ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਕੁਝ ਮਹੀਨੇ ਨਹੀਂ ਮਿਲਣਗੇ ਮੂਸਾ ਪਿੰਡ, ਪ੍ਰਸ਼ੰਸਕਾਂ ਨੂੰ ਕੀਤੀ ਇਹ ਅਪੀਲ

Monday, Jul 18, 2022 - 09:02 PM (IST)

ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਕੁਝ ਮਹੀਨੇ ਨਹੀਂ ਮਿਲਣਗੇ ਮੂਸਾ ਪਿੰਡ, ਪ੍ਰਸ਼ੰਸਕਾਂ ਨੂੰ ਕੀਤੀ ਇਹ ਅਪੀਲ

ਮਾਨਸਾ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸੋਸ਼ਲ ਮੀਡੀਆ ਟੀਮ ਨੇ ਇਕ ਪੋਸਟ ਸ਼ੇਅਰ ਕਰਦਿਆਂ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਤੋਂ ਪਾਈ ਪੋਸਟ ’ਚ ਕਿਹਾ ਹੈ ਕਿ ਉਨ੍ਹਾਂ ਦੇ ਮਾਤਾ-ਪਿਤਾ ਕੱਲ ਸਵੇਰ ਯਾਨੀ ਮੰਗਲਵਾਰ ਤੋਂ ਮੂਸਾ ਪਿੰਡ ’ਚ ਨਹੀਂ ਹੋਣਗੇ। ਉਨ੍ਹਾਂ ਨੂੰ ਮਿਲਣ ਆਉਣ ਵਾਲੇ ਸੱਜਣਾਂ ਨੂੰ ਬੇਨਤੀ ਹੈ ਕਿ ਕੁਝ ਮਹੀਨਿਆਂ ਤੱਕ ਉਨ੍ਹਾਂ ਦੇ ਪਿੰਡ ਵਾਪਸ ਆਉਣ ਦੀ ਜਾਣਕਾਰੀ ਦੀ ਉਡੀਕ ਕਰਨ। ਅਸੀਂ ਆਪਣੇ ਪਿੰਡ ਆਉਣ ਬਾਰੇ ਪੋਸਟ ਪਾ ਕੇ ਜਾਣਕਾਰੀ ਦੇ ਦੇਵਾਂਗੇ।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਮਗਰੋਂ ਬੋਲੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ, ਕਹੀਆਂ ਇਹ ਗੱਲਾਂ

PunjabKesari

ਜ਼ਿਕਰਯੋਗ ਹੈ ਕਿ ਬੀਤੇ ਦਿਨ ਸਿੱਧੂ ਮੂਸੇਵਾਲਾ ਦੀ ਯਾਦਗਾਰ ’ਤੇ ਉਨ੍ਹਾਂ ਦਾ ਬੁੱਤ ਲਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੇ ਮਾਤਾ-ਪਿਤਾ ਬਹੁਤ ਭਾਵੁਕ ਹੋ ਗਏ ਸਨ। ਉਨ੍ਹਾਂ ਦੀ ਮਾਂ ਨੇ ਫੇਸਬੁੱਕ ਜ਼ਰੀਏ ਸਿੱਧੂ ਮੂਸੇਵਾਲੇ ਵਾਲੇ ’ਤੇ ਲਾਏ ਜਾ ਰਹੇ ਦੋਸ਼ਾਂ ਦਾ ਵੀ ਜਵਾਬ ਦਿੱਤਾ ਸੀ। 

ਇਹ ਵੀ ਪੜ੍ਹੋ : ਪੰਨੂ ਨੇ 15 ਅਗਸਤ ਤਕ ਭਾਰਤ ਦੇ ਵੱਡੇ ਸ਼ਹਿਰਾਂ ’ਚ ਬਿਜਲੀ ਸਪਲਾਈ ’ਚ ਵਿਘਨ ਪਾਉਣ ਦੀ ਦਿੱਤੀ ਧਮਕੀ


author

Manoj

Content Editor

Related News