ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

Thursday, Jun 30, 2022 - 12:06 PM (IST)

ਚੰਡੀਗੜ੍ਹ (ਵੈੱਬ ਡੈਸਕ, ਹਾਂਡਾ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਸ਼ਗਨਪ੍ਰੀਤ ਨੇ ਹਾਈਕੋਰਟ 'ਚ 2 ਪਟੀਸ਼ਨਾਂ ਦਾਇਰ ਕੀਤੀਆਂ ਸਨ, ਜਿਨ੍ਹਾਂ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਪੁਲਸ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਬਾਰੇ CM ਭਗਵੰਤ ਮਾਨ ਦਾ ਅਹਿਮ ਐਲਾਨ

ਇਸ ਮਾਮਲੇ ਦੀ ਅਗਲੀ ਸੁਣਵਾਈ ਅਦਾਲਤ ਵੱਲੋਂ 4 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸ਼ਗਨਪ੍ਰੀਤ ਵੱਲੋਂ ਦਾਇਰ ਕੀਤੀਆਂ ਗਈਆਂ 2 ਪਟੀਸ਼ਨਾਂ 'ਚੋਂ ਇਕ ਪਟੀਸ਼ਨ 'ਚ ਉਸ ਨੇ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਤੋਂ ਜਾਨ ਦਾ ਖ਼ਤਰਾ ਦੱਸਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕਾਲੇ ਬੱਦਲਾਂ ਨੇ ਸਵੇਰੇ ਹੀ ਪਾਇਆ ਹਨ੍ਹੇਰ, ਭਾਰੀ ਮੀਂਹ ਨੇ ਸੁਹਾਵਣਾ ਕੀਤਾ ਮੌਸਮ (ਤਸਵੀਰਾਂ)

ਦੂਜੀ ਪਟੀਸ਼ਨ 'ਚ ਉਸ ਨੇ ਵਿੱਕੀ ਮਿੱਡੂਖੇੜਾ ਕਤਲ ਕੇਸ 'ਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਸ਼ਗਨਪ੍ਰੀਤ 'ਤੇ ਪਿਛਲੇ ਸਾਲ ਮੋਹਾਲੀ 'ਚ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ 'ਚ ਸ਼ਾਮਲ ਹੋਣ ਦਾ ਦੋਸ਼ ਹੈ। ਇਹ ਦੋਵੇਂ ਪਟੀਸ਼ਨਾਂ ਮੰਗਲਵਾਰ ਨੂੰ ਹਾਈਕੋਰਟ 'ਚ ਦਾਇਰ ਕੀਤੀਆਂ ਗਈਆਂ ਹਨ, ਜਿਨ੍ਹਾਂ 'ਤੇ ਅੱਜ ਅਦਾਲਤ ਵੱਲੋਂ ਸੁਣਵਾਈ ਕੀਤੀ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News