ਸਿੱਧੂ ਮੂਸੇਵਾਲਾ ਦੀ ਮੌਤ ''ਤੇ ਭਾਜਪਾ ਨੇ ਸਾਧਿਆ ਕੇਜਰੀਵਾਲ ''ਤੇ ਨਿਸ਼ਾਨਾ, ਇਨ੍ਹਾਂ ਨੂੰ ਦੱਸਿਆ ਮੌਤ ਦਾ ਜ਼ਿੰਮੇਵਾਰ

Monday, May 30, 2022 - 02:48 AM (IST)

ਸਿੱਧੂ ਮੂਸੇਵਾਲਾ ਦੀ ਮੌਤ ''ਤੇ ਭਾਜਪਾ ਨੇ ਸਾਧਿਆ ਕੇਜਰੀਵਾਲ ''ਤੇ ਨਿਸ਼ਾਨਾ, ਇਨ੍ਹਾਂ ਨੂੰ ਦੱਸਿਆ ਮੌਤ ਦਾ ਜ਼ਿੰਮੇਵਾਰ

ਨੈਸ਼ਨਲ ਡੈਸਕ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਭਾਰਤੀ ਜਨਤਾ ਪਾਰਟੀ ਨੇ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਪ੍ਰੈੱਸ ਕਾਨਫਰੰਸ 'ਚ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਿੱਲੀ ਤੋਂ ਰਿਮੋਟ ਕੰਟਰੋਲ ਰਾਹੀਂ ਸਰਕਾਰ ਚਲਾਈ ਜਾ ਰਹੀ ਹੈ। ਉਨ੍ਹਾਂ ਮੂਸੇਵਾਲਾ ਦੇ ਕਤਲ ਲਈ ਸਿੱਧੇ ਤੌਰ 'ਤੇ ਕੇਜਰੀਵਾਲ ਅਤੇ ਰਾਘਵ ਚੱਢਾ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਜਰੀਵਾਲ ਤੇ ਚੱਢਾ ਦੋਵਾਂ ਨੂੰ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਪੰਜਾਬ ਨੂੰ ਕੰਟਰੋਲ ਕਰ ਰਹੇ ਹਨ, ਭਗਵੰਤ ਮਾਨ ਇਕ ਮਖੌਟਾ ਹੈ।

ਇਹ ਵੀ ਪੜ੍ਹੋ : ਕਾਂਗਰਸ ਦੇ ਉੱਘੇ ਨੇਤਾ ਤੇ ਪ੍ਰਤਿਭਾਸ਼ਾਲੀ ਕਲਾਕਾਰ ਦੀ ਹੱਤਿਆ ਤੋਂ ਸਦਮੇ ’ਚ ਹਾਂ : ਰਾਹੁਲ ਗਾਂਧੀ

ਭਾਜਪਾ ਨੇ ਇਕ ਤੋਂ ਬਾਅਦ ਇਕ ਕੀਤੇ ਕਈ ਸਵਾਲ

ਸਿੱਧੂ ਮੂਸੇਵਾਲਾ ਦੀ ਸੁਰੱਖਿਆ ਕਿਉਂ ਹਟਾਈ ਗਈ?
ਸੁਰੱਖਿਆ ਹਟਾਉਣ ਤੋਂ ਬਾਅਦ ਲਿਸਟ ਕਿਉਂ ਜਾਰੀ ਕੀਤੀ ਗਈ?
ਪੰਜਾਬ ਸਰਕਾਰ ਨੇ 424 ਲੋਕਾਂ ਦੀ ਸੁਰੱਖਿਆ ਕਿਉਂ ਹਟਾਈ?
ਪੰਜਾਬ 'ਚ ਕਾਨੂੰਨ ਵਿਵਸਥਾ ਖਰਾਬ

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲੇ ਦਾ ਕਤਲ ਪੰਜਾਬ ਸਰਕਾਰ ਦੀ ਨਾਲਾਇਕੀ : ਜਸਵੀਰ ਸਿੰਘ ਗੜ੍ਹੀ (ਵੀਡੀਓ)

ਸੰਬਿਤ ਪਾਤਰਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਹੁਤ ਖਰਾਬ ਹੈ। ਕੱਲ੍ਹ ਹੀ ਕੇਜਰੀਵਾਲ ਆਪਣੀ ਪਿੱਠ ਠੋਕ ਰਹੇ ਸਨ। ਉਨ੍ਹਾਂ ਐਲਾਨ ਕੀਤਾ ਕਿ 400 ਤੋਂ ਵੱਧ ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਅੱਜ ਹਰਿਆਣਾ ਵਿੱਚ ਇਨ੍ਹਾਂ ਦੇ ਲੀਡਰ ਤੇ ਕੇਜਰੀਵਾਲ ਤਾਰੀਫਾਂ ਲੁੱਟ ਰਹੇ ਸਨ। ਪਹਿਲਾਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਹਟਾਈ ਗਈ। ਰਾਘਵ ਚੱਢਾ 90 ਸੁਰੱਖਿਆ ਗਾਰਡਾਂ ਨਾਲ ਪੰਜਾਬ ਵਿੱਚ ਘੁੰਮਦਾ ਹੈ। ਭਗਵੰਤ ਮਾਨ ਦੀ ਭੈਣ ਕੋਲ 20 ਸੁਰੱਖਿਆ ਗਾਰਡ ਹਨ। ਭਾਜਪਾ ਬੁਲਾਰੇ ਨੇ ਕਿਹਾ ਕਿ ਪੰਜਾਬ ਪੁਲਸ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਇਸ਼ਾਰੇ 'ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਟਵਿੱਟਰ 'ਤੇ ਟਿੱਪਣੀ ਕਰਨ ਅਤੇ ਕੇਜਰੀਵਾਲ ਖਿਲਾਫ਼ ਬੋਲਣ ਵਾਲਿਆਂ ਨੂੰ ਦਿੱਲੀ ਤੋਂ ਪੰਜਾਬ ਲਿਆਉਣ ਲਈ ਪੁਲਸ ਨੂੰ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਹੋਇਆ ਕਤਲ ਅਤਿ-ਦੁਖਦਾਈ ਤੇ ਨਿੰਦਣਯੋਗ : ਹਰਸਿਮਰਤ ਬਾਦਲ

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਭਾਵੁਕ ਨਜ਼ਰ ਆਏ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ 'ਆਪ' ਨੇਤਾ ਰਾਘਵ ਚੱਢਾ ਕ੍ਰਮਵਾਰ 90 ਅਤੇ 45 ਬੰਦੂਕਧਾਰੀਆਂ ਨਾਲ ਯਾਤਰਾ ਕਰਦੇ ਹਨ ਪਰ ਉਨ੍ਹਾਂ ਨੇ ਪ੍ਰਸਿੱਧ ਪੰਜਾਬੀ ਗਾਇਕ ਦੀ ਸੁਰੱਖਿਆ ਵਾਪਸ ਲੈ ਲਈ। ਮੂਸੇਵਾਲਾ (27) ਪਿਛਲੇ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋਏ ਸਨ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News