ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ
Wednesday, May 28, 2025 - 01:37 PM (IST)

ਪੰਜਾਬ ਡੈਸਕ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਰਾਜਨੀਤੀ ਵਿੱਚ ਆਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਉਹ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਸੀਟ ਤੋਂ ਚੋਣ ਲੜਨਗੇ। ਉਨ੍ਹਾਂ ਨੇ ਇਹ ਐਲਾਨ ਇੱਕ ਰੈਲੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਆਖੀ। ਬਲਕੌਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੀ ਵਿਰਾਸਤ ਨੂੰ ਅੱਗੇ ਵਧਾਉਣ ਅਤੇ ਉਨ੍ਹਾਂ ਲਈ ਇਨਸਾਫ਼ ਦੀ ਲੜਾਈ ਨੂੰ ਮਜ਼ਬੂਤ ਕਰਨ ਲਈ ਰਾਜਨੀਤੀ ਵਿੱਚ ਆ ਰਹੇ ਹਨ।
ਇਹ ਵੀ ਪੜ੍ਹੋ: ਸਟੇਜ 'ਤੇ ਪਰਫਾਰਮ ਕਰਦੀ ਧੜੰਮ ਡਿੱਗੀ 'ਵਾਕਾ-ਵਾਕਾ' ਵਾਲੀ ਮਸ਼ਹੂਰ ਸਿੰਗਰ ! ਵੀਡੀਓ ਹੋਈ ਵਾਇਰਲ
ਬਲਕੌਰ ਸਿੰਘ ਨੇ ਆਪਣੇ ਬਿਆਨ ਵਿੱਚ ਕਿਹਾ, 'ਮੈਂ ਜ਼ਰੂਰ ਚੋਣਾਂ ਲੜਾਂਗਾ। ਸਿਸਟਮ ਦੇ ਅੰਦਰ ਆ ਕੇ ਹੀ ਅਸੀਂ ਇਨਸਾਫ਼ ਦਾ ਮੁੱਦਾ ਉਠਾ ਸਕਦੇ ਹਾਂ।' ਇਹ ਐਲਾਨ ਸਿੱਧੂ ਮੂਸੇਵਾਲਾ ਦੀ ਬਰਸੀ ਤੋਂ ਪਹਿਲਾਂ ਕੀਤਾ ਗਿਆ ਹੈ, ਜਿਸ ਨੇ ਉਨ੍ਹਾਂ ਦੇ ਸਮਰਥਕਾਂ ਵਿੱਚ ਨਵੀਆਂ ਉਮੀਦਾਂ ਜਗਾਈਆਂ ਹਨ। ਹਾਲਾਂਕਿ, ਬਲਕੌਰ ਸਿੰਘ ਨੇ ਅਜੇ ਤੱਕ ਇਹ ਖੁਲਾਸਾ ਨਹੀਂ ਕੀਤਾ ਹੈ ਕਿ ਉਹ ਕਿਸ ਪਾਰਟੀ ਦੀ ਟਿਕਟ 'ਤੇ ਚੋਣ ਲੜਨਗੇ।
ਸਿੱਧੂ ਮੂਸੇਵਾਲਾ ਨੇ 2022 ਵਿੱਚ ਮਾਨਸਾ ਤੋਂ ਲੜੀ ਸੀ ਚੋਣ
ਧਿਆਨ ਦੇਣ ਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮਈ 2022 ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨੇ ਲਈ ਸੀ। ਮੂਸੇਵਾਲਾ ਨੇ 2022 ਵਿੱਚ ਕਾਂਗਰਸ ਦੀ ਟਿਕਟ 'ਤੇ ਮਾਨਸਾ ਤੋਂ ਵਿਧਾਨ ਸਭਾ ਚੋਣ ਵੀ ਲੜੀ ਸੀ, ਪਰ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਵਿਜੇ ਸਿੰਗਲਾ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਉਨ੍ਹਾਂ ਦੇ ਪਿਤਾ ਦੀ ਰਾਜਨੀਤੀ ਵਿੱਚ ਐਂਟਰੀ ਮਾਨਸਾ ਸੀਟ ਮੁੜ ਸੁਰਖੀਆਂ ਵਿੱਚ ਆ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8