ਮਰਹੂਮ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਤੋਂ ਪਿੰਡ ਜਵਾਹਰਕੇ ਤੱਕ ਅੱਜ ਕੱਢਿਆ ਜਾਵੇਗਾ ਕੈਂਡਲ ਮਾਰਚ
Thursday, Aug 25, 2022 - 09:37 AM (IST)
ਮਾਨਸਾ - ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਸਿੱਧੂ ਦੇ ਪਰਿਵਾਰ ਵੱਲੋਂ 25 ਅਗਸਤ ਯਾਨੀ ਅੱਜ ਮਾਨਸਾ ਤੋਂ ਪਿੰਡ ਜਵਾਹਰਕੇ ਵਾਲਾ ਤੱਕ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ। ਇਸ ਸਬੰਧ ’ਚ ਸਾਰਿਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਪੁਲਸ ਵਲੋਂ ਸੁਰੱਖਿਆ ਦੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਕੈਂਡਲ ਮਾਰਚ ਕੱਢਣ ਦੀ ਇਹ ਜਾਣਕਾਰੀ ਮਰਹੂਮ ਗਾਇਕ ਸਿੱਧੂ ਦੇ ਪਿਤਾ ਬਲਕੌਰ ਸਿੰਘ ਵੱਲੋਂ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ: ਸ਼ਰਮਨਾਕ: ਪਠਾਨਕੋਟ ’ਚ ਗੁੱਜਰ ਨੇ ਮਾਂ ਨਾਲ ਮਿਲ ਘਰਵਾਲੀ ਨੂੰ ਕੁੱਟ-ਕੁੱਟ ਕੀਤਾ ਅੱਧਮਰੀ, ਵੀਡੀਓ ਵਾਇਰਲ
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸ਼ੇਅਰ ਕਰਦਿਆਂ ਦੱਸਿਆ ਸੀ ਕਿ ਪੰਜਾਬ ਦੇ ਪੁੱਤ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਵਾਸਤੇ 25 ਅਗਸਤ ਨੂੰ ਸ਼ਾਂਤਮਈ ਢੰਗ ਨਾਲ ਕੈਂਡਲ ਮਾਰਚ ਕੱਢਿਆ ਜਾ ਰਿਹਾ ਹੈ। ਦੱਸ ਦੇਈਏ ਕਿ ਪਿੰਡ ਜਵਾਹਰਕੇ ਵਾਲੀ ਉਹ ਥਾਂ ਹੈ, ਜਿੱਥੇ 29 ਮਈ ਦੀ ਸ਼ਾਮ ਨੂੰ ਸਿੱਧੂ ਮੂਸੇਵਾਲਾ ਦਾ ਗੈਂਗਸਟਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ 4 ਸਾਲਾ ਹਰਨਵ ਨੇ ਤੋੜਿਆ ਵਿਸ਼ਵ ਰਿਕਾਰਡ, ਟੀ. ਵੀ. ਵੇਖਣ ਦੀ ਚੇਟਕ ਦਾ ਇੰਝ ਲਿਆ ਲਾਹਾ
ਸਿੱਧੂ ਦੇ ਪਿਤਾ ਨੇ ਪੋਸਟ ’ਚ ਬੇਨਤੀ ਕਰਦੇ ਹੋਏ ਲਿਖਿਆ ਸੀ ਕਿ ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ, ਸਿਆਸੀ ਪਾਰਟੀਆਂ, ਜਥੇਬੰਦੀਆਂ ਅਤੇ ਦੁਨੀਆ ਦੇ ਇਨਸਾਫ਼ ਪਸੰਦ ਲੋਕਾਂ ਨੂੰ ਇਸ ਕੈਂਡਲ ਮਾਰਚ ’ਚ ਜ਼ਰੂਰ ਸ਼ਾਮਲ ਹੋਣ। ਪਰਿਵਾਰ ਨੇ ਇਸ ਮਾਰਚ ’ਚ ਸਿਆਸੀ ਭਾਸ਼ਣ ਜਾਂ ਸਿਆਸੀ ਰੰਗ ਦੇਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਪਰਿਵਾਰ ਨੇ ਲੋਕਾਂ ਨੂੰ ਕਿਹਾ ਹੈ ਕਿ ਆਓ ਇਸ ਸ਼ਾਂਤਮਈ ਮੋਮਬੱਤੀ ਮਾਰਚ ਰਾਹੀਂ ਹੱਥ ਜੋੜ ਕੇ ਇਨਸਾਫ਼ ਮੰਗੀਏ।
ਪੜ੍ਹੋ ਇਹ ਵੀ ਖ਼ਬਰ: VIP ਸੁਰੱਖਿਆ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਸਰਕਾਰ ਨੂੰ ਵੀ ਪਾਈ ਝਾੜ