ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ '410' ਹੋਇਆ ਰਿਲੀਜ਼ (ਵੀਡੀਓ)

Wednesday, Apr 10, 2024 - 07:04 PM (IST)

ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ '410' ਹੋਇਆ ਰਿਲੀਜ਼ (ਵੀਡੀਓ)

ਐਂਟਰਟੇਨਮੈਂਟ ਡੈਸਕ (ਵੈੱਬ ਡੈਸਕ)- ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ 410 ਅੱਜ ਰਿਲੀਜ਼ ਹੋ ਗਿਆ ਹੈ। ਉਨ੍ਹਾਂ ਦੇ ਜਿਗਰੀ ਯਾਰ ਰੈਪਰ ਸੰਨੀ ਮਾਲਟਨ ਵੱਲੋਂ ਇਸ ਗੀਤ ਦੀ ਰਿਲੀਜ਼ ਦਾ ਸਮਾਂ ਜਾਰੀ ਕਰ ਦਿੱਤਾ ਗਿਆ ਸੀ। ਸੰਨੀ ਮਾਲਟਨ ਅਤੇ ਸਿੱਧੂ ਮੂਸੇਵਾਲਾ ਦਾ ਇਹ ਗੀਤ ਸੰਨੀ ਮਾਲਟਨ ਦੇ ਯੂ-ਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦਾ ਗੀਤ ਰਿਲੀਜ਼ ਹੁੰਦੇ ਹੀ ਰਿਕਾਰਡ ਤੋੜ ਰਿਹਾ ਹੈ। ਕੁਝ ਹੀ ਮਿੰਟਾਂ ਵਿਚ ਇਸ ਗੀਤ ਨੂੰ 60 ਹਜ਼ਾਰ ਤੋਂ ਵਧੇਰੇ ਕੁਮੈਂਟ ਆ ਗਏ ਹਨ ਅਤੇ 3 ਲੱਖ ਤੋਂ ਵਧੇਰੇ ਲੋਕਾਂ ਨੇ ਇਸ ਗੀਤ ਨੂੰ ਵੇਖਿਆ ਹੈ। ਹੁਣ ਤੱਕ 3 ਲੱਖ ਤੋੋਂ ਵਧੇਰੇ ਲੋਕਾਂ ਨੇ ਇਸ ਨੂੰ ਲਾਈਕ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਇਸ ਗੀਤ ਦਾ ਟੀਜ਼ਰ ਲਾਂਚ ਕੀਤਾ ਗਿਆ ਸੀ, ਜਿਸ ਨੂੰ ਸਿੱਧੂ ਦੇ ਫੈਨਜ਼ ਵੱਲੋਂ ਖ਼ੂਬ ਪਿਆਰ ਮਿਲਿਆ ਹੈ। ਟੀਜ਼ਰ ਨੂੰ ਹੁਣ ਤੱਕ 18 ਲੱਖ ਤੋਂ ਵੱਧ ਵਿਊ ਮਿਲ ਚੁੱਕੇ ਹਨ ਤੇ 2 ਲੱਖ 68 ਹਜ਼ਾਰ ਲਾਈਕ ਮਿਲ ਗਏ ਹਨ।

ਇਸ ਗੀਤ ਨੂੰ 410 ਦਾ ਨਾਂ ਦਿੱਤਾ ਗਿਆ ਹੈ। ਇਹੀ ਕਾਰਨ ਹੈ ਕਿ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਾਰੀਖ਼ ਨੂੰ ਰਿਲੀਜ਼ ਹੋਇਆ। ਸੰਨੀ ਮਾਲਟਨ ਸਿੱਧੂ ਮੂਸੇਵਾਲਾ ਨਾਲ ਕਈ ਗੀਤਾਂ ਵਿਚ ਕੰਮ ਕਰ ਚੁੱਕੇ ਹਨ। ਇਸ ਵਿਚ 'ਲੈਵਲਸ', 'ਨੈਵਰ ਫੋਲਡ', 'ਜਸਟ ਲਿਸਨ' ਜਿਹੇ ਕਈ ਹਿੱਟ ਗੀਤ ਸ਼ਾਮਲ ਹਨ। ਇਨ੍ਹਾਂ ਗਾਣਿਆਂ ਨੂੰ ਲੋਕਾਂ ਵੱਲੋਂ ਕਾਫ਼ੀ ਪਿਆਰ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦੀ ਮੌਤ ਮਗਰੋਂ ਅੱਜ ਇਹ ਉਸ ਦਾ ਛੇਵਾਂ ਗੀਤ ਰਿਲੀਜ਼ ਹੋਇਆ ਹੈ। ਸਿੱਧੂ ਦੀ ਮੌਤ ਮਗਰੋਂ ਹੁਣ ਤੱਕ ਉਸ ਦੇ ਕੁੱਲ੍ਹ 5 ਗੀਤ ਰਿਲੀਜ਼ ਹੋ ਚੁੱਕੇ ਹਨ। 

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ 'ਯੈਲੋ ਅਲਰਟ' ਜਾਰੀ, ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ ਤੇ ਆਵੇਗਾ ਝੱਖੜ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News