ਮਰਹੂਮ ਪੰਜਾਬੀ ਗਾਇਕ 'ਸਿੱਧੂ ਮੂਸੇਵਾਲਾ' ਦੇ ਮੈਨੇਜਰ ਨੂੰ ਜਾਨ ਦਾ ਖ਼ਤਰਾ!, ਹਾਈਕੋਰਟ ਦਾ ਕੀਤਾ ਰੁਖ

06/28/2022 4:35:06 PM

ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਸਿੰਘ ਨੇ ਖ਼ੁਦ ਨੂੰ ਜਾਨ ਦਾ ਖ਼ਤਰਾ ਦੱਸਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਸ਼ਗਨਪ੍ਰੀਤ ਵੱਲੋਂ ਹਾਈਕੋਰਟ 'ਚ 2 ਪਟੀਸ਼ਨਾਂ ਦਾਇਰ ਕੀਤੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਗੂੰਜਿਆ ਗੈਂਗਸਟਰ ਅੰਸਾਰੀ ਤੇ ਬਿਸ਼ਨੋਈ ਦਾ ਨਾਂ, ਆਪਸ 'ਚ ਭਿੜੇ ਹਰਜੋਤ ਬੈਂਸ ਤੇ ਬਾਜਵਾ

ਇਕ ਪਟੀਸ਼ਨ 'ਚ ਉਸ ਨੇ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਤੋਂ ਜਾਨ ਦਾ ਖ਼ਤਰਾ ਦੱਸਿਆ ਹੈ। ਦੂਜੀ ਪਟੀਸ਼ਨ 'ਚ ਉਸ ਨੇ ਵਿੱਕੀ ਮਿੱਡੂਖੇੜਾ ਕਤਲ ਕੇਸ 'ਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਉਡੀਕ ਖ਼ਤਮ : PSEB ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ, ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ

ਸ਼ਗਨਪ੍ਰੀਤ 'ਤੇ ਪਿਛਲੇ ਸਾਲ ਮੋਹਾਲੀ 'ਚ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ 'ਚ ਸ਼ਾਮਲ ਹੋਣ ਦਾ ਦੋਸ਼ ਹੈ। ਇਹ ਦੋਵੇਂ ਪਟੀਸ਼ਨਾਂ ਮੰਗਲਵਾਰ ਨੂੰ ਹਾਈਕੋਰਟ 'ਚ ਦਾਇਰ ਕੀਤੀਆਂ ਗਈਆਂ ਹਨ, ਜਿਨ੍ਹਾਂ 'ਤੇ ਜਲਦ ਸੁਣਵਾਈ ਹੋ ਸਕਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita