ਸਿੱਧੂ ਮੂਸੇਵਾਲਾ ਕਤਲ ਕੇਸ ’ਚ 14 ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼
Thursday, Jun 29, 2023 - 01:48 AM (IST)
ਮਾਨਸਾ (ਸੰਦੀਪ ਮਿੱਤਲ) : ਸਿੱਧੂ ਮੂਸੇਵਾਲਾ ਕਤਲ ਕੇਸ 'ਚ ਨਾਮਜ਼ਦ 14 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਸਾ ਦੀ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ’ਚ ਇਸ ਮਾਮਲੇ ਦੀ ਅਗਲੀ ਸੁਣਵਾਈ 12 ਜੁਲਾਈ ਨੂੰ ਹੋਵੇਗੀ। ਸਿੱਧੂ ਮੂਸੇਵਾਲਾ ਕਤਲ ਕੇਸ ’ਚ ਪੁੱਛਗਿੱਛ ਲਈ ਗੁੜਗਾਓਂ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਜੋਗਿੰਦਰ ਸਿੰਘ ਜੋਗਾ ਨੂੰ ਵੀ ਪੁਲਸ ਰਿਮਾਂਡ ਖਤਮ ਹੋਣ ’ਤੇ ਬੁੱਧਵਾਰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਦਾ ਪੁਲਸ ਰਿਮਾਂਡ ਵਧਾ ਦਿੱਤਾ ਹੈ, ਜਿਸ ਨੂੰ ਹੁਣ 3 ਜੁਲਾਈ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜੋਗਾ ’ਤੇ ਇਸ ਮਾਮਲੇ ਦੇ ਸ਼ੂਟਰਾਂ ਨੂੰ ਹਰਿਆਣਾ ’ਚ ਪਨਾਹ ਦੇਣ ਦਾ ਦੋਸ਼ ਹੈ।
ਇਹ ਵੀ ਪੜ੍ਹੋ : ਪ੍ਰੇਮਿਕਾ ਵੱਲੋਂ 5 ਲੱਖ ਰੁਪਏ ਨਾ ਦੇਣ ’ਤੇ ਪ੍ਰੇਮੀ ਨੇ ਕੀਤੀ ਸੀ ਖੁਦਕੁਸ਼ੀ, ਪੁਲਸ ਨੇ ਔਰਤ ਨੂੰ ਕੀਤਾ ਗ੍ਰਿਫ਼ਤਾਰ
ਬੁੱਧਵਾਰ ਨੂੰ ਮਨਦੀਪ ਸਿੰਘ, ਅੰਕਿਤ ਸੇਰਸਾ, ਜੈਂਤੀ, ਮਨਦੀਪ ਸਿੰਘ, ਪ੍ਰਭਦੀਪ ਸਿੰਘ, ਕੇਸ਼ਵ ਸਮੇਤ 14 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੀ.ਜੇ.ਐੱਮ. ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਨਾਮਜ਼ਦ ਕਿਸੇ ਵੀ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਨਾ ਕਰਨ ਕਾਰਨ ਸੀ.ਜੇ.ਐੱਮ. ਮਾਨਸਾ ਦੀ ਅਦਾਲਤ ਵੱਲੋਂ ਜੇਲ੍ਹ ਪ੍ਰਸ਼ਾਸਨ ਨੂੰ ਸਖ਼ਤੀ ਨਾਲ ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਸਰੀਰਕ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਗਿਆ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਪੰਜਾਬ ਅਤੇ ਦੇਸ਼-ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ