ਸਿੱਧੂ ਮੂਸੇਵਾਲਾ ਦੇ ਕਤਲ ’ਚ ਵਿਰੋਧ ’ਚ ਬੰਦ ਹੋਣ ਲੱਗਾ ਮਾਨਸਾ, ਮ੍ਰਿਤਕ ਦੇਹ ਕੋਲ ਪਹੁੰਚੀ ਮੰਗੇਤਰ
Monday, May 30, 2022 - 11:20 AM (IST)
ਮਾਨਸਾ (ਸੰਦੀਪ ਮਿੱਤਲ) : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਪੂਰੇ ਦੇਸ਼ ਵਿਚ ਰੋਸ ਦੀ ਲਹਿਰ ਫੈਲ ਗਈ ਹੈ, ਉਥੇ ਹੀ ਮਾਨਸਾ ਸ਼ਹਿਰ ਵਿਚ ਵੀ ਸਿੱਧੂ ਦੇ ਕਤਲ ਦੇ ਵਿਰੋਧ ਵਿਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਇਸ ’ਤੇ ਰੋਸ ਜ਼ਾਹਰ ਕੀਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਸਰਕਾਰ ਵਿਚ ਲੋਕ ਸੁਰੱਖਿਅਤ ਨਹੀਂ ਹਨ, ਜੇਕਰ ਇੰਨੇ ਮਸ਼ਹੂਰ ਗਾਇਕ ਅਤੇ ਸਿਆਸੀ ਆਗੂ ਦਾ ਦਿਨ ਦਿਹਾੜੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਹੋ ਸਕਦਾ ਹੈ ਤਾਂ ਆਮ ਵਿਅਕਤੀ ਦੀ ਸੁਰੱਖਿਆ ਕੌਣ ਕਰੇਗਾ।
ਇਹ ਵੀ ਪੜ੍ਹੋ : ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ
ਇਹ ਵੀ ਪਤਾ ਲੱਗਾ ਹੈ ਕਿ ਅੱਜ ਸਿੱਧੂ ਮੂਸੇਵਾਲਾ ਦੀ ਮੰਗੇਤਰ ਵੀ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਦੇਖਣ ਪਹੁੰਚੀ। ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਮੀਡੀਆ ਸਾਹਮਣੇ ਬਿਨਾਂ ਕੁੱਝ ਬੋਲੇ ਹੀ ਉਥੋਂ ਚਲੀ ਗਈ।
ਇਹ ਵੀ ਪੜ੍ਹੋ : ਸਿੱਧੂ-ਮਜੀਠੀਆ ਨੂੰ ਹਰਾਉਣ ਵਾਲੀ ਵਿਧਾਇਕਾ ਜੀਵਨ ਜੋਤ ਕੌਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਖੇ ਵੱਡੀ ਗਿਣਤੀ ਵਿਚ ਪੁਲਸ ਪ੍ਰਸ਼ਾਸਨ ਅਤੇ ਕਾਂਗਰਸੀ ਆਗੂਆਂ ਤੋਂ ਇਲਾਵਾ ਲੋਕਾਂ ਦਾ ਜਮਾਵੜਾ ਲੱਗਿਆ ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਘਰ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਵੀ ਪਹੁੰਚੀ ਹੋਈ ਹੈ। ਉਧਰ ਮੂਸੇਵਾਲਾ ਦੇ ਪਰਿਵਾਰ ਨੇ ਵੀ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੋਂਇਨਕਾਰ ਕਰ ਦਿੱਤਾ ਹੈ। ਪਰਿਵਾਰ ਵਲੋਂ ਇਸ ਕਤਲ ਕਾਂਡ ਦੀ ਐੱਨ. ਆਈ. ਏ. ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕੈਪਟਨ ਤੋਂ ਮੰਗੇ ਸਾਬਕਾ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ ਖ਼ਿਲਾਫ਼ ਸਬੂਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?