ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ Airport ਤੋਂ ਗ੍ਰਿਫ਼ਤਾਰ! ਜਲਦ ਲਿਆਂਦਾ ਜਾਵੇਗਾ ਪੰਜਾਬ (ਵੀਡੀਓ)
Tuesday, Apr 08, 2025 - 10:46 AM (IST)

ਮਾਨਸਾ (ਪਰਮਦੀਪ): ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ ਇਕ ਹੋਰ ਮੁਲਜ਼ਮ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਮੁਲਜ਼ਮ ਦੀ ਪਛਾਣ ਜੀਵਨ ਜੋਤ ਉਰਫ਼ ਜੁਗਨੂੰ ਵਜੋਂ ਹੋਈ ਹੈ। ਉਸ ਨੂੰ ਦਿੱਲੀ Airport ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਉਸ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ। ਪੰਜਾਬ ਪੁਲਸ ਦੀ ਟੀਮ ਉਸ ਨੂੰ ਲਿਆਉਣ ਲਈ ਦਿੱਲੀ ਲਈ ਰਵਾਨਾ ਵੀ ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਸਵੇਰੇ-ਸਵੇਰੇ ਆਈ ਆਫ਼ਤ! ਬੰਦ ਕਰਵਾਉਣੇ ਪਏ ਸਕੂਲ
ਜਾਣਕਾਰੀ ਮੁਤਾਬਕ ਦਿੱਲੀ ਏਅਰਪੋਰਟ 'ਤੇ ਹਿਰਾਸਤ ਵਿਚ ਲਏ ਗਏ ਮੁਲਜ਼ਮ ਜੀਵਨ ਜੋਤ ਉਰਫ਼ ਜੁਗਨੂੰ ਦੇ ਤਾਰ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੇ ਹੋਏ ਹਨ। ਉਹ ਮੂਸੇਵਾਲਾ ਕਤਲਕਾਂਡ ਵਿਚ ਨਾਮਜ਼ਦ ਹੈ। ਮਾਨਸਾ ਪੁਲਸ ਵੱਲੋਂ ਕਾਫ਼ੀ ਦੇਰ ਤੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ। ਹੁਣ ਉਸ ਨੂੰ ਪੰਜਾਬ ਲਿਆਉਣ ਲਈ ਪੁਲਸ ਪਾਰਟੀ ਦਿੱਲੀ ਲਈ ਰਵਾਨਾ ਹੋ ਚੁੱਕੀ ਹੈ। ਜੀਵਨ ਜੋਤ ਉਰਫ਼ ਜੁਗਨੂੰ ਤੋਂ ਪੁੱਛਗਿੱਛ ਮਗਰੋਂ ਇਸ ਮਾਮਲੇ ਵਿਚ ਕਈ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8