'ਸਿੱਧੂ ਮੂਸੇਵਾਲਾ' ਨੂੰ ਮਾਰਨ ਲਈ ਇਕ ਕਰੋੜ 'ਚ ਹੋਇਆ ਸੀ ਸੌਦਾ, ਸ਼ਾਰਪ ਸ਼ੂਟਰਾਂ ਨੇ ਖੋਲ੍ਹੇ ਵੱਡੇ ਰਾਜ਼ (ਵੀਡੀਓ)

07/09/2022 9:11:38 AM

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਸ਼ਾਰਪ ਸ਼ੂਟਰ ਪ੍ਰਿਅਵਰਤ ਫ਼ੌਜੀ ਵੱਲੋਂ ਵੱਡਾ ਖ਼ੁਲਾਸਾ ਕੀਤਾ ਗਿਆ ਹੈ। ਉਸ ਨੇ ਪੁਲਸ ਦੀ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਇਕ ਕਰੋੜ ਰੁਪਏ 'ਚ ਸੌਦਾ ਹੋਇਆ ਸੀ ਅਤੇ ਇਸ ਦੇ ਨਾਲ ਹੀ ਹਰੇਕ ਸ਼ਾਰਪ ਸ਼ੂਟਰ ਨੂੰ 5-5 ਲੱਖ ਰੁਪਏ ਦਿੱਤੇ ਗਏ ਸਨ। ਇਸ ਤੋਂ ਇਲਾਵਾ ਰੇਕੀ ਕਰਨ ਅਤੇ ਹੋਰ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਹਜ਼ਾਰਾਂ ਰੁਪਏ ਦਿੱਤੇ ਗਏ ਸਨ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਨਿੱਜੀ ਸਕੂਲ 'ਚ ਲੰਚ ਬ੍ਰੇਕ ਦੌਰਾਨ ਵੱਡਾ ਹਾਦਸਾ, ਇਕ ਬੱਚੇ ਦੀ ਮੌਤ

ਪ੍ਰਿਅਵਰਤ ਫ਼ੌਜੀ ਅਤੇ ਕਸ਼ਿਸ਼ ਤੋਂ ਪੁੱਛਗਿੱਛ ਦੌਰਾਨ ਇਹ ਵੱਡੀ ਗੱਲ ਨਿਕਲ ਕੇ ਸਾਹਮਣੇ ਆਈ ਹੈ। ਇਸ ਮਾਮਲੇ 'ਚ ਦਿੱਲੀ ਪੁਲਸ ਨੇ ਹੁਣ ਤੱਕ 3 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ, ਜਿਨ੍ਹਾਂ 'ਚ ਪ੍ਰਿਅਵਰਤ ਫ਼ੌਜੀ, ਕੁਲਦੀਪ ਉਰਫ਼ ਕਸ਼ਿਸ਼ ਅਤੇ ਅੰਕਿਤ ਸਿਰਸਾ ਸ਼ਾਮਲ ਹਨ। ਦਿੱਲੀ ਦੇ ਸਪੈੱਸ਼ਲ ਪੁਲਸ ਸੈੱਲ ਨੇ ਦਾਅਵਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ 6 ਸ਼ਾਰਪ ਸ਼ੂਟਰਾਂ ਵੱਲੋਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਦਾ ਬਰਡ ਪਾਰਕ ਘੁੰਮਣ ਵਾਲਿਆਂ ਦੇ ਹੁਣ ਮੀਂਹ 'ਚ ਵੀ ਨਜ਼ਾਰੇ, ਮੁਫ਼ਤ ਮਿਲੇਗੀ ਇਹ ਸਹੂਲਤ (ਤਸਵੀਰਾਂ)

ਪ੍ਰਿਅਵਰਤ ਅਤੇ ਕਸ਼ਿਸ ਨੂੰ ਪੰਜਾਬ ਪੁਲਸ ਵੱਲੋਂ ਪੰਜਾਬ ਲਿਆਂਦਾ ਗਿਆ ਹੈ, ਜੋ ਕਿ ਇਸ ਸਮੇਂ ਰਿਮਾਂਡ 'ਤੇ ਹਨ। ਰਿਮਾਂਡ ਦੌਰਾਨ ਸ਼ੂਟਰਾਂ ਵੱਲੋਂ ਲਗਾਤਾਰ ਵੱਡੇ ਖ਼ੁਲਾਸੇ ਕੀਤੇ ਜਾ ਰਹੇ ਹਨ। ਇਸ ਕਤਲਕਾਂਡ 'ਚ ਵਰਤੇ ਗਏ ਹਥਿਆਰਾਂ ਦੀ ਬਰਾਮਦਗੀ ਲਈ ਵੀ ਪੁਲਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਕਿ ਇਹ ਹਥਿਆਰ ਕਿੱਥੋਂ ਆਏ ਸਨ।
ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ : ਪੰਜਾਬ 'ਚ ਦੂਜੀ ਵਾਰ ਨਿਕਲਣਗੀਆਂ ਬੰਪਰ 'ਨੌਕਰੀਆਂ', ਹਜ਼ਾਰਾਂ ਅਹੁਦੇ ਭਰਨ ਜਾ ਰਹੀ ਸਰਕਾਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News