ਅਹਿਮ ਖ਼ਬਰ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਤਬੀਅਤ ਵਿਗੜੀ, PGI 'ਚ ਦਾਖ਼ਲ
Saturday, Jan 21, 2023 - 08:27 PM (IST)

ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸ਼ਨੀਵਾਰ ਸ਼ਾਮ ਨੂੰ ਅਚਾਨਕ ਬਿਮਾਰ ਹੋ ਗਏ। ਉਸ ਤੋਂ ਬਾਅਦ ਉਨ੍ਹਾਂ ਨੂੰ ਪੀ.ਜੀ.ਆਈ. ਚੰਡੀਗੜ੍ਹ 'ਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੇ ਦਿਲ 'ਚ ਪਏ ਸਟੰਟ ਵਿਚ ਕੁਝ ਸਮੱਸਿਆ ਆਈ ਹੈ। ਫਿਲਹਾਲ ਡਾਕਟਰਾਂ ਦੀ ਟੀਮ ਉਨ੍ਹਾਂ ਦੇ ਇਲਾਜ 'ਚ ਜੁਟੀ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਜ਼ਮੀਨ ਦਾ ਇੰਤਕਾਲ ਕਰਨ ਲਈ ਪਟਵਾਰੀ ਨੇ ਮੰਗੇ 20 ਹਜ਼ਾਰ, ਹੈਲਪਲਾਈਨ ਰਾਹੀਂ ਸ਼ਿਕਾਇਤ ਮਿਲਣ 'ਤੇ ਮਾਮਲਾ ਦਰਜ
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਉਨ੍ਹਾਂ ਨੂੰ ਪੀ.ਜੀ.ਆਈ. ਵਿਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਪਿਛਲੇ ਸਾਲ ਸਤੰਬਰ ਵਿਚ ਸਿਹਤ ਸਬੰਧੀ ਸਮੱਸਿਆ ਆਈ ਸੀ। ਇਲਾਜ ਦੌਰਾਨ ਉਨ੍ਹਾਂ ਦੇ ਦਿਲ ਵਿਚ ਬਲਾਕੇਜ ਹੋਣ ਦੀ ਗੱਲ ਸਾਹਮਣੇ ਆਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਰਜਿੰਦਰਾ ਹਸਪਤਾਲ ਪਟਿਆਲਾ ਅਤੇ ਫਿਰ ਉਥੋਂ ਪੀ.ਜੀ.ਆਈ. ਰੈਫਰ ਕੀਤਾ ਗਿਆ ਸੀ ਜਿੱਥੇ ਉਨ੍ਹਾਂ ਨੂੰ ਸਟੰਟ ਪਾਏ ਗਏ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।