ਅੰਤਿਮ ਸੰਸਕਾਰ ਵਾਲੀ ਜਗ੍ਹਾ 'ਤੇ ਬਣੀ ਸਿੱਧੂ ਮੂਸੇਵਾਲਾ ਦੀ ਯਾਦਗਾਰ, ਲੋਕ ਹੋ ਰਹੇ ਭਾਵੁਕ (ਵੀਡੀਓ)
Wednesday, Jun 01, 2022 - 11:34 PM (IST)
ਮਾਨਸਾ : ਗਾਇਕ ਸਿੱਧੂ ਮੂਸੇਵਾਲਾ ਦੀ ਪਰਿਵਾਰ ਵੱਲੋਂ ਪਿੰਡ ਦੇ ਖੇਤਾਂ 'ਚ ਯਾਦਗਾਰ ਬਣਾਉਣੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਨੂੰ ਦੇਖ ਕੇ ਲੋਕ ਹੋ ਰਹੇ ਭਾਵੁਕ ਹੋ ਰਹੇ ਹਨ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲਪ੍ਰਵਾਹ ਕੀਤੀਆਂ ਗਈਆਂ ਹਨ। ਸਵੇਰੇ ਸਿੱਧੂ ਮੂਸੇਵਾਲਾ ਦੇ ਫੁੱਲ ਚੁਗੇ ਗਏ ਸਨ। ਪਰਿਵਾਰ ਨੂੰ ਅਜੇ ਵੀ ਯਕੀਨ ਨਹੀਂ ਹੋ ਰਿਹਾ ਕਿ ਉਨ੍ਹਾਂ ਦਾ ਨੌਜਵਾਨ ਪੁੱਤ ਹੁਣ ਇਸ ਦੁਨੀਆ ’ਚ ਨਹੀਂ ਹੈ।
ਸਿੱਧੂ ਮੂਸੇਵਾਲਾ ਦਾ ਭੋਗ ਤੇ ਅੰਤਿਮ ਅਰਦਾਸ 8 ਜੂਨ ਨੂੰ ਹੋਵੇਗੀ। ਦੱਸ ਦੇਈਏ ਕਿ ਬੀਤੇ ਦਿਨੀਂ ਸਿੱਧੂ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ। ਸਿੱਧੂ ਦਾ ਕਤਲ 29 ਮਈ ਦਿਨ ਐਤਵਾਰ ਨੂੰ ਹੋਇਆ। ਲਾਰੈਂਸ ਬਿਸ਼ਨੋਈ ਗੈਂਗ ਨੇ ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਸੰਸਕਾਰ ਦੌਰਾਨ ਸਿੱਧੂ ਮੂਸੇਵਾਲਾ ਦੇ ਹਜ਼ਾਰਾਂ-ਲੱਖਾਂ ਦੀ ਗਿਣਤੀ 'ਚ ਪ੍ਰਸ਼ੰਸਕ ਤੇ ਰਿਸ਼ਤੇਦਾਰ ਹਾਜ਼ਰ ਹੋਏ ਤੇ ਹਰ ਕੋਈ ਇਸ ਨੌਜਵਾਨ ਗਾਇਕ ਦੇ ਸੰਸਕਾਰ ਮੌਕੇ ਭਾਵੁਕ ਨਜ਼ਰ ਆਇਆ।
ਖ਼ਬਰ ਇਹ ਵੀ : ਪੜ੍ਹੋ ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ