾ ਹੁੰਦਾ ਤਾਂ ਹੁਣ ਵੀ ਉਹ ਲਾਈਵ ਨਾ ਹੁੰਦੇ।
ਇਹ ਵੀ ਪੜ੍ਹੋ : 'ਸਿੱਧੂ ਮੂਸੇਵਾਲਾ' ਦੀ ਕਾਂਗਰਸ 'ਚ ਐਂਟਰੀ 'ਤੇ ਉੱਠੇ ਸਵਾਲਾਂ ਦਾ ਜਵਾਬ ਦਿੰਦਿਆਂ ਫਸੇ 'ਨਵਜੋਤ ਸਿੱਧੂ'
ਸਿੱਧੂ ਮੂਸੇਵਾਲਾ ਨੇ ਕਿਹਾ ਕਿ ਉਹ ਮਾਨਸਾ ਦੇ ਲੋਕਾਂ ਨਾਲ ਖੜ੍ਹਨਾ ਚਾਹੁੰਦੇ ਹਨ ਅਤੇ ਉਨ੍ਹਾਂ ਦੇ ਲਈ ਹੀ ਉਹ ਸਿਆਸਤ 'ਚ ਆਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਉਨ੍ਹਾਂ ਨੂੰ ਕੋਈ ਸਵਾਲ ਕਰਨਾ ਹੈ ਤਾਂ ਜਿੱਥੇ ਮਰਜ਼ੀ, ਜਦੋਂ ਮਰਜ਼ੀ ਉਨ੍ਹਾਂ ਤੋਂ ਪੁੱਛ ਸਕਦਾ ਹੈ। ਉਨ੍ਹਾਂ ਕਿਹਾ ਕਿ ਹਾਂ ਜੇਕਰ ਕੱਲ੍ਹ ਨੂੰ ਸਰਕਾਰ ਬਣਦੀ ਹੈ ਤਾਂ ਉਹ ਲੋਕਾਂ ਦੇ ਕੰਮ ਨਹੀਂ ਕਰਦੇ ਤਾਂ ਲੋਕ ਉਨ੍ਹਾਂ ਨੂੰ ਮਾੜਾ ਕਹਿ ਸਕਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ