ਕਾਂਗਰਸ ’ਚ ਸ਼ਾਮਲ ਹੋਣ ਤੋਂ ਬਾਅਦ ਦਿੱਲੀ ਰਵਾਨਾ ਹੋਏ ਸਿੱਧੂ ਮੂਸੇਵਾਲਾ, ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ
Friday, Dec 03, 2021 - 06:24 PM (IST)
ਚੰਡੀਗੜ੍ਹ : ਕਾਂਗਰਸ ਵਿਚ ਸ਼ਮੂਲੀਅਤ ਕਰਨ ਤੋਂ ਬਾਅਦ ਮਸ਼ਹੂਰ ਗਾਇਕ ਅਤੇ ਅਦਾਕਾਰ ਸ਼ੁੱਭਜੀਤ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦਿੱਲੀ ਲਈ ਰਵਾਨਾ ਹੋ ਗਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਅੱਜ 4 ਵਜੇ ਕਾਂਗਰਸ ਹਾਈਕਮਾਨ ਨਾਲ ਮੁਲਾਕਾਤ ਕਰ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਸਿੱਧੂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੱਡੀ ਜ਼ਿੰਮੇਵਾਰੀ ਦੇ ਸਕਦੀ ਹੈ। ਮੂਸੇਵਾਲਾ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਦੀ ਹਾਜ਼ਰੀ ਵਿਚ ਅੱਜ ਹੀ ਕਾਂਗਰਸ ਦਾ ਹੱਥ ਫੜ੍ਹਿਆ ਹੈ।
ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਵੱਲੋਂ ਸਰਕਾਰੀ ਕਾਲਜਾਂ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਨੂੰ ਪ੍ਰਵਾਨਗੀ
ਦਰਅਸਲ ਸਿੱਧੂ ਮੂਸੇ ਵਾਲਾ ਦੀ ਚੰਗੀ ਫੈਨ ਫਾਲੋਵਿੰਗ ਹੈ, ਜਿਸ ਨੂੰ ਕੈਸ਼ ਕਰਨ ਲਈ ਟ੍ਰਾਂਸਪੋਰਟ ਮੰਤਰੀ ਰਾਜਾ ਵੜਿੰਗ ਰਾਹੀਂ ਮੂਸੇਵਾਲਾ ਨੂੰ ਕਾਂਗਰਸ ਵਿਚ ਲਿਆਂਦਾ ਗਿਆ ਹੈ। ਮੂਸੇਵਾਲਾ ਨੇ ਬਠਿੰਡਾ ਅਤੇ ਮਾਨਸਾ ਵਿਚ ਕਾਂਗਰਸ ਦੀ ਸਿਆਸਤ ਵਿਚ ਸਰਗਰਮ ਹੋਣ ਦੀ ਦਿਲਚਸਪੀ ਵੀ ਵਿਖਾਈ ਹੈ ਅਤੇ ਕਿਆਸ ਲਗਾਏ ਜਾ ਰਹੇ ਹਨ, ਇਨ੍ਹਾਂ ਦੋਵਾਂ ਹਲਕਿਆਂ ’ਚੋਂ ਸਿੱਧੂ ਨੂੰ ਉਮੀਦਵਾਰ ਵਜੋਂ ਉਤਾਰਿਆ ਜਾ ਸਕਦਾ ਹੈ। ਉਧਰ ਮੂਸੇ ਵਾਲਾ ਦੀ ਫੈਨ ਫਾਲੋਵਿੰਗ ਕਾਰਣ ਮਾਲਵਾ ਵਿਚ ਕਾਂਗਰਸ ਦਾ ਆਧਾਰ ਮਜ਼ਬੂਤ ਹੋਣਾ ਸੁਭਾਵਕ ਹੈ। ਸਿੱਧੂ ਮੂਸੇ ਵਾਲਾ ਦੀ ਮਾਤਾ ਵੀ ਪਿੰਡ ਦੀ ਸਰਪੰਚ ਹੈ ਅਤੇ ਲੋਕ ਵੀ ਸਿੱਧੂ ਨੂੰ ਉਸ ਦੀ ਗਾਇਕੀ ਅਤੇ ਕਿਰਦਾਰ ਕਾਰਣ ਖਾਸਾ ਪਸੰਦ ਕਰਦੇ ਹਨ। ਲਿਹਾਜ਼ਾ ਇਸ ਦਾ ਫਾਇਦਾ ਕਾਂਗਰਸ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨਾਲ ਕਲੇਸ਼ ਦਰਮਿਆਨ ਸੁਨੀਲ ਜਾਖੜ ਦਾ ਧਮਾਕੇਦਾਰ ਟਵੀਟ, ਆਖੀ ਵੱਡੀ ਗੱਲ
ਨੋਟ -ਸਿੱਧੂ ਮੂਸੇਵਾਲਾ ਵਲੋਂ ਕਾਂਗਰਸ ਵਿਚ ਸ਼ਾਮਲ ਹੋਣ ਦੇ ਫੈਸਲੇ ਨੂੰ ਤੁਸੀਂ ਕਿਵੇਂ ਦੇਖਦੇ ਹੋ?