ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਹੋਏ ਸੇਵਾ-ਮੁਕਤ, ਨਗਰ ਕੌਂਸਲ ਤੋਂ ਕੀਤੀ ਸੀ ਮੰਗ

02/21/2023 4:21:37 AM

ਮਾਨਸਾ (ਮਿੱਤਲ)-ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮਾਨਸਾ ਨਗਰ ਕੌਂਸਲ ਨੂੰ ਪੱਤਰ ਲਿਖ ਕੇ ਵਾਲੰਟਰੀ ਰਿਟਾਇਰਮੈਂਟ ਦੀ ਮੰਗ ਕੀਤੀ ਸੀ, ਜਿਸ ਨੂੰ ਅੱਜ ਨਗਰ ਕੌਂਸਲ ਦੀ ਮੀਟਿੰਗ ’ਚ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਮਾਨਸਾ ਨਗਰ ਕੌਂਸਲ ਦੇ ਈ. ਓ. ਤਰੁਣ ਕੁਮਾਰ ਨੇ ਦਿੱਤੀ।

ਇਹ ਖ਼ਬਰ ਵੀ ਪੜ੍ਹੋ : ‘ਆਪ’ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਰਾਹਤ, ਪੰਜਾਬ ਪੁਲਸ ਦਾ ਸਾਬਕਾ DSP ਗ੍ਰਿਫ਼ਤਾਰ, ਪੜ੍ਹੋ Top 10

ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਮਾਤਾ-ਪਿਤਾ ਲਗਾਤਾਰ ਸਰਕਾਰ ਤੋਂ ਆਪਣੇ ਪੁੱਤ ਦੇ ਇਨਸਾਫ਼ ਦੀ ਮੰਗ ਕਰ ਰਹੇ ਹਨ ਪਰ ਅਜੇ ਤੱਕ ਉਨ੍ਹਾਂ ਨੂੰ ਕਿਤੇ ਇਨਸਾਫ਼ ਦੀ ਕਿਰਨ ਨਹੀਂ ਨਜ਼ਰ ਆ ਰਹੀ। ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਮਾਤਾ-ਪਿਤਾ ਕਾਫ਼ੀ ਟੁੱਟ ਚੁੱਕੇ ਹਨ ਤੇ ਆਏ ਦਿਨ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਕੋਈ ਨਾ ਕੋਈ ਕਦਮ ਚੁੱਕ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਜਾਰੀ, ਭਾਰਤੀ ਖੇਤਰ ’ਚ ਮੁੜ ਦਾਖ਼ਲ ਹੋਇਆ ਡਰੋਨ


Manoj

Content Editor

Related News