ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਇਕ ਹੋਰ ਵੱਡਾ ਖ਼ੁਲਾਸਾ, ਹੁਣ ਇਸ ਖ਼ਤਰਨਾਕ ਗੈਂਗਸਟਰ ਦਾ ਨਾਂ ਆਇਆ ਸਾਹਮਣੇ

08/20/2022 6:30:20 PM

ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿਚ ਇਕ ਹੋਰ ਵੱਡਾ ਖ਼ੁਲਾਸਾ ਹੋਇਆ ਹੈ। ਇਸ ਕਤਲ ਕਾਂਡ ਵਿਚ ਹੁਣ ਨਵੇਂ ਗੈਂਗਸਟਰ ਲਿਪਿਨ ਨਹਿਰਾ ਦੀ ਐਂਟਰੀ ਹੋਈ ਹੈ। ਹਰਿਆਣਾ ਦੇ ਗੁਰੂਗ੍ਰਾਮ ਦਾ ਰਹਿਣ ਵਾਲਾ ਗੈਂਗਸਟਰ ਲਿਪਿਨ ਨਹਿਰਾ ਵੀ ਇਸ ਕਤਲ ਕਾਂਡ ਵਿਚ ਸ਼ਾਮਲ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਸ ਨੇ ਸ਼ਾਰਪ ਸ਼ੂਟਰ ਕਸ਼ਿਸ਼ ਉਰਫ ਕੁਲਦੀਪ ਅਤੇ ਦੀਪਕ ਮੁੰਡੀ ਦਾ ਸੰਪਰਕ ਗੈਂਗਸਟਰ ਗੋਲਡੀ ਬਰਾੜ ਨਾਲ ਕਰਵਾਇਆ ਸੀ। ਮੂਸੇਵਾਲਾ ਨੂੰ ਗੋਲ਼ੀ ਮਾਰਨ ਵਾਲੇ 6 ਸ਼ਾਰਪ ਸ਼ੂਟਰਾਂ ਵਿਚ ਇਹ ਦੋਵੇਂ ਵੀ ਸ਼ਾਮਲ ਸਨ। ਕਸ਼ਿਸ਼ ਨੇ ਹੀ ਪੁਲਸ ਦੀ ਪੁੱਛਗਿੱਛ ਵਿਚ ਇਹ ਖੁਲਾਸਾ ਕੀਤਾ ਹੈ। ਦੀਪਕ ਮੁੰਡੀ ਫਿਲਹਾਲ ਪੁਲਸ ਦੀ ਗ੍ਰਿਫਤ ’ਚੋਂ ਬਾਹਰ ਹੈ। 

ਇਹ ਵੀ ਪੜ੍ਹੋ : ਇਸ ਨੂੰ ਕਹਿੰਦੇ ‘ਜਾ ਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ’, ਚਮਤਕਾਰ ਤੋਂ ਘੱਟ ਨਹੀਂ ਬਜ਼ੁਰਗ ਨਾਲ ਵਾਪਰੀ ਘਟਨਾ (ਵੀਡੀਓ)

ਉਧਰ ਗੈਂਗਸਟਰ ਲਿਪਿਨ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਸ ਉਸ ਦੇ ਭਰਾ ਪਵਨ ਨਹਿਰਾ ਨੂੰ ਜੇਲ ਤੋਂ ਲੈ ਕੇ ਆਈ ਹੈ। ਪਵਨ ਨਹਿਰਾ ਵੀ ਖਤਰਨਾਕ ਗੈਂਗਸਟਰ ਹੈ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ। ਉਸ ਨੂੰ ਗੁਰੂਗ੍ਰਾਮ ਪੁਲਸ ਨੇ ਗ੍ਰਿਫ਼ਤਾਰ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਗੋਲਡੀ ਬਰਾੜ ਨੂੰ ਸ਼ੂਟਰ ਦੇਣ ਵਾਲਾ ਲਿਪਿਨ ਨਹਿਰਾ ਵੀ ਇਸ ਸਮੇਂ ਕੈਨੇਡਾ ਵਿਚ ਹੀ ਹੈ। 

ਇਹ ਵੀ ਪੜ੍ਹੋ : ਮੋਗਾ ਦੇ ਉੱਘੇ ਕਾਰੋਬਾਰੀ ਤੇ ਆਰਬਿਟ ਮਲਟੀਪਲੈਕਸ ਦੇ ਮਾਲਕ ਨੇ ਕੀਤੀ ਖ਼ੁਦਕੁਸ਼ੀ

ਸਿੱਧੂ ਕਤਲ ਕਾਂਡ ਵਿਚ ਦੋ ਸ਼ੂਟਰ ਲਾਰੈਂਸ ਤੇ ਦੋ ਭਗਵਾਨਪੁਰੀਆ ਗੈਂਗ ਦੇ 

ਪੁਲਸ ਵਲੋਂ ਕੀਤੀ ਗਈ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ 6 ਸ਼ੂਟਰ ਸਨ। ਇਨ੍ਹਾਂ ਵਿਚ ਪ੍ਰਿਯਾਵਰਤ ਫੌਜੀ ਅਤੇ ਅੰਕਿਤ ਸੇਰਸਾ ਲਾਰੈਂਸ ਨਾਲ ਜੁੜੇ ਹੋਏ ਸਨ। ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਗੁਰਗੇ ਸਨ। ਹੁਣ ਇਹ ਨਵਾਂ ਖੁਲਾਸਾ ਹੋਇਆ ਹੈ ਕਿ ਕਸ਼ਿਸ਼ ਅਤੇ ਦੀਪਕ ਮੁੰਡੀ ਲਿਪਿਨ ਨਹਿਰਾ ਨਾਲ ਜੁੜੇ ਹੋਏ ਹਨ। ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਇਨ੍ਹਾਂ ਵਿਚੋਂ ਰੂਪਾ ਅਤੇ ਮੰਨੂ ਪੁਲਸ ਐਨਕਾਊਂਟਰ ਵਿਚ ਮਾਰੇ ਜਾ ਚੁੱਕੇ ਹਨ। ਜਦਕਿ 3 ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਇਕ ਦੀਪਕ ਮੁੰਡੀ ਅਜੇ ਤਕ ਫਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਸ ਵਲੋਂ ਵੱਖ ਵੱਖ ਥਾਵਾਂ ’ਤੇ ਛਾਪੇ ਮਾਰੀ ਜਾ ਰਹੇ ਹਨ।

ਇਹ ਵੀ ਪੜ੍ਹੋ : ਸ਼ਮਸ਼ਾਨਘਾਟ ’ਚ ਅੱਧੀ ਰਾਤ ਨੂੰ ਕਰ ਰਹੇ ਸੀ ਜਾਦੂ-ਟੋਣਾ, ਮੌਕੇ ’ਤੇ ਪਹੁੰਚਿਆ ਪੂਰਾ ਪਿੰਡ ਤਾਂ ਉੱਡ ਗਏ ਹੋਸ਼ (ਵੀਡੀਓ)

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News