ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਵੱਡੀ ਖ਼ਬਰ, ਐੱਸ. ਐੱਸ. ਪੀ. ਨਾਨਕ ਸਿੰਘ ਨੇ ਦਿੱਤਾ ਵੱਡਾ ਬਿਆਨ

02/24/2023 6:02:22 PM

ਮਾਨਸਾ (ਸੰਦੀਪ ਮਿੱਤਲ) : ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਸਸਪੈਂਸ ਨੂੰ ਦੂਰ ਕਰਦਿਆਂ ਮਾਨਸਾ ਦੇ ਐੱਸ. ਐੱਸ. ਪੀ. ਡਾ. ਨਾਨਕ ਸਿੰਘ ਨੇ ਕਿਹਾ ਹੈ ਕਿ ਪੁਲਸ ਨੇ ਹੁਣ ਤਕ ਇਸ ਮਾਮਲੇ ਵਿਚ ਦੋ ਚਲਾਨ ਪੇਸ਼ ਕੀਤੇ ਹਨ ਅਤੇ ਇਸ ਪੂਰੇ ਮਾਮਲੇ ਦੀ ਐੱਸ. ਆਈ. ਟੀ. ਵੱਲੋਂ ਗੰਭੀਰਤਾ ਨਾਲ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਇਸ ਮਾਮਲੇ ਵਿਚ ਜਿਸ ਕਿਸੇ ’ਤੇ ਵੀ ਸ਼ੱਕ ਦੀ ਉਂਗਲ ਚੁੱਕੀ। ਪੁਲਸ ਨੇ ਉਸ ਦੀ ਜਾਂਚ ਕਰ ਕੇ ਕਾਰਵਾਈ ਅਮਲ ਵਿਚ ਲਿਆਂਦੀ ਹੈ। 

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ ’ਚ ਪੁਲਸ ਵਲੋਂ ਵੱਡਾ ਐਨਕਾਊਂਟਰ, ਥਾਰ ਸਵਾਰ ਦੋ ਗੈਂਗਸਟਰ ਕੀਤੇ ਢੇਰ

ਉਨ੍ਹਾਂ ਕਿਹਾ ਕਿ ਕਤਲ ਮਾਮਲੇ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਪੁਲਸ ਨੇ ਅੱਜ ਤਕ ਕਲੀਨ ਚਿੱਟ ਨਹੀਂ ਦਿੱਤੀ ਅਤੇ ਜੋ ਵਿਅਕਤੀ ਇਸ ਕਤਲ ਕੇਸ ਨਾਲ ਜੁੜੇ ਦੱਸੇ ਜਾ ਰਹੇ ਹਨ ਅਤੇ ਵਿਦੇਸ਼ਾਂ ਵਿਚ ਬੈਠੇ ਹਨ, ਉਨ੍ਹਾਂ ਨੂੰ ਵੀ ਪੰਜਾਬ ਲਿਆਉਣ ਦੀ ਤਿਆਰੀ ਹੈ ਅਤੇ ਉਨ੍ਹਾਂ ਦਾ ਨਾਂ ਵੀ ਚਲਾਨ ਵਿਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਬੈਠੇ ਵਿਅਕਤੀਆਂ ਦੀ ਵੱਖ-ਵੱਖ ਕੈਟਾਗਿਰੀ ਹੈ। ਪੁਲਸ ਆਪਣੀ ਕਾਰਵਾਈ ਵਿਚ ਲੱਗੀ ਹੋਈ ਹੈ। ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। 

ਇਹ ਵੀ ਪੜ੍ਹੋ : ਤਰਨਤਾਰਨ ’ਚ ਫਿਰ ਵੱਡੀ ਵਾਰਦਾਤ, ਅੱਧੀ ਰਾਤ ਨੂੰ ਘਰ ’ਚ ਦਾਖਲ ਹੋ 10 ਬੰਦਿਆਂ ਨੇ ਮਾਰਿਆ ਡਾਕਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
 

Gurminder Singh

This news is Content Editor Gurminder Singh