ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਵੱਡਾ ਫੈਸਲਾ ਲੈ ਸਕਦੀ ਹੈ ਕਾਂਗਰਸ, ਰਾਜਾ ਵੜਿੰਗ ਨੇ ਦਿੱਤਾ ਇਹ ਬਿਆਨ

Friday, Jun 03, 2022 - 11:52 PM (IST)

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਵੱਡਾ ਫੈਸਲਾ ਲੈ ਸਕਦੀ ਹੈ ਕਾਂਗਰਸ, ਰਾਜਾ ਵੜਿੰਗ ਨੇ ਦਿੱਤਾ ਇਹ ਬਿਆਨ

ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਭਰ 'ਚ ਰੋਸ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਪੰਜਾਬ ਕਾਂਗਰਸ ਵੱਡਾ ਫੈਸਲਾ ਲੈ ਸਕਦੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇਸ ਸਬੰਧੀ ਸੰਕੇਤ ਦਿੱਤੇ ਹਨ। ਰਾਜਾ ਵੜਿੰਗ ਨੇ ਕਿਹਾ ਹੈ ਕਿ ਇਹ ਪਾਰਟੀ ਵੱਲੋਂ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਹੋਵੇਗੀ। ਸੰਗਰੂਰ 'ਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੈਦਾਨ ਵਿੱਚ ਉਤਾਰ ਸਕਦੀ ਹੈ।

PunjabKesari

ਰਾਜਾ ਵੜਿੰਗ ਨੇ ਟਵੀਟ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਨੁਕਸਾਨ ਦੀ ਭਰਪਾਈ ਕੋਈ ਨਹੀਂ ਕਰ ਸਕਦਾ। ਡਾ. ਐੱਸ.ਐੱਸ. ਜੌਹਲ ਨੇ ਸੁਝਾਅ ਦਿੱਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਉਪ ਚੋਣ ਲਈ ਸਰਬਸੰਮਤੀ ਨਾਲ ਉਮੀਦਵਾਰ ਵਜੋਂ ਮੈਦਾਨ 'ਚ ਉਤਾਰਿਆ ਜਾਵੇ ਅਤੇ ਉਨ੍ਹਾਂ ਨੂੰ ਬਿਨਾਂ ਮੁਕਾਬਲਾ ਚੁਣਿਆ ਜਾਵੇ। ਮੈਂ ਇਸ ਦਾ ਸਮਰਥਨ ਕਰਦਾ ਹਾਂ। ਉਮੀਦ ਹੈ ਕਿ ਬਾਕੀ ਸਾਰੀਆਂ ਧਿਰਾਂ ਸਹਿਮਤ ਹੋਣਗੀਆਂ। ਜ਼ਿਕਰਯੋਗ ਹੈ ਕਿ ਸੰਗਰੂਰ 'ਚ ਲੋਕ ਸਭਾ ਦੀ ਜ਼ਿਮਨੀ ਚੋਣ 23 ਜੂਨ ਨੂੰ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਪੰਜਾਬ ਕਾਂਗਰਸ ਵੱਡਾ ਫੈਸਲਾ ਲੈਣ ਜਾ ਰਹੀ ਹੈ।


author

Mukesh

Content Editor

Related News