ਸਿੱਧੂ ਮੂਸੇਵਾਲਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਪਾਸਪੋਰਟ ਹੋਏ ਗੁੰਮ

Friday, Mar 04, 2022 - 09:24 PM (IST)

ਸਿੱਧੂ ਮੂਸੇਵਾਲਾ ਅਤੇ ਉਨ੍ਹਾਂ ਦੇ ਪਰਿਵਾਰ ਦੇ ਪਾਸਪੋਰਟ ਹੋਏ ਗੁੰਮ

ਮਾਨਸਾ (ਸੰਦੀਪ ਮਿੱਤਲ) : ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਅਤੇ ਉਸ ਦੇ ਮਾਤਾ-ਪਿਤਾ ਦੇ ਪਾਸਪੋਰਟ ਗੁੰਮ ਹੋ ਗਏ ਹਨ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ ਚੋਣਾਂ ਦਰਮਿਆਨ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ, ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੇ ਪਾਸਪੋਰਟ ਲੱਭ ਨਹੀਂ ਰਹੇ। ਉਨ੍ਹਾਂ ਨੇ ਇਸ ਬਾਰੇ ਪੁਲਸ ਨੂੰ ਕੋਈ ਸੂਚਨਾ ਨਹੀਂ ਦਿੱਤੀ। ਫਿਲਹਾਲ ਉਹ ਆਪਣੇ ਤੌਰ ’ਤੇ ਪਾਸਪੋਰਟ ਅਤੇ ਹੋਰ ਦਸਤਾਵੇਜ਼ਾਂ ਦੀ ਭਾਲ ਕਰ ਰਹੇ ਹਨ।

ਇਹ ਵੀ ਪੜ੍ਹੋ : ਚੱਲਦੇ ਵਿਆਹ ’ਚ ਹੋਈ ਖੂਨੀ ਲੜਾਈ, ਵੀਡੀਓ ’ਚ ਦੇਖੋ ਕਿਵੇਂ ਹੋਈ ਗੁੰਡਾਗਰਦੀ

ਉਨ੍ਹਾਂ ਨੇ ਇਨ੍ਹਾਂ ਪਾਸਪੋਰਟਾਂ ਸਮੇਤ ਦਸਤਾਵੇਜ਼ ਗੁੰਮ ਹੋਣ ਬਾਰੇ ਸ਼ੋਸ਼ਲ ਮੀਡੀਆ ’ਤੇ ਵੀ ਇਕ ਪੋਸਟ ਪਾਈ ਹੈ। ਇਸ ਬਾਰੇ ਸਿੱਧੂ ਮੂਸੇਵਾਲਾ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਫਿਲਹਾਲ ਉਹ ਆਪਣੇ ਪੱਧਰ ’ਤੇ ਆਪਣੇ ਘਰ ’ਚ ਵੀ ਦਸਤਾਵੇਜ਼ਾਂ ਦੀ ਭਾਲ ਕਰਨ ’ਚ ਰੁੱਝੇ ਹੋਏ ਹਨ।

ਇਹ ਵੀ ਪੜ੍ਹੋ : ਬਹੁ-ਚਰਚਿਤ ਈਸੇਵਾਲ ਗੈਂਗਰੇਪ ਮਾਮਲੇ ’ਚ ਅਦਾਲਤ ਦਾ ਵੱਡਾ ਫ਼ੈਸਲਾ, 5 ਦੋਸ਼ੀਆਂ ਨੂੰ ਉਮਰ ਕੈਦ ਦਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News