ਸਿੱਧੂ ਮੂਸੇਵਾਲਾ ਦੇ ਕਾਂਗਰਸ ’ਚ ਸ਼ਾਮਲ ਹੋਣ ’ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ

Friday, Dec 03, 2021 - 06:24 PM (IST)

ਜਲੰਧਰ : ਮਸ਼ਹੂਰ ਗਾਇਕ ਅਤੇ ਅਦਾਕਾਰ ਸ਼ੁੱਭਜੀਤ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਵਲੋਂ ਕਾਂਗਰਸ ਵਿਚ ਸ਼ਾਮਲ ਹੋਣ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ‘ਜਗ ਬਾਣੀ’ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਹਰ ਵਿਅਕਤੀ ਨੂੰ ਸਿਆਸਤ ਵਿਚ ਆਉਣ ਦਾ ਹੱਕ ਹੈ। ਜਦੋਂ ਕੋਈ ਵਿਅਕਤੀ ਸਿਆਸਤ ਵਿਚ ਆਉਂਦਾ ਹੈ ਤਾਂ ਉਸ ਦੀਆਂ ਚੰਗੀਆਂ-ਮਾੜੀਆਂ ਗੱਲਾਂ ਵੀ ਅੱਗੇ ਆਉਂਦੀਆਂ ਹਨ ਪਰ ਆਖਰੀ ਫ਼ੈਸਲਾ ਜਨਤਾ ਨੇ ਕਰਨਾ ਹੈ ਅਤੇ ਜਨਤਾ ਕਾਂਗਰਸ ਦੇ ਖ਼ਿਲਾਫ਼ ਹੈ।

ਇਹ ਵੀ ਪੜ੍ਹੋ : ਕਾਂਗਰਸ ’ਚ ਸ਼ਾਮਲ ਹੋਣ ਤੋਂ ਬਾਅਦ ਦਿੱਲੀ ਰਵਾਨਾ ਹੋਏ ਸਿੱਧੂ ਮੂਸੇਵਾਲਾ, ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

ਅੱਗੇ ਬੋਲਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਲਾਕਾਰ ਸਭ ਦਾ ਸਾਂਝਾ ਹੁੰਦਾ ਹੈ ਪਰ ਜਦੋਂ ਉਹ ਕਿਸੇ ਪਾਰਟੀ ਵਿਚ ਸ਼ਾਮਲ ਹੁੰਦਾ ਹੈ ਤਾਂ ਉਹ ਇਕ ਧਿਰ ਬਣ ਜਾਂਦਾ ਹੈ ਅਤੇ ਜਦੋਂ ਉਹ ਧਿਰ ਬਣਦਾ ਹੈ ਤਾਂ ਜਨਤਾ ਵੀ ਧਿਰ ਬਣ ਜਾਂਦੀ ਹੈ। ਇਸ ਲਈ ਆਖਰੀ ਫ਼ੈਸਲਾ ਜਨਤਾ ਦਾ ਹੀ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਮੰਤਰੀ ਮੰਡਲ ਵੱਲੋਂ ਸਰਕਾਰੀ ਕਾਲਜਾਂ ਲਈ ‘ਮੁੱਖ ਮੰਤਰੀ ਵਜ਼ੀਫਾ ਸਕੀਮ’ ਲਾਗੂ ਕਰਨ ਨੂੰ ਪ੍ਰਵਾਨਗੀ

ਅੱਜ ਕਾਂਗਰਸ ’ਚ ਸ਼ਾਮਲ ਹੋਏ ਹਨ ਸਿੱਧੂ ਮੂਸੇਵਾਲਾ
ਦੱਸਣਯੋਗ ਹੈ ਕਿ ਮਸ਼ਹੂਰ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਅੱਜ ਕਾਂਗਰਸ ਵਿਚ ਸ਼ਾਮਲ ਹੋਏ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਉਨ੍ਹਾਂ ਨੂੰ ਕਾਂਗਰਸ ਵਿਚ ਸ਼ਾਮਲ ਕਰਵਾਇਆ ਹੈ। ਸਿੱਧੂ ਮੂਸੇਵਾਲਾ ਪਹਿਲਾਂ ਹੀ ਸਿਆਸਤ ਵਿਚ ਆਉਣ ਦੀ ਇੱਛਾ ਪ੍ਰਗਟਾ ਚੁੱਕੇ ਸਨ। ਉਹ ਮਾਨਸਾ ਤੋਂ ਕਾਂਗਰਸ ਲਈ ਚੋਣ ਲੜ ਸਕਦੇ ਹਨ। ਕਾਂਗਰਸ ਚੋਣਾਂ ਵਿਚ ਸਿੱਧੂ ਮੂਸੇਵਾਲਾ ਤੋਂ ਪ੍ਰਚਾਰ ਵੀ ਕਰਵਾ ਸਕਦੀ ਹੈ। ਸਿੱਧੂ ਦੀ ਮਾਤਾ ਚਰਨ ਕੌਰ ਪਿੰਡ ਦੀ ਸਰਪੰਚ ਵੀ ਹੈ। ਮੂਸੇਵਾਲਾ ਦੀਆਂ ਕਾਂਗਰਸ ਨਾਲ ਪਹਿਲਾਂ ਹੀ ਨਜ਼ਦੀਕੀਆਂ ਸਨ। ਹਾਲਾਂਕ ਸਿੱਧੂ ਨੂੰ ਸਿਆਸਤ ਦਾ ਤਜ਼ਰਬਾ ਨਹੀਂ ਹੈ ਪਰ ਉਨ੍ਹਾਂ ਦਾ ਪੰਜਾਬ ਅਤੇ ਖਾਸ ਕਰਕੇ ਮਾਲਵਾ ਵਿਚ ਚੰਗੀ ਪਕੜ ਹੈ, ਜਿਸ ਦਾ ਫਾਇਦਾ ਕਾਂਗਰਸ ਨੂੰ ਮਿਲਣਾ ਸੁਭਾਵਕ ਹੈ।

ਇਹ ਵੀ ਪੜ੍ਹੋ : ਡੋਲੀ ਵਾਲੀ ਰੇਂਜ ਰੋਵਰ ਨਾਲ ਟੱਕਰ ਤੋਂ ਬਾਅਦ ਲਾੜੇ ਦੇ ਸਾਥੀ ਖੋਹ ਕੇ ਲੈ ਗਏ ਸਕਾਰਪੀਓ, ਥਾਣੇ ਪੁੱਜੀ ਪੂਰੀ ਬਾਰਾਤ

ਨੋਟ - ਸਿੱਧੂ ਮੂਸੇਵਾਲਾ ਦੇ ਸਿਆਸਤ ’ਚ ਜਾਣ ਦੇ ਕਦਮ ਨੂੰ ਤੁਸੀਂ ਕਿਵੇਂ ਦੇਖਦੇ ਹੋ? ਕੁਮੈਂਟ ਕਰਕੇ ਦੱਸੋ?


Gurminder Singh

Content Editor

Related News