ਸਿੱਧੂ ਮੂਸੇਵਾਲਾ ਦਾ ਭੋਗ ਸਮਾਗਮ ਵੇਖ 20 ਸਾਲਾ ਫੈਨ ਨੇ ਕੀਤੀ ਖੁਦਕੁਸ਼ੀ

Friday, Jun 10, 2022 - 01:46 AM (IST)

ਸਿੱਧੂ ਮੂਸੇਵਾਲਾ ਦਾ ਭੋਗ ਸਮਾਗਮ ਵੇਖ 20 ਸਾਲਾ ਫੈਨ ਨੇ ਕੀਤੀ ਖੁਦਕੁਸ਼ੀ

ਡੇਰਾਬੱਸੀ (ਜ. ਬ.) : ਪੰਜਾਬ ਦੇ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ 20 ਸਾਲਾ ਫੈਨ ਨੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਸਵਿੰਦਰ ਸਿੰਘ ਪਿਛਲੇ ਦਿਨ ਸਿੱਧੂ ਮੂਸੇਵਾਲਾ ਦੇ ਭੋਗ ਤੋਂ ਬਾਅਦ ਕਾਫ਼ੀ ਪ੍ਰੇਸ਼ਾਨ ਸੀ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੇ ਮਾਂ-ਬਾਪ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਿੱਧੂ ਮੂਸੇਵਾਲਾ ਦਾ ਬਹੁਤ ਵੱਡਾ ਫੈਨ ਸੀ। ਉਸ ਨੇ ਕੱਲ੍ਹ ਭੋਗ ਦਾ ਲਾਈਵ ਵੀਡੀਓ ਵੇਖਿਆ, ਜਿਸ ਤੋਂ ਪ੍ਰੇਸ਼ਾਨ ਹੋ ਕੇ ਸਾਢੇ 12 ਵਜੇ ਉਸ ਨੇ ਜ਼ਹਿਰੀਲੀ ਚੀਜ਼ ਖਾ ਲਈ। ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ। ਵੀਰਵਾਰ ਸਵੇਰੇ ਸਾਢੇ 9 ਵਜੇ ਉਸ ਦੀ ਮੌਤ ਹੋ ਗਈ।

ਖ਼ਬਰ ਇਹ ਵੀ : ਮੂਸੇਵਾਲਾ ਕਤਲ ਕਾਂਡ 'ਚ ਦਿੱਲੀ ਪੁਲਸ ਦਾ ਖੁਲਾਸਾ, ਉਥੇ ਹੀ 'ਰਾਜਾ' ਨਾਲ ਕਈ ਕਾਂਗਰਸੀ ਹਿਰਾਸਤ 'ਚ, ਪੜ੍ਹੋ TOP 10

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News