ਸਿੱਧੂ ਮੂਸੇਵਾਲਾ ਦੇ ਦੋਸਤਾਂ ਦੇ ਸਰੀਰ 'ਤੇ ਕਈ ਫੈਕਚਰ, ਐਮਰਜੈਂਸੀ ਦੇ ਬਾਹਰ ਵਧਾਈ ਗਈ ਸੁਰੱਖਿਆ
Tuesday, May 31, 2022 - 12:38 PM (IST)
ਲੁਧਿਆਣਾ (ਰਾਜ) : ਸਿੱਧੂ ਮੂਸੇਵਾਲਾ ’ਤੇ ਕਾਤਲਾਨਾ ਹਮਲੇ ’ਚ ਉਨ੍ਹਾਂ ਦੇ ਨਾਲ ਬੈਠੇ 2 ਦੋਸਤ ਗੁਰਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਵੀ ਗੰਭੀਰ ਜ਼ਖਮੀ ਹੋ ਗਏ ਸਨ, ਜਿਨ੍ਹਾਂ ਨੂੰ ਐਤਵਾਰ ਦੀ ਰਾਤ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ’ਚ ਰੈਫ਼ਰ ਕਰ ਦਿੱਤਾ ਗਿਆ ਸੀ। ਹਮਲੇ ’ਚ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਸੀ ਪਰ ਉਸ ਦੇ ਦੋਸਤਾਂ ਦੇ ਹੱਥਾਂ ਅਤੇ ਪੈਰਾਂ ’ਤੇ ਗੋਲੀਆਂ ਲੱਗੀਆਂ ਸਨ। ਡੀ. ਐੱਮ. ਸੀ. ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ, ਜਦੋਂ ਕਿ ਐਤਵਾਰ ਰਾਤ ਤੋਂ ਹਸਪਤਾਲ ਵਿਚ ਪੁਲਸ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪਿੰਡ ਪੁੱਜੀ 'ਸਿੱਧੂ ਮੂਸੇਵਾਲਾ' ਦੀ ਮ੍ਰਿਤਕ ਦੇਹ, ਪਰਿਵਾਰ ਤੇ ਸਮਰਥਕਾਂ ਦਾ ਰੋ-ਰੋ ਬੁਰਾ ਹਾਲ
ਇਸ ਦੌਰਾਨ ਜੁਆਇੰਟ ਸੀ. ਪੀ. (ਸਿਟੀ) ਨਰਿੰਦਰ ਭਾਰਗਵ, ਏ. ਸੀ. ਪੀ. ਹਰੀਸ਼ ਬਹਿਲ ਸਮੇਤ ਹੋਰ ਅਧਿਕਾਰੀ ਹਸਪਤਾਲ ਪੁੱਜੇ। ਜੇ. ਸੀ. ਪੀ. ਭਾਰਗਵ ਨੇ ਜ਼ਖਮੀ ਗੁਰਪ੍ਰੀਤ ਸਿੰਘ ਅਤੇ ਗੁਰਵਿੰਦਰ ਦਾ ਹਾਲ ਪੁੱਛਿਆ ਅਤੇ ਉਨ੍ਹਾਂ ਤੋਂ ਘਟਨਾ ਬਾਰੇ ਪੂਰੀ ਜਾਣਕਾਰੀ ਲਈ।
ਇਹ ਵੀ ਪੜ੍ਹੋ : ਬਿੰਦਰਖੀਆ ਤੋਂ ਬਾਅਦ 'ਮੂਸੇਵਾਲਾ' ਨੂੰ ਵੀ ਪਹਿਲਾਂ ਹੋ ਗਿਆ ਸੀ ਆਖ਼ਰੀ ਸਮੇਂ ਦਾ ਅੰਦਾਜ਼ਾ
ਉਧਰ, ਡਾ. ਰਜਨੀਸ਼ ਗਰਗ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਐਤਵਾਰ ਰਾਤ ਦੋਵੇਂ ਜ਼ਖਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਸੀ ਤਾਂ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਸੀ ਕਿਉਂਕਿ ਉਨ੍ਹਾਂ ਦੇ ਹੱਥਾਂ-ਪੈਰਾਂ ’ਤੇ ਗੋਲੀਆਂ ਲੱਗੀਆਂ ਹੋਈਆਂ ਸਨ, ਜਿਸ ਕਾਰਨ ਹੱਥ ਦੀ ਹੱਡੀ ਵੀ ਟੁੱਟ ਗਈ ਸੀ ਅਤੇ ਜ਼ਖਮੀਆਂ ਦਾ ਕਾਫੀ ਖੂਨ ਵਹਿ ਗਿਆ ਸੀ। ਰਾਤ ਇਲਾਜ ਸ਼ੂਰੂ ਕਰ ਦਿੱਤਾ ਗਿਆ ਸੀ। ਹੁਣ ਉਨ੍ਹਾਂ ਦੀ ਹਾਲਤ ਪਹਿਲਾਂ ਨਾਲੋਂ ਠੀਕ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ