ਮੂਸੇਵਾਲਾ ਦੇ ਕਾਤਲ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਤੋਂ ਜਲੰਧਰ ਲਿਆਵੇਗੀ ਪੁਲਸ, ਸ਼ਹਿਰ ’ਚ ਹਾਈ ਅਲਰਟ
Saturday, Sep 24, 2022 - 01:02 PM (IST)
ਜਲੰਧਰ (ਵਰੁਣ)- ਸਿੱਧੂ ਮੂਸੇਵਾਲਾ ਦੇ ਕਾਤਲ ਲਾਰੈਂਸ ਬਿਸ਼ਨੋਈ ਨੂੰ ਅੱਜ ਜਲੰਧਰ ਕਮਿਸ਼ਨਰੇਟ ਪੁਲਸ ਪੁੱਛਗਿੱਛ ਲਈ ਜਲੰਧਰ ਲਿਆ ਰਹੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਬਠਿੰਡਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ। ਉਥੇ ਹੀ ਜਲੰਧਰ ਦੀ ਪੁਲਸ ਵੀ ਉਸ ਨੂੰ ਇਥੇ ਲਿਆਉਣ ਲਈ ਇਥੋਂ ਬਠਿੰਡਾ ਲਈ ਨਿਕਲ ਚੁੱਕੀ ਹੈ। ਇਹ ਗੈਂਗਸਟਰ ਕਈ ਅਪਰਾਧਿਕ ਮਾਮਲਿਆਂ ਦੀ ਸਾਜ਼ਿਸ਼ ਰਚਦਾ ਹੈ, ਜਿਸ ਬਾਰੇ ਉਸ ਤੋਂ ਪੁੱਛਗਿੱਛ ਕੀਤੀ ਜਾਣੀ ਹੈ।ਉਥੇ ਹੀ ਸ਼ਹਿਰ ਵਿਚ ਸੁਰੱਖਿਆ ਦੇ ਵੀ ਪ੍ਰਬੰਧ ਕੀਤੇ ਗਏ ਹਨ। ਇਸ ਗੈਂਗਸਟਰ ਨੂੰ ਸੀ. ਆਈ. ਏ. ਸਟਾਫ਼ ’ਚ ਰੱਖਿਆ ਜਾਣਾ ਹੈ ਪਰ ਇਸ ਤੋਂ ਪਹਿਲਾਂ ਦੇਰ ਰਾਤ ਜਦੋਂ ਸੀ. ਆਈ. ਏ. ਸਟਾਫ਼ ਦੇ ਸੰਤਰੀ ਦੀ ਸਥਿਤੀ ਵੇਖੀ ਤਾਂ ਉਹ ਕਾਬੂ ਤੋਂ ਬਾਹਰ ਵਿਖਾਈ ਦਿੱਤਾ।
ਇਹ ਵੀ ਪੜ੍ਹੋ: NGT ਤੋਂ ਬਾਅਦ ਮਾਨ ਸਰਕਾਰ ਨੂੰ ਹੁਣ ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤਾ ਵੱਡਾ ਝਟਕਾ
ਦੱਸਿਆ ਜਾ ਰਿਹਾ ਹੈ ਕਿ ਇਸ ਵੱਡੇ ਗੈਂਗਸਟਰ ਖ਼ਿਲਾਫ਼ ਜਲੰਧਰ ’ਚ ਅਪਰਾਧਿਕ ਯੋਜਨਾਵਾਂ ਤਿਆਰ ਕਰਨ ਦਾ ਮਾਮਲਾ ਦਰਜ ਹੈ। ਐੱਨ. ਆਈ. ਏ. ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਘਰ ਵੀ ਛਾਪੇਮਾਰੀ ਕੀਤੀ ਹੈ। ਇਸ ਗੈਂਗਸਟਰ ਤੋਂ ਕਈ ਪੁਲਸ ਅਧਿਕਾਰੀ ਪੁੱਛਗਿੱਛ ਕਰ ਸਕਦੇ ਹਨ। ਇਸ ਵੱਡੇ ਗੈਂਗਸਟਰ ਨੂੰ ਸ਼ਨੀਵਾਰ ਦੁਪਹਿਰ ਕਰੀਬ 2 ਵਜੇ ਅਦਾਲਤ ’ਚ ਪੇਸ਼ ਕੀਤਾ ਜਾਣਾ ਹੈ।
ਉਂਝ ਅਫ਼ਸਰਾਂ ਨੂੰ ਚਾਹੀਦਾ ਹੈ ਕਿ ਉਹ ਜਿੱਥੇ ਇਸ ਖ਼ਤਰਨਾਕ ਗੈਂਗਸਟਰ ਨੂੰ ਰੱਖਿਆ ਜਾਣ ਹੈ, ਉਸ ਦੇ ਸਟਾਫ਼ ਦੀ ਸੈਂਟਰੀ ’ਤੇ ਧਿਆਨ ਦੇਣ, ਕਿਉਂਕਿ ਅਜਿਹੇ ਮੁਲਾਜ਼ਮ ਨੂੰ ਨਸ਼ੇ ਦੀ ਹਾਲਤ ’ਚ ਕੋਈ ਵੀ ਜ਼ਿੰਮੇਵਾਰੀ ਦੇਣ ਕਾਰਨ ਵਿਵਾਦ ਹੋ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਡਿਪਟੀ ਕਤਲ ਕੇਸ ’ਚ ਇਸ ਗੈਂਗਸਟਰ ਦਾ ਨਾਂ ਵੀ ਜੁੜਿਆ ਸੀ। ਇਸ ਤੋਂ ਇਲਾਵਾ ਇਸ ਦਾ ਸਬੰਧ ਪੁਨੀਤ ਤੋਂ ਗੁਰੂਗ੍ਰਾਮ ਗੈਂਗਸਟਰ ਕੌਸ਼ਲ ਚੌਧਰੀ ਨਾਲ ਵੀ ਹੈ। ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਨੂੰ ਵੀ ਇਸੇ ਗੈਂਗਸਟਰ ਨੇ ਧਮਕੀ ਦਿੱਤੀ ਸੀ।
ਇਹ ਵੀ ਪੜ੍ਹੋ: ਜਲੰਧਰ: DCP ਡੋਗਰਾ ਨਾਲ ਵਿਵਾਦ ਸੁਲਝਣ ਤੋਂ ਬਾਅਦ MLA ਰਮਨ ਅਰੋੜਾ ਦਾ ਬਿਆਨ ਆਇਆ ਸਾਹਮਣੇ
ਵਕੀਲ ਨੇ ਫੇਕ ਐਨਕਾਊਂਟਰ ਹੋਣ ਦਾ ਖ਼ਦਸ਼ਾ ਕੀਤਾ ਹੈ ਜ਼ਾਹਰ
ਜ਼ਿਕਰਯੋਗ ਹੈ ਕਿ ਲਾਰੈਂਸ ਬਿਸ਼ੋਨਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਬੀਤੇ ਦਿਨ ਇਕ ਵਾਰ ਫਿਰ ਲਾਰੈਂਸ ਦੇ ਕਤਲ ਦਾ ਖ਼ਦਸ਼ਾ ਜ਼ਾਹਰ ਕੀਤਾ ਹੈ। ਲਾਰੈਂਸ ਦੇ ਵਕੀਲ ਨੇ ਪੰਜਾਬ ਪੁਲਸ ’ਤੇ ਵੱਡੇ ਦੋਸ਼ ਲਗਾਉਂਦੇ ਹੋਏ ਆਖਿਆ ਹੈ ਕਿ ਲਾਰੈਂਸ ਪਿਛਲੀ 13 ਜੂਨ ਤੋਂ ਪੰਜਾਬ ਪੁਲਸ ਦੀ ਕਸਟਡੀ ਵਿਚ ਹੈ ਅਤੇ ਪਿਛਲੇ 12 ਦਿਨ ਤੋਂ ਉਸ ਨੂੰ ਬਠਿੰਡਾ ਦੇ ਇਕ ਝੂਠੇ ਮਾਮਲੇ ਵਿਚ ਰਿਮਾਂਡ ’ਤੇ ਲਿਆ ਗਿਆ ਹੈ। ਵਕੀਲ ਵਿਸ਼ਾਲ ਚੋਪੜਾ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਇਕ ਮਜ਼ਬੂਤ ਖ਼ਬਰ ਹੈ ਕਿ ਸ਼ਨੀਵਾਰ ਜਦੋਂ ਪੰਜਾਬ ਪੁਲਸ ਲਾਰੈਂਸ ਦਾ ਰਿਮਾਂਡ ਖ਼ਤਮ ਹੋਣ ’ਤੇ ਉਸ ਨੂੰ ਅਦਾਲਤ ਵਿਚ ਪੇਸ਼ ਕਰੇਗੀ ਤਾਂ ਲਾਰੈਂਸ ਨਾਲ ਕੋਈ ਅਣਹੋਣੀ ਵਾਪਰ ਸਕਦੀ ਹੈ। ਵਿਸ਼ਾਲ ਚੋਪੜਾ ਨੇ ਕਿਹਾ ਕਿ ਪੰਜਾਬ ਪੁਲਸ ਇਕ ਸਾਜ਼ਿਸ਼ ਦੇ ਤਹਿਤ ਆਪਣੇ ਹੀ ਆਦਮੀਆਂ ਨੂੰ ਤਿਆਰ ਕਰਕੇ ਉਥੇ ਕੁਝ ਏਜੰਸੀਆਂ ਰਾਹੀਂ ਇਹ ਵਿਖਾਉਣ ਦੀ ਕੋਸ਼ਿਸ਼ ਕਰੇਗੀ ਕਿ ਲਾਰੈਂਸ ਨੇ ਪੁਲਸ ਸੁਰੱਖਿਆ ਵਿਚ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਤਹਿਤ ਉਸ ਦਾ ਝੂਠਾ ਐਨਕਾਊਂਟਰ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ: ਅਮਰੀਕਾ ’ਚ ਕਤਲ ਕੀਤੇ ਕਪੂਰਥਲਾ ਦੇ ਪਰਮਵੀਰ ਨੂੰ ਭੈਣ ਨੇ ਸਿਰ 'ਤੇ ਕਲਗੀ ਸਜਾ ਕੇ ਦਿੱਤੀ ਅੰਤਿਮ ਵਿਦਾਈ
ਲਾਰੈਂਸ ਦੇ ਵਕੀਲ ਨੇ ਕਿਹਾ ਸੀ ਕਿ ਪੰਜਾਬ ਪੁਲਸ ਸਾਜ਼ਿਸ਼ ਦੇ ਤਹਿਤ ਵਿਰੋਧੀ ਗੈਂਗ ਨੂੰ ਮੌਕਾ ਦੇ ਕੇ ਵੀ ਉਸ ਦਾ ਕਤਲ ਕਰਵਾ ਸਕਦੀ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲੇ ਨੇ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਪੁਲਸ ਨੂੰ ਅਲਰਟ ਕੀਤਾ ਹੈ ਕਿ ਵਿਰੋਧੀ ਗੈਂਗ ਕਿਸੇ ਸਮੇਂ ਵੀ ਲਾਰੈਂਸ ’ਤੇ ਹਮਲਾ ਕਰ ਸਕਦੀ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ ਤੇ ਪਟਿਆਲਾ ਹਾਊਸ ਕੋਰਟ ਨੇ ਵੀ ਸਖ਼ਤ ਹਿਦਾਇਤ ਦਿੱਤੀ ਸੀ ਕਿ ਲਾਰੈਂਸ ਦੀ ਸੁਰੱਖਿਆ ਵਿਚ ਢਿੱਲ ਨਾ ਵਰਤੀ ਜਾਵੇ। ਇਸ ਸਭ ਦੇ ਦਰਮਿਆਨ ਜੇਕਰ ਲਾਰੈਂਸ ਨਾਲ ਕੋਈ ਅਣਹੋਣੀ ਵਾਪਰਦੀ ਹੈ ਤਾਂ ਪੰਜਾਬ ਪੁਲਸ ਨੂੰ ਇਸ ਦਾ ਜਵਾਬ ਸੁਪਰੀਮ ਕੋਰਟ ਵਿਚ ਦੇਣਾ ਪਵੇਗਾ।
ਪੰਜਾਬ ਪੁਲਸ ਕਿਸੇ ਕੀਮਤ ’ਤੇ ਸੁਰੱਖਿਆ ਵਿਚ ਢਿੱਲ ਨਾ ਵਰਤੇ। ਵਕੀਲ ਵਿਸ਼ਾਲ ਚੋਪੜਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਪੱਕੀ ਜਾਣਕਾਰੀ ਹੈ, ਲਿਹਾਜ਼ਾ ਪੰਜਾਬ ਪੁਲਸ ਇਸ ਨੂੰ ਹਲਕੇ ਵਿਚ ਨਾ ਲਵੇ। ਇਸ ਲਈ ਉਹ ਪੰਜਾਬ ਪੁਲਸ ਅਤੇ ਪੰਜਾਬ ਸਰਕਾਰ ਨੂੰ ਚੌਕੰਨਾ ਕਰਨਾ ਚਾਹੁੰਦੇ ਹਨ ਕਿ ਲਾਰੈਂਸ ਦੀ ਸੁਰੱਖਿਆ ਦੇ ਸਖ਼ਤ ਬੰਦੋਬਸਤ ਕੀਤੇ ਜਾਣ। ਜੇ ਲਾਰੈਂਸ ਦੀ ਜਾਨ ਨੂੰ ਕੋਈ ਖ਼ਤਰਾ ਪੈਦਾ ਹੋਇਆ ਤਾਂ ਉਸ ਦੀ ਜ਼ਿੰਮੇਵਾਰ ਸਿਰਫ਼ ਅਤੇ ਸਿਰਫ਼ ਪੰਜਾਬ ਪੁਲਸ ਹੀ ਹੋਵੇਗੀ।
ਇਹ ਵੀ ਪੜ੍ਹੋ: ਫਗਵਾੜਾ: ਨਿੱਜੀ ਯੂਨੀਵਰਸਿਟੀ ਖ਼ੁਦਕੁਸ਼ੀ ਮਾਮਲੇ 'ਚ ਪ੍ਰੋਫ਼ੈਸਰ ਖ਼ਿਲਾਫ਼ ਸਖ਼ਤ ਕਾਰਵਾਈ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ