ਸਿੱਧੂ ਮੂਸੇਵਾਲਾ ਦੇ ਕਤਲ ਲਈ ''ਆਪ'' ਸਰਕਾਰ ਦੀਆਂ ਗਲਤ ਨੀਤੀਆਂ ਜ਼ਿੰਮੇਵਾਰ : ਇੰਦਰ ਸੇਖੜੀ
Monday, May 30, 2022 - 05:57 PM (IST)
ਬਟਾਲਾ (ਸਾਹਿਲ) : ਪੰਜਾਬੀ ਲੋਕ ਗਾਇਕ ਸਿੱਧੂ ਮੂਸੇ ਵਾਲਾ ਦੇ ਦਿਨ-ਦਿਹਾੜੇ ਹੋਏ ਕਤਲ ਨੇ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ 'ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਪਿਛਲੇ ਕੁਝ ਸਮੇਂ ਤੋਂ ਸਮਾਜ ਵਿਰੋਧੀ ਅਨਸਰਾਂ ਦੇ ਹੌਂਸਲੇ ਕਾਫ਼ੀ ਬੁਲੰਦ ਹੋਏ ਪਏ ਹਨ ਅਤੇ ਉਹ ਪੰਜਾਬ ਵਿੱਚ ਖੁੱਲ੍ਹੇਆਮ ਖੂਨ ਦੀ ਹੋਲੀ ਖੇਡ ਰਹੇ ਹਨ। ਇਸ ਦੀ ਮਿਸਾਲ ਪਿਛਲੇ ਦਿਨੀਂ ਕਬੱਡੀ ਖਿਡਾਰੀ ਦੀ ਹੱਤਿਆ, ਫਿਰ ਚੰਡੀਗੜ੍ਹ ਵਿੱਚ ਸਰਕਾਰੀ ਦਫ਼ਤਰਾਂ 'ਤੇ ਰਾਕੇਟ ਲਾਂਚਰਾਂ ਵਲੋਂ ਕੀਤੇ ਹਮਲੇ ਅਤੇ ਹੁਣ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਮਿਲ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਇੰਦਰ ਸੇਖੜੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼
ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਤੋਂ ਇੰਝ ਲੱਗਦਾ ਜਿਵੇਂ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ। ਸੇਖੜੀ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਪਤਵੰਤਿਆਂ ਤੋਂ ਸੁਰੱਖਿਆ ਵਾਪਸ ਲੈਣਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵੱਡੀ ਭੁੱਲ ਹੈ। ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਵੀ.ਆਈ.ਪੀ ਕਲਚਰ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਤਾਂ ਪੰਜਾਬ ਦੇ 90 ਸੁਰੱਖਿਆ ਮੁਲਾਜ਼ਮ ਕੇਜਰੀਵਾਲ ਨੂੰ ਕਿਉਂ ਦਿੱਤੇ ਹਨ। ਇਸ ਤੋਂ ਇਲਾਵਾ ਰਾਘਵ ਚੱਢਾ ਨੂੰ 45 ਸੁਰੱਖਿਆ ਮੁਲਾਜ਼ਮ ਅਤੇ ਮੁੱਖ ਮੰਤਰੀ ਦੇ ਰਿਸ਼ਤੇਦਾਰਾਂ ਨੂੰ ਸੁਰੱਖਿਆ ਕਰਮਚਾਰੀ ਕਿਉਂ ਉਪਲਬੱਧ ਕਰਵਾਏ ਗਏ ਹਨ।
ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਡੇਰਾ ਮੁਖੀਆਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ
ਸੇਖੜੀ ਨੇ ਕਿਹਾ ਕਿ ਕਾਨੂੰਨ ਸਭਨਾ ਲਈ ਬਰਾਬਰ ਹੋਣਾ ਚਾਹੀਦਾ ਹੈ ਅਤੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਪੰਜਾਬ ਵਿਚ ਅੱਤਵਾਦ ਦਾ ਦੌਰ ਬਹੁਤ ਮਾੜਾ ਰਿਹਾ ਹੈ। ਇਸ ਲਈ ਸਰਕਾਰ ਨੂੰ ਇਸ ਵਾਪਰੀ ਅੱਤ ਦੁਖਦਾਈ ਘਟਨਾ ਤੋਂ ਸਬਕ ਸਿੱਖਣ ਦੀ ਲੋੜ ਹੈ, ਕਿਉਂਕਿ ਸਿਆਸਤ ਦਾ ਉਭਰਦਾ ਸਿਤਾਰਾ ਅਤੇ ਲੋਕ ਗਾਇਕ ਸਿੱਧੂ ਮੂਸੇ ਵਾਲਾ, ਜੋ ਹੁਣ ਇਸ ਦੁਨੀਆਂ ਵਿੱਚ ਨਹੀਂ ਰਿਹਾ, ਇਹ ਸਭ ਪੰਜਾਬ ਦੀ 'ਆਪ' ਸਰਕਾਰ ਦੀ ਨਾਕਾਮੀ ਦਾ ਨਤੀਜਾ ਹੈ।
ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਕਤਲ ਕਾਂਡ: ਬੀਬੀ ਜਗੀਰ ਕੌਰ ਨੇ ਸੁਰੱਖਿਆ ਵਾਪਸ ਲੈਣ ’ਤੇ ਘੇਰੀ ਪੰਜਾਬ ਸਰਕਾਰ (ਵੀਡੀਓ)