ਸਿੱਧੂ ਮੂਸੇਵਾਲਾ ਕਤਲਕਾਂਡ 'ਚ ਪੁਲਸ ਨੇ ਹਿਰਾਸਤ 'ਚ ਲਈ ਕੇਸ਼ਵ ਦੀ ਭੈਣ (ਵੀਡੀਓ)

Thursday, Jun 09, 2022 - 04:08 PM (IST)

ਬਠਿੰਡਾ (ਬਾਂਸਲ) : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਜਿੱਥੇ ਲਗਾਤਾਰ ਗ੍ਰਿਫ਼ਤਾਰੀਆਂ ਹੋ ਰਹੀਆਂ ਹਨ, ਉੱਥੇ ਹੀ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੇ ਪਰਿਵਾਰਿਕ ਮੈਬਰਾਂ ਨੂੰ ਵੀ ਹਿਰਾਸਤ 'ਚ ਲਿਆ ਜਾ ਰਿਹਾ ਹੈ। ਇਸ ਦੇ ਤਹਿਤ ਹੀ ਅੱਜ ਬਠਿੰਡਾ 'ਚੋਂ ਹਿਰਾਸਤ 'ਚ ਲਏ ਗਏ ਕੇਸ਼ਵ ਨਾਂ ਦੇ ਨੌਜਵਾਨ ਦੀ ਭੈਣ ਨੂੰ ਵੀ ਪੁਲਸ ਨੇ ਹਿਰਾਸਤ 'ਚ ਲਿਆ ਹੈ। ਕੇਸ਼ਵ ਦੀ ਭੈਣ ਨੂੰ ਇਕ ਕਾਂਸਟੇਬਲ ਬੀਬੀ ਵੱਲੋਂ ਐਕਟਿਵਾ 'ਤੇ ਬਿਠਾ ਕੇ ਲਿਜਾਇਆ ਗਿਆ।

ਇਹ ਵੀ ਪੜ੍ਹੋ : CM ਮਾਨ ਕਰਨਗੇ ਇਕ ਹੋਰ ਧਮਾਕਾ, ਨਾਜਾਇਜ਼ ਕਬਜੇ ਕਰਨ ਵਾਲੇ ਵੱਡੇ ਆਗੂਆਂ ਬਾਰੇ ਖ਼ੁਲਾਸਾ ਹੋਣ ਦੇ ਆਸਾਰ

ਕੇਸ਼ਵ ਦੀ ਮਾਂ ਦਾ ਵੀ ਬੁਰਾ ਹਾਲ ਹੈ। ਕੇਸ਼ਵ ਦੀ ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੇ ਪੁੱਤਰ ਨੂੰ ਬੇਦਖ਼ਲ ਕੀਤਾ ਹੋਇਆ ਹੈ ਅਤੇ ਉਸ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਤੰਗ-ਪਰੇਸ਼ਾਨ ਨਾ ਕੀਤਾ ਜਾਵੇ। ਕੇਸ਼ਵ ਦੀ ਭੈਣ ਦਾ ਕਹਿਣਾ ਹੈ ਕਿ ਉਹ ਸਾਰਾ ਦਿਨ ਬਾਹਰ ਆਪਣੇ ਦੋਸਤ-ਮਿੱਤਰਾਂ ਨਾਲ ਰਹਿੰਦਾ ਹੈ ਅਤੇ ਘਰ ਕਦੇ ਵੀ ਨਹੀਂ ਆਉਂਦਾ। ਉਸ ਨੇ ਦੱਸਿਆ ਕਿ ਉਸ ਦਾ ਪਿਓ ਵੀ ਸਿਰ 'ਤੇ ਨਹੀਂ ਹੈ ਅਤੇ ਕੇਸ਼ਵ ਨੂੰ ਬੇਦਖ਼ਲ ਕਰ ਰੱਖਿਆ ਹੈ ਪਰ ਫਿਰ ਵੀ ਪੁਲਸ ਉਨ੍ਹਾਂ ਨੂੰ ਲਗਾਤਾਰ ਤੰਗ-ਪਰੇਸ਼ਾਨ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਅੱਧੀ ਰਾਤ ਤੱਕ ਖੁੱਲ੍ਹੇ ਰਹਿਣਗੇ ਸ਼ਰਾਬ ਦੇ 'ਠੇਕੇ'

ਉਸ ਨੇ ਦੱਸਿਆ ਕਿ ਉਹ ਅਤੇ ਉਸ ਦੀ ਮਾਂ ਦਿਹਾੜੀ-ਟੱਪਾ ਕਰਕੇ ਆਪਣਾ ਗੁਜ਼ਾਰਾ ਕਰ ਰਹੀਆਂ ਹਨ। ਉਸ ਦਾ ਕਹਿਣਾ ਹੈ ਕਿ ਪੁਲਸ ਉਨ੍ਹਾਂ ਨੂੰ ਤੰਗ ਨਾ ਕਰੇ ਕਿਉਂਕਿ ਉਨ੍ਹਾਂ ਦੇ ਸਿਰ 'ਤੇ ਕੋਈ ਵੀ ਨਹੀਂ ਹੈ ਅਤੇ ਕੇਸ਼ਵ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News