ਸਿੱਧੂ ਮੂਸੇਵਾਲਾ ਦੀ ਮਾਂ ਦਾ ਫੁੱਟਿਆ ਗੁੱਸਾ, ਭਾਵੁਕ ਹੁੰਦਿਆਂ ਕਹੀਆਂ ਇਹ ਗੱਲਾਂ

Sunday, Jan 29, 2023 - 08:24 PM (IST)

ਸਿੱਧੂ ਮੂਸੇਵਾਲਾ ਦੀ ਮਾਂ ਦਾ ਫੁੱਟਿਆ ਗੁੱਸਾ, ਭਾਵੁਕ ਹੁੰਦਿਆਂ ਕਹੀਆਂ ਇਹ ਗੱਲਾਂ

ਬਠਿੰਡਾ : ਐਤਵਾਰ ਨੂੰ ਪਿੰਡ ਮੂਸਾ ਵਿਖੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦਾ ਆਪਣੇ ਘਰ ਪ੍ਰਸ਼ੰਸਕਾਂ ਨਾਲ ਗੱਲਬਾਤ ਕਰਦਿਆਂ ਗੁੱਸਾ ਫੁੱਟ ਗਿਆ। ਉਨ੍ਹਾਂ ਕਿਹਾ ਕਿ ਸਿੱਧੂ ਦੀ ਮੌਤ ਨੂੰ ਕਰੀਬ 8 ਮਹੀਨੇ ਬੀਤ ਚੁੱਕੇ ਹਨ ਪਰ ਸਾਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਜਦੋਂ ਸ਼ੁਭਦੀਪ ਦੀ ਯਾਦ ਆਉਂਦੀ ਹੈ ਤਾਂ ਮੇਰਾ ਦਿਲ ਕਰਦਾ ਹੈ ਕਿ ਮੈਂ ਬਾਗੀ ਹੋ ਕੇ 'ਕੱਲੇ-'ਕੱਲੇ ਨੂੰ ਠੋਕ ਦੇਵਾਂ।

ਇਹ ਵੀ ਪੜ੍ਹੋ : ਨਵ-ਨਿਰਮਾਣ ਮੰਦਰ ਦਾ ਡਿੱਗਾ ਲੈਂਟਰ, ਅੱਧੀ ਦਰਜਨ ਦੇ ਕਰੀਬ ਮਜ਼ਦੂਰ ਜ਼ਖਮੀ

ਚਰਨ ਕੌਰ ਨੇ ਕਿਹਾ ਕਿ ਉਸ ਦਾ ਪਰਿਵਾਰ ਸਰਕਾਰੀ ਸਿਸਟਮ ਅੱਗੇ ਬੇਵੱਸ ਹੋ ਗਿਆ ਹੈ। ਅੱਜ ਪੰਜਾਬ ਦੇ ਹਾਲਾਤ ਇਹ ਬਣ ਗਏ ਹਨ ਕਿ ਸੱਚ ਦੇ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਮਾਤਾ ਚਰਨ ਕੌਰ ਨੇ ਉਸ ਪੱਤਰਕਾਰ ਦਾ ਨਾਂ ਵੀ ਲਿਆ, ਜਿਸ ਨੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਲੀਕ ਹੋਣ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੀ ਘਿਨਾਉਣੀ ਹਰਕਤ ਕਰਨ ਵਾਲੇ ਦੋਸ਼ੀ ਖ਼ਿਲਾਫ਼ ਸਖਤ ਕਾਰਵਾਈ ਨਹੀਂ ਕਰ ਰਹੀ।

ਇਹ ਵੀ ਪੜ੍ਹੋ : ਗੰਨ ਪੁਆਇੰਟ 'ਤੇ ਲੁੱਟੀ ਕਾਰ ਪਿੰਡ ਕੋਟਲੀ ਨੇੜਿਓਂ ਬਰਾਮਦ, ਲੁਟੇਰੇ ਨਹੀਂ ਆਏ ਹੱਥ

ਪੁੱਤ ਦੀ ਮੌਤ ਤੋਂ ਬਾਅਦ ਵੀ ਇਹੀ ਸ਼ਖਸ ਸਭ ਤੋਂ ਪਹਿਲਾਂ ਪਿੰਡ ਜਵਾਹਰਕੇ 'ਚ ਸਿੱਧੂ ਮੂਸੇਵਾਲਾ ਦਾ ਗੋਲੀ ਮਾਰ ਕੇ ਕਤਲ ਕਰਨ ਵਾਲੀ ਪੋਸਟ ਸ਼ੇਅਰ ਕਰ ਰਿਹਾ ਸੀ। ਮਾਤਾ ਚਰਨ ਕੌਰ ਅਨੁਸਾਰ ਸਰਕਾਰ ਨੂੰ ਕਈ ਸਬੂਤ ਦਿੱਤੇ ਗਏ ਹਨ ਪਰ ਦੋਸ਼ੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਰਹੀ।

ਇਹ ਵੀ ਪੜ੍ਹੋ : ਜ਼ਮੀਨ ਮੁਆਵਜ਼ੇ ਦੇ ਗਬਨ ਸਬੰਧੀ ਕੇਸ 'ਚ ਭਗੌੜੇ ਚੱਲ ਰਹੇ 2 ਹੋਰ ਦੋਸ਼ੀ ਵਿਜੀਲੈਂਸ ਨੇ ਕੀਤੇ ਗ੍ਰਿਫ਼ਤਾਰ

ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਯਾਤਰਾ 'ਚ ਬਲਕੌਰ ਸਿੰਘ ਕੋਈ ਸਿਆਸਤ ਵਿੱਚ ਸ਼ਾਮਲ ਹੋਣ ਲਈ ਨਹੀਂ ਗਏ। ਸਿਆਸਤ ਨੇ ਤਾਂ ਸਾਡਾ ਪੁੱਤ ਖੋਹ ਲਿਆ। ਚਰਨ ਕੌਰ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀ ਚੁੱਪ ਨੂੰ ਕਮਜ਼ੋਰੀ ਨਾ ਸਮਝੇ। ਉਹ ਆਪਣੇ ਪੁੱਤ ਨੂੰ ਇਨਸਾਫ਼ ਦਿਵਾਉਣ ਲਈ ਹਰ ਲੜਾਈ ਲੜੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਹੀ ਦਮ ਲਵੇਗੀ। ਪੂਰਾ ਪੰਜਾਬ ਸਿੱਧੂ ਦੇ ਨਾਲ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News