ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਲਈ ਅਹਿਮ ਖ਼ਬਰ, ਇਸ ਦਿਨ ਰਿਲੀਜ਼ ਹੋਵੇਗਾ ਨਵਾਂ ਗੀਤ

Tuesday, Apr 04, 2023 - 05:29 AM (IST)

ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਲਈ ਅਹਿਮ ਖ਼ਬਰ, ਇਸ ਦਿਨ ਰਿਲੀਜ਼ ਹੋਵੇਗਾ ਨਵਾਂ ਗੀਤ

ਚੰਡੀਗੜ੍ਹ (ਬਿਊਰੋ)–ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਚੰਗੀ ਖ਼ਬਰ ਹੈ। ਸਿੱਧੂ ਦਾ ਨਵਾਂ ਗੀਤ ‘ਮੇਰਾ ਨਾਂ’ 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ’ਚ ਸਿੱਧੂ ਮੂਸੇਵਾਲਾ ਦਾ ਬਰਨਾ ਬੁਆਏਜ਼ ਤੇ ਸਟੀਲ ਬੈਂਗਲਜ਼ ਨੇ ਸਾਥ ਦਿੱਤਾ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ : ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਏਗੀ ਨਵੀਂ ਖੇਡ ਨੀਤੀ, ਲੋਕ ਦੇਣ ਸੁਝਾਅ : ਮੀਤ ਹੇਅਰ

PunjabKesari

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਗੀਤ ਦਾ ਪੋਸਟਰ ਤੇ ਗਾਣੇ ਦੇ ਰਿਲੀਜ਼ ਹੋਣ ਦੀ ਤਾਰੀਖ਼ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਕਈ ਮਹੀਨਿਆਂ ਤੋਂ ਸਿੱਧੂ ਦਾ ਕੋਈ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਹੈ, ਇਸ ਲਈ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲਿਆਂ ਨੂੰ ਹੁਣ 7 ਅਪ੍ਰੈਲ ਦੀ ਬੇਸਬਰੀ ਨਾਲ ਉਡੀਕ ਰਹੇਗੀ। ਜ਼ਿਕਰਯੋਗ ਹੈ ਕਿ ਸਿੱਧੂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਤੀਜਾ ਗੀਤ ਹੋਵੇਗਾ। ਇਸ ਤੋਂ ਪਹਿਲਾਂ ‘SYL’ ਤੇ ‘ਵਾਰ’ ਗੀਤ ਰਿਲੀਜ਼ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ’ਤੇ 30 ਨਿੱਜੀ ਸਕੂਲਾਂ ਨੂੰ ਜਾਰੀ ਕੀਤਾ ਨੋਟਿਸ

PunjabKesari

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਦੀ ਅਨਾਜ ਮੰਡੀ ’ਚ ਮਨਾਈ ਗਈ।


author

Manoj

Content Editor

Related News