ਪਿੰਡ ਪੁੱਜੀ 'ਸਿੱਧੂ ਮੂਸੇਵਾਲਾ' ਦੀ ਮ੍ਰਿਤਕ ਦੇਹ, ਪਰਿਵਾਰ ਤੇ ਸਮਰਥਕਾਂ ਦਾ ਰੋ-ਰੋ ਬੁਰਾ ਹਾਲ

05/31/2022 9:32:35 AM

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਤੋਂ ਲੈ ਕੇ ਪਰਿਵਾਰ ਪਿੰਡ ਪੁੱਜ ਗਿਆ ਹੈ। ਇਸ ਗਮਗੀਨ ਮੌਕੇ 'ਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਸਮਰਥਕਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਮਰਥਕਾਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦੇ ਦੇ ਨਾਅਰੇ ਵੀ ਲਾਏ ਜਾ ਰਹੇ ਹਨ।

ਇਹ ਵੀ ਪੜ੍ਹੋ : 424 ਲੋਕਾਂ ਦੀ ਸੁਰੱਖਿਆ ਵਾਪਸੀ 'ਤੇ ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ, ਮੰਗਿਆ ਜਵਾਬ

ਮੂਸੇਵਾਲਾ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। ਇਸ ਤੋਂ ਬਾਅਦ ਦੁਪਹਿਰ 12 ਵਜੇ ਦੇ ਕਰੀਬ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਮੌਕੇ ਸੁਰੱਖਿਆ ਮੁਲਾਜ਼ਮਾਂ ਅਤੇ ਪੰਜਾਬ ਪੁਲਸ ਦੀਆਂ ਗੱਡੀਆਂ ਵੀ ਮੌਜੂਦ ਹਨ। ਸਿੱਧੂ ਮੂਸੇਵਾਲਾ ਦੇ ਘਰ ਵੱਡੇ-ਵੱਡੇ ਕਲਾਕਾਰ ਅਤੇ ਹੋਰ ਮਹਾਨ ਸ਼ਖ਼ਸੀਅਤਾਂ ਦੁੱਖ ਪ੍ਰਗਟ ਕਰਨ ਲਈ ਪੁੱਜ ਚੁੱਕੀਆਂ ਹਨ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਕਾਰਨ ਹਫ਼ਤੇ 'ਚ ਦੂਜੀ ਵਾਰ ਸੁਰਖੀਆਂ 'ਚ 'ਜ਼ਿਲ੍ਹਾ ਮਾਨਸਾ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita