ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਹੁਣ ਨਵੀਂ SIT ਦੇ ਹਵਾਲੇ, DGP ਨੇ ਆਈ. ਜੀ. ਜਸਕਰਨ ਸਿੰਘ ਨੂੰ ਸੌਂਪੀ ਕਮਾਨ

06/01/2022 8:50:12 PM

ਚੰਡੀਗੜ੍ਹ/ਜਲੰਧਰ (ਧਵਨ) : ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਨੂੰ ਹੋਰ ਤੇਜ਼ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਵੀ.ਕੇ. ਭਾਵਰਾ ਨੇ ਅੱਜ ਏ.ਡੀ.ਜੀ.ਪੀ. ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੂੰ ਮਜ਼ਬੂਤ ਅਤੇ ਪੁਨਰਗਠਿਤ ਕੀਤਾ। ਹੁਣ 6 ਮੈਂਬਰੀ ਐੱਸ.ਆਈ.ਟੀ. ਵਿੱਚ ਨਵਾਂ ਚੇਅਰਮੈਨ ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.ਪੀ.) ਪੀ.ਏ.ਪੀ. ਜਸਕਰਨ ਸਿੰਘ ਅਤੇ 2 ਨਵੇਂ ਮੈਂਬਰਾਂ 'ਚ ਏ.ਆਈ.ਜੀ. ਏ.ਜੀ.ਟੀ.ਐੱਫ. ਗੁਰਮੀਤ ਸਿੰਘ ਚੌਹਾਨ ਤੇ ਐੱਸ.ਐੱਸ.ਪੀ. ਮਾਨਸਾ ਗੌਰਵ ਤੂਰਾ ਸ਼ਾਮਲ ਹੋਣਗੇ, ਜਦਕਿ ਐੱਸ.ਪੀ. ਇਨਵੈਸਟੀਗੇਸ਼ਨ ਮਾਨਸਾ ਧਰਮਵੀਰ ਸਿੰਘ, ਡੀ.ਐੱਸ.ਪੀ. ਇਨਵੈਸਟੀਗੇਸ਼ਨ ਬਠਿੰਡਾ ਵਿਸ਼ਵਜੀਤ ਸਿੰਘ ਅਤੇ ਇੰਚਾਰਜ ਸੀ.ਆਈ.ਏ. ਮਾਨਸਾ ਪ੍ਰਿਥੀਪਾਲ ਸਿੰਘ ਮੌਜੂਦਾ 3 ਮੈਂਬਰ ਹਨ।

ਇਹ ਵੀ ਪੜ੍ਹੋ : ਖਾਲਸਾ ਕਾਲਜ ਅੰਮ੍ਰਿਤਸਰ ਦੇ ਬਾਹਰ ਚੱਲੀਆਂ ਗੋਲ਼ੀਆਂ ਦੌਰਾਨ ਇਕ ਨੌਜਵਾਨ ਦੀ ਮੌਤ

PunjabKesari

ਆਪਣੇ ਤਾਜ਼ਾ ਹੁਕਮਾਂ 'ਚ ਡੀ.ਜੀ.ਪੀ. ਨੇ ਕਿਹਾ ਕਿ ਐੱਸ.ਆਈ.ਟੀ. ਰੋਜ਼ਾਨਾ ਅਧਾਰ ‘ਤੇ ਜਾਂਚ ਕਰੇਗੀ, ਇਸ ਘਿਨੌਣੇ ਅਪਰਾਧ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰੇਗੀ ਅਤੇ ਜਾਂਚ ਪੂਰੀ ਹੋਣ ‘ਤੇ ਸੀ.ਆਰ.ਪੀ.ਸੀ. ਦੀ ਧਾਰਾ 173 ਤਹਿਤ ਪੁਲਸ ਰਿਪੋਰਟ ਅਧਿਕਾਰ ਖੇਤਰ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਲੋੜ ਪੈਣ 'ਤੇ ਐੱਸ.ਆਈ.ਟੀ. ਕਿਸੇ ਹੋਰ ਪੁਲਸ ਅਧਿਕਾਰੀ ਦੀ ਚੋਣ ਕਰ ਸਕਦੀ ਹੈ ਅਤੇ ਡੀ.ਜੀ.ਪੀ. ਦੀ ਪ੍ਰਵਾਨਗੀ ਨਾਲ ਕਿਸੇ ਵੀ ਮਾਹਿਰ/ਅਧਿਕਾਰੀ ਦੀ ਸਹਾਇਤਾ ਲੈ ਸਕਦੀ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਲਾਰੈਂਸ ਬਿਸ਼ਨੋਈ ਦਾ ਨਾਂ ਆਉਣ 'ਤੇ ਸਲਮਾਨ ਖਾਨ ਦੀ ਵਧਾਈ ਸੁਰੱਖਿਆ

PunjabKesari

ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਜੋ ਕਿ ਐਤਵਾਰ ਸਾਮ 4:30 ਵਜੇ ਦੇ ਕਰੀਬ ਆਪਣੇ 2 ਸਾਥੀਆਂ ਗੁਰਵਿੰਦਰ ਸਿੰਘ (ਗੁਆਂਢੀ) ਤੇ ਗੁਰਪ੍ਰੀਤ ਸਿੰਘ (ਚਚੇਰੇ ਭਰਾ) ਨਾਲ ਘਰੋਂ ਨਿਕਲਿਆ ਸੀ, ਨੂੰ ਕੁਝ ਅਣਪਛਾਤਿਆਂ ਨੇ ਗੋਲੀਆਂ ਮਾਰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਦੱਸਣਯੋਗ ਹੈ ਕਿ ਆਈ.ਪੀ.ਸੀ. ਦੀਆਂ ਧਾਰਾਵਾਂ 302, 307, 341, 148, 149 ਅਤੇ 120-ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25,27/54/59 ਤਹਿਤ ਐੱਫ.ਆਈ.ਆਰ. ਨੰ. 103 ਮਿਤੀ 29-05-2022 ਨੂੰ  ਥਾਣਾ ਸਿਟੀ-1 ਮਾਨਸਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।


Mukesh

Content Editor

Related News