ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

Sunday, Aug 21, 2022 - 01:44 PM (IST)

ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

ਮਾਨਸਾ (ਅਮਰਜੀਤ) : ਅੱਜ ਫਿਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਘਰ ਪ੍ਰਸ਼ੰਸਕ ਪਹੁੰਚੇ ਅਤੇ ਉਨ੍ਹਾਂ ਨਾਲ ਗੱਲ ਕਰਦਿਆਂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਉਹ ਚੁੱਪ ਨਹੀਂ ਬੈਠਣਗੇ। ਇਸ ਦੇ ਨਾਲ ਹੀ ਉਨ੍ਹਾਂ ਸਭ ਨੂੰ ਅਪੀਲ ਕੀਤੀ ਕਿ ਸਿੱਧੂ ਨੂੰ ਇਨਸਾਫ਼ ਦਿਵਾਉਣ ਲਈ ਹਰ ਪਿੰਡ 'ਚ ਕੈਂਡਲ ਮਾਰਚ ਕੱਢਿਆ ਜਾਵੇ।

ਇਹ ਵੀ ਪੜ੍ਹੋ- ਫਰੀਦਕੋਟ ਜੇਲ੍ਹ ’ਚ ਵੱਡੀ ਘਟਨਾ, ਹੋਮ ਗਾਰਡ ਦੇ ਜਵਾਨ ਨੂੰ ਲੱਗੀ ਗੋਲ਼ੀ

ਮਾਤਾ ਚਰਨ ਕੌਰ ਨੇ ਕਿਹਾ ਕਿ ਉਹ ਮਾਣ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਦਾ ਪੁੱਤ ਮਹਾਨ ਸੀ, ਜਿਸ ਨੇ ਕੋਈ ਵੀ ਗੁਨਾਹ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਾਤਲ ਡਰਪੋਕ ਸਨ ਜਿਨ੍ਹਾਂ ਨੇ ਸਿੱਧੂ ਨੂੰ ਘੇਰ ਕੇ ਮਾਰਿਆ ਹੈ। ਉਨ੍ਹਾਂ ਦੇ ਪੁੱਤ ਨੂੰ ਅਜਿਹੀ ਮੌਤ ਦੇਣ ਵਾਲਿਆਂ ਨੂੰ ਮੈਂ ਬਦਦੁਆ ਦਿੰਦੀ ਹਾਂ। ਉਨ੍ਹਾਂ ਸਰਕਾਰ 'ਤੇ ਗੁੱਸਾ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਕੋਈ ਉਮੀਦ ਨਹੀਂ ਹੈ ਕਿ ਸਰਕਾਰ ਸਿੱਧੂ ਨੂੰ ਇਨਸਾਫ਼ ਦਿਵਾਏਗੀ ਪਰ ਉਹ ਇਨਸਾਫ਼ ਲੈਣ ਲਈ ਹੁਣ ਸ਼ੇਰਨੀ ਦਾ ਰੂਪ ਧਾਰਨ ਕਰ ਚੁੱਕੀ ਹੈ ਅਤੇ ਹਰ ਕੀਮਤ 'ਤੇ ਇਨਸਾਫ਼ ਲੈ ਕੇ ਹੀ ਰਹੇਗੀ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News