ਸਿੱਧੂ ਮੂਸੇਵਾਲਾ ਦੀਆਂ ਅੰਤਿਮ ਰਸਮਾਂ ’ਚ ਸ਼ਾਮਲ ਨਾ ਹੋ ਸਕੇ ਨਵਜੋਤ ਸਿੱਧੂ, ਸੋਸ਼ਲ ਮੀਡੀਆ ’ਤੇ ਆਖੀ ਇਹ ਗੱਲ
Wednesday, Jun 08, 2022 - 05:52 PM (IST)
ਅੰਮ੍ਰਿਤਸਰ : 29 ਮਈ ਨੂੰ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀਆਂ ਅੱਜ ਅੰਤਿਮ ਰਸਮਾਂ ਵੀ ਕਰ ਦਿੱਤੀਆਂ ਗਈਆਂ। ਮਾਨਸਾ ਦੀ ਅਨਾਜ ਮੰਡੀ ਵਿਚ ਰੱਖੇ ਭੋਗ ਸਮਾਗਮ ਵਿਚ ਵੱਡੀ ਗਿਣਤੀ ਵਿਚ ਲੋਕ ਪਹੁੰਚੇ। ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਇਕ ਸੰਦੇਸ਼ ਜਾਰੀ ਕਰਦਿਆਂ ਆਖਿਆ ਕਿ ਉਹ ਸਿੱਧੂ ਮੂਸੇਵਾਲਾ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਨਹੀਂ ਹੋ ਸਕੇ ਹਨ ਪਰ ਤੁਹਾਡੇ ਮਾਤਾ-ਪਿਤਾ ਦਾ ਖਿਆਲ ਰੱਖਣ ਦੀ ਕੋਸ਼ਿਸ਼ ਕਰਾਂਗੇ। ਲੇਜੈਂਡ ਕਦੇ ਨਹੀਂ ਮਰਦੇ, ਉਹ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਦੇ ਦਿਲਾਂ ਵਿਚ ਹਮੇਸ਼ਾ ਰਹਿੰਦੇ ਹਨ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਣਿਆ ਸਪੈਸ਼ਲ ਚੱਕਰਵਿਊ, ਟਾਰਗੈੱਟ ’ਤੇ ਵੱਡੇ-ਵੱਡੇ ਗੈਂਗਸਟਰ
ਮਾਨਸਾ ਦੀ ਅਨਾਜ ਵਿਚ ਹੋਈਆਂ ਆਇਆ ਲੋਕਾਂ ਦਾ ਹੜ੍ਹ
ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਅਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਅੱਜ ਮਾਨਸਾ ਦੀ ਅਨਾਜ ਮੰਡੀ ਵਿਚ ਦੇਸ਼ ਭਰ ਦਾ ਜਨ ਸੈਲਾਬ ਉਮੜ ਆਇਆ। ਨੌਜਵਾਨ ਸਿੱਧੂ ਦੀਆਂ ਤਸਵੀਰਾਂ ਵਾਲੀਆਂ ਟੀ-ਸ਼ਰਟਾਂ, ਬੈਚ ਅਤੇ ਟੈਟੂ ਬਣਵਾ ਕੇ ਅਤੇ ਪੱਗਾਂ ਬੰਨ੍ਹ ਕੇ ਵੱਡੀ ਗਿਣਤੀ ਵਿਚ ਸਿੱਧੂ ਅਮਰ ਰਹੇ ਅਤੇ ਪੰਜਾਬ ਸਰਕਾਰ ਖ਼ਿਲਾਫ ਨਾਅਰੇ ਲਾਉਂਦੇ ਹੋਏ ਸ਼ਰਧਾਂਜਲੀ ਸਮਾਗਮ ਵਿੱਚ ਪਹੁੰਚੇ। ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਪੌਦੇ ਵੀ ਵੰਡੇ ਅਤੇ ਕਈਆਂ ਨੇ ਖਨੂਦਾਨ ਕਰਕੇ ਉਸ ਨੂੰ ਸ਼ਰਧਾਂਜਲੀ ਭੇਂਟ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗ੍ਰੰਥ ਸਾਹਿਬ ਹਜ਼ੂਰੀ ਅੰਦਰ ਕੀਰਤਨੀਆਂ ਵੱਲੋਂ ਮਾਨਵਤਾ ਦੇ ਫਰਜ਼ ਪਛਾਣਨ ਅਤੇ ਸਿੱਧੂ ਦੀ ਪ੍ਰਸਿੱਧੀ ਨੂੰ ਨੌਜਵਾਨਾਂ ਲਈ ਪ੍ਰੇਰਣਾ ਦੱਸਿਆ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਹਮੇਸ਼ਾ ਸਾਡੇ ਦਿਲਾਂ ਅੰਦਰ ਜਿਉਂਦਾ ਰਹੇਗਾ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ‘ਕੇਕੜਾ’ 11 ਦਿਨਾਂ ਦੇ ਰਿਮਾਂਡ ’ਤੇ, ਜਾਂਚ ’ਚ ਸਾਹਮਣੇ ਆਈਆਂ ਵੱਡੀਆਂ ਗੱਲਾਂ
ਸਟੇਜ ’ਤੇ ਭਾਵੁਕ ਹੋਏ ਸਿੱਧੂ ਦੇ ਪਿਤਾ ਬਲਕੌਰ ਸਿੰਘ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ ਆਪਣੇ ਪੁੱਤ ਦੇ ਕਤਲ ਦਾ ਉਹ ਇਨਸਾਫ ਲੈਣ ਲਈ ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਉਮੀਦ ਰੱਖੀ ਹੈ, ਜੇ ਇਨਸਾਫ ਨਾ ਮਿਲਿਆ ਤਾਂ ਲੋੜ ਪੈਣ ’ਤੇ ਇਸ ਨੂੰ ਲੈ ਕੇ ਸੰਘਰਸ਼ ਦੇ ਰੂਪ ਵਿਚ ਬਦਲਿਆ ਜਾਵੇਗਾ। ਉਨ੍ਹਾਂ ਨੇ ਸਿਆਸਤਦਾਨਾਂ ਅਤੇ ਸੱਤਾਧਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਇਸ ਨਰਕ ਵਿੱਚੋਂ ਕੱਢਣ ਤਾਂ ਜੋ ਮੇਰੀ ਤਰ੍ਹਾਂ ਕਿਸੇ ਹੋਰ ਦਾ ਪੁੱਤ ਸ਼ਿਕਾਰ ਨਾ ਹੋਵੇ। ਉਨ੍ਹਾਂ ਕਿਹਾ ਕਿ ਮੈਨੂੰ ਅੱਜ ਤੱਕ ਇਹ ਨਹੀਂ ਪਤਾ ਲੱਗਿਆ ਕਿ ਮੇਰੇ ਪੁੱਤ ਦਾ ਕਸੂਰ ਕੀ ਸੀ, ਉਸ ਨੂੰ ਕਿਉਂ ਮਾਰਿਆ ਗਿਆ। ਉਹ ਕਿਸੇ ਤਰ੍ਹਾਂ ਦੇ ਗਲਤ ਕੰਮ ਵਿਚ ਸ਼ਾਮਲ ਨਹੀਂ ਸੀ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਵੱਡਾ ਖ਼ੁਲਾਸਾ, ਅੰਡਰਵਰਲਡ ਨਾਲ ਜੁੜੇ ਤਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।