ਸਿੱਧੂ ਮੂਸੇਵਾਲਾ ਦਾ ਆਖਰੀ ਟਵੀਟ ਆਇਆ ਸਾਹਮਣੇ, ਕਹੀ ਸੀ ਇਹ ਗੱਲ

Monday, May 30, 2022 - 02:29 AM (IST)

ਸਿੱਧੂ ਮੂਸੇਵਾਲਾ ਦਾ ਆਖਰੀ ਟਵੀਟ ਆਇਆ ਸਾਹਮਣੇ, ਕਹੀ ਸੀ ਇਹ ਗੱਲ

ਜਲੰਧਰ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਐਤਵਾਰ ਸ਼ਾਮ ਨੂੰ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਮਾਰ ਕੇ ਦਰਦਨਾਕ ਕਤਲ ਕਰ ਦਿੱਤਾ ਸੀ। ਉਨ੍ਹਾਂ ਦੀ ਮੌਤ ਦੀ ਖ਼ਬਰ ਫ਼ੈਲਦਿਆਂ ਹੀ ਹਰ ਪਾਸੇ ਸੋਗ ਦੀ ਲਹਿਰ ਦੌੜ ਗਈ।  ਇਸੇ ਦਰਮਿਆਨ ਸਿੱਧੂ ਮੂਸੇਵਾਲਾ ਦਾ ਸੋਸ਼ਲ ਮੀਡੀਆ ’ਤੇ 10 ਮਈ ਨੂੰ ਕੀਤਾ ਗਿਆ ਆਖਰੀ ਟਵੀਟ ਸਾਹਮਣੇ ਆਇਆ ਹੈ। ਸਿੱਧੂ ਮੂਸੇਵਾਲਾ ਪਿਸਤੌਲ ਹੱਥ ’ਚ ਫੜੀ ਨਜ਼ਰ ਆ ਰਹੇ ਹਨ ਤੇ ਇਸ ਪੋਸਟ ਦੀ ਕੈਪਸ਼ਨ ’ਚ ‘ਤੁਸੀਂ ਕਰ ਦਿੱਤਾ’ ਲਿਖਿਆ ਹੈ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ਨਾਲ ਬਾਲੀਵੁੱਡ ਵੀ ਸਦਮੇ ’ਚ, ਇਨ੍ਹਾਂ ਕਲਾਕਾਰਾਂ ਨੇ ਪ੍ਰਗਟਾਇਆ ਦੁੱਖ

PunjabKesari

ਇਹ ਵੀ ਪੜ੍ਹੋ : ਸੱਚ ਸਾਬਿਤ ਹੋਇਆ ਮੌਤ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਵੱਲੋਂ ਗਾਇਆ ਇਹ ਗੀਤ, ਜ਼ਿੰਦਗੀ ’ਤੇ ਇਕ ਝਾਤ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 28 ਮਈ ਨੂੰ ਕਈ ਲੋਕਾਂ ਤੇ ਡੇਰਾ ਮੁਖੀਆਂ ਦੀ ਸੁਰੱਖਿਆ ’ਚ ਕਟੌਤੀ ਕਰ ਦਿੱਤੀ ਸੀ। ਸਿੱਧੂ ਮੂਸੇਵਾਲਾ ਦੀ ਸੁਰੱਖਿਆ ’ਚ ਵੀ ਕਟੌਤੀ ਕੀਤੀ ਗਈ ਸੀ ਤੇ ਇਸ ਤੋਂ ਇਕ ਦਿਨ ਬਾਅਦ ਹੀ ਗੋਲੀਆਂ ਮਾਰ ਕੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ।


author

Manoj

Content Editor

Related News