ਵੱਡੀ ਖ਼ਬਰ : ''ਸਿੱਧੂ ਮੂਸੇਵਾਲਾ'' ਅੱਜ ਫੜ੍ਹਨਗੇ ਕਾਂਗਰਸ ਦਾ ਹੱਥ!, ਥੋੜ੍ਹੀ ਦੇਰ ''ਚ CM ਚੰਨੀ ਕਰਨਗੇ ਪ੍ਰੈੱਸ ਕਾਨਫਰੰਸ

Friday, Dec 03, 2021 - 10:10 AM (IST)

ਵੱਡੀ ਖ਼ਬਰ : ''ਸਿੱਧੂ ਮੂਸੇਵਾਲਾ'' ਅੱਜ ਫੜ੍ਹਨਗੇ ਕਾਂਗਰਸ ਦਾ ਹੱਥ!, ਥੋੜ੍ਹੀ ਦੇਰ ''ਚ CM ਚੰਨੀ ਕਰਨਗੇ ਪ੍ਰੈੱਸ ਕਾਨਫਰੰਸ

ਚੰਡੀਗੜ੍ਹ : ਪੰਜਾਬ ਗਾਇਕ ਸਿੱਧੂ ਮੂਸੇਵਾਲਾ ਸ਼ੁੱਕਰਵਾਰ ਨੂੰ ਕਾਂਗਰਸ ਦਾ ਹੱਥ ਫੜ੍ਹ ਸਕਦੇ ਹਨ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ 'ਚ ਸਿੱਧੂ ਮੂਸੇਵਾਲਾ ਅੱਜ ਕਾਂਗਰਸ 'ਚ ਸ਼ਾਮਲ ਹੋ ਸਕਦੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚੰਨੀ ਥੋੜ੍ਹੀ ਦੇਰ ਬਾਅਦ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ, ਜਿਸ ਦੌਰਾਨ ਸਿੱਧੂ ਮੂਸੇਵਾਲਾ ਨੂੰ ਕਾਂਗਰਸ 'ਚ ਸ਼ਾਮਲ ਕਰਵਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ : PGI 'ਚ ਆਉਣ ਵਾਲੇ ਮਰੀਜ਼ਾਂ ਲਈ ਜ਼ਰੂਰੀ ਖ਼ਬਰ, ਕੋਵਿਡ ਦੇ ਵੱਧਦੇ ਕੇਸਾਂ ਦੌਰਾਨ ਲਿਆ ਗਿਆ ਅਹਿਮ ਫ਼ੈਸਲਾ

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੇ ਬੀਤੇ ਦਿਨੀਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਵੀ ਸਾਂਝੀ ਕੀਤੀ ਸੀ, ਜਿਸ ’ਚ ਉਨ੍ਹਾਂ ਲਿਖਿਆ ਸੀ ਕਿ ਭਾਵੇਂ ਉਹ ਮਿਊਜ਼ਿਕ ’ਚ ਜਾਣ ਜਾਂ ਸਿਆਸਤ ’ਚ, ਲੋਕਾਂ ਦੀ ਸੁਪੋਰਟ ਤੋਂ ਬਿਨਾਂ ਉਹ ਕੁੱਝ ਨਹੀਂ ਕਰ ਸਕਦੇ। ਇਸ ਤੋਂ ਇਨ੍ਹਾਂ ਅਫ਼ਵਾਹਾਂ ਦੀ ਪੁਸ਼ਟੀ ਹੁੰਦੀ ਜਾਪਦੀ ਹੈ ਕਿ ਸਿੱਧੂ ਮੂਸੇਵਾਲਾ ਇਸ ਵਾਰ ਚੋਣ ਮੈਦਾਨ ’ਚ ਉਤਰਨ ਦੀ ਪੂਰੀ ਤਿਆਰੀ ’ਚ ਹਨ।
ਇਹ ਵੀ ਪੜ੍ਹੋ : ... ਤੇ CM ਚੰਨੀ ਨੇ ਇਸ਼ਾਰਿਆਂ-ਇਸ਼ਾਰਿਆਂ 'ਚ ਨਵਜੋਤ ਸਿੱਧੂ ਬਾਰੇ ਆਖ ਦਿੱਤੀ ਇਹ ਗੱਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News