ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ

07/18/2022 1:14:02 PM

ਚੰਡੀਗੜ੍ਹ (ਹਾਂਡਾ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਵਿੱਕੀ ਮਿੱਡੂਖੇੜਾ ਕਤਲ ਮਾਮਲੇ 'ਚ ਸ਼ਗਨਪ੍ਰੀਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਸ਼ਗਨਪ੍ਰੀਤ ਨੂੰ ਸੁਰੱਖਿਆ ਦੇਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਇਸ ਦੇ ਨਾਲ ਹੀ ਅਦਾਲਤ ਵੱਲੋਂ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾ ਅਦਾਲਤ ਨੇ ਕਿਹਾ ਸੀ ਕਿ ਸ਼ਗਨਪ੍ਰੀਤ ਨੂੰ ਭਾਰਤ ਆ ਕੇ ਜਾਂਚ 'ਚ ਸ਼ਾਮਲ ਹੋਣਾ ਪਵੇਗਾ।

ਇਹ ਵੀ ਪੜ੍ਹੋ : ਸਪਾ ਸੈਂਟਰ 'ਚ ਕੁੜੀ ਤੋਂ ਕਰਵਾਉਂਦੇ ਸੀ ਜਿਸਮ ਫਿਰੋਸ਼ੀ ਦਾ ਧੰਦਾ, ਮਾਸੀ ਤੇ ਜੀਜੇ ਨੇ ਖੇਡੀ ਗੰਦੀ ਖੇਡ

ਦੱਸਣਯੋਗ ਹੈ ਕਿ ਸ਼ਗਨਪ੍ਰੀਤ ਵੱਲੋਂ ਹਾਈਕੋਰਟ 'ਚ ਪਟੀਸ਼ਨ ਪਾ ਕੇ ਵਿੱਕੀ ਮਿੱਡੂਖੇੜਾ ਕਤਲ ਕੇਸ 'ਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਦੱਸ ਦੇਈਏ ਕਿ ਸ਼ਗਨਪ੍ਰੀਤ 'ਤੇ ਪਿਛਲੇ ਸਾਲ ਮੋਹਾਲੀ 'ਚ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ 'ਚ ਸ਼ਾਮਲ ਹੋਣ ਦਾ ਦੋਸ਼ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita